ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ
ਫਾਜ਼ਿਲਕਾ, 7 ਅਕਤੂਬਰ
ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ ਜਿਲ੍ਹਾ ਫ਼ਾਜ਼ਿਲਕਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ ।
ਡਾ ਸੁਨੀਤਾ ਕੰਬੋਜ ਜਿਲਾ ਮਹਾਮਾਰੀ ਅਫਸਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਹੋਣ ਤੇ ਜਾਗਰੂਕ ਕਰਨ ਦੀ ਲੋੜ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਉਨ੍ਹਾਂ ਕਿਹਾ ਡੇਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੀ ਜਾਂਦੀ ਹੈ।
ਡਾਕਟਰ ਕਵਿਤਾ ਸਿੰਘ ਅਤੇ ਡਾਕਟਰ ਏਰਿਕ ਨੇ ਦੱਸਿਆ ਕਿ ਜੇਕਰ ਕਾਂਬੇ ਨਾਲ ਬੁਖਾਰ,ਤੇਜ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ,ਮਾਸ ਪੇਸੀਆਂ ਚ ਦਰਦ,ਸਰੀਰ ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕਰਨਾ ਚਾਹੀਦਾ ਹੈ।
ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਧਿਆਨ ...








