Sunday, March 15
Shadow

Politics

ਸਕੱਤਰ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਨੇ ਸੇਵਾ ਕੇਂਦਰ ਮੋਹਾਲੀ ਦਾ ਦੌਰਾ ਕੀਤਾ

ਸਕੱਤਰ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਨੇ ਸੇਵਾ ਕੇਂਦਰ ਮੋਹਾਲੀ ਦਾ ਦੌਰਾ ਕੀਤਾ

National, Politics, Punjab
ਐਸ.ਏ.ਐਸ.ਨਗਰ, 25 ਸਤੰਬਰ, 2024: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦਸੰਬਰ ਵਿੱਚ ਸੂਬੇ ਭਰ ਵਿੱਚ ਸ਼ੁਰੂ ਕੀਤੀਆਂ 43 ਨਾਗਰਿਕ ਸੇਵਾਵਾਂ ਦੀ ‘ਡੋਰ ਸਟੈਪ ਡਿਲੀਵਰੀ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ, ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਅਜੇ ਸ਼ਰਮਾ ਨੇ  ਵਿਭਾਗ ਦੇ ਡਾਇਰੈਕਟਰ, ਗਿਰੀਸ਼ ਦਿਆਲਨ ਦੇ ਨਾਲ ਅੱਜ ਸਥਾਨਕ ਸੇਵਾ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਉੱਥੇ ਵੱਖ-ਵੱਖ ਸੇਵਾਵਾਂ ਪ੍ਰਾਪਤ ਕਰਨ ਲਈ ਆਏ ਹੋਏ ਲੋਕਾਂ ਦੀ ਫੀਡਬੈਕ ਵੀ ਜਾਣੀ। ਪ੍ਰਮੁੱਖ ਸਕੱਤਰ ਸ਼ਰਮਾ ਨੇ ਉੱਥੇ ਬੈਠੇ ਲੋਕਾਂ ਤੋਂ ਡਾਇਲ 1076 (ਡੋਰ ਸਟੈਪ ਡਿਲੀਵਰੀ ਸਰਵਿਸਿਜ਼) ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਬਿਨਾਂ ਕਿਸੇ ਸਰਕਾਰੀ ਦਫ਼ਤਰ ਜਾਇਆਂ, ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਟੋਲ-ਫ੍ਰੀ ਨੰਬਰ 1076 ’ਤੇ ਡਾਇਲ ਕਰਨਾ ਪੈਂਦਾ ਹੈ ਤਾਂ ਜੋ ਉਹ ਸੇਵਾ ਪ੍ਰਾਪਤ ਕਰਨ ਲਈ ਸਲਾਟ ਬੁੱਕ ਕਰ ਸਕੇ ਜਿਸਦੀ ਕਿ ਉਸਨੂੰ 43 ਸੇਵਾਵਾਂ ਦੀ ਸੂਚੀ ’...
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ

National, Politics, Punjab
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ: ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਬਾਵਾ ਨਿਹਾਲ ਸਿੰਘ ਬੀ ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆ ਨੇ ਭਾਗ ਲਿਆ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਰਾਜਿੰਦਰ ਸੋਨੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਅਜੇ ਸ਼ਰਮਾ, ਸਿੱਖਿਆ ਕਲਾ ਉਤਸਵ ਨੋਡਲ ਅਫਸਰ ਸ੍ਰੀ ਇਕਬਾਲ ਸਿੰਘ ਅਤੇ ਸ੍ਰੀ ਗੁਰਮੇਲ ਸਿੰਘ ਸਾਗੂ, ਪ੍ਰਵੀਨ ਸ਼ਰਮਾ, ਸ੍ਰੀ ਤਜਿੰਦਰ ਸਿੰਘ, ਸ਼੍ਰੀ ਧੀਰਜ ਕੁਮਾਰ ਅਤੇ ਸ਼੍ਰੀ ਦੀਪਕ ਅਰੋੜਾ ਯੋਗ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਟ੍ਰੈਡੀਸ਼ਨਸਲ ਸਟੋਰੀ ਟੈਲਿੰਗ ਅਤੇ ਬੀ.ਆਰ.ਸੀ. ਹਾਲ ਵਿਖੇ ਇੰਸਟਰੂਮੈਂਟਲ ਮਿਊਜਿਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ।                               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਨੋਡਲ ਅਫਸਰਾਂ ਦੀ ਭੂਮਿਕਾ ਸ਼੍ਰੀ ਅਤੁ...
ਖੁਰਾਕ ਸਿਵਲ ਸਪਲਾਈ ਵਿਭਾਗ ਕਲੈਰੀਕਲ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ

ਖੁਰਾਕ ਸਿਵਲ ਸਪਲਾਈ ਵਿਭਾਗ ਕਲੈਰੀਕਲ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ

National, Politics, Punjab
ਫਿਰੋਜ਼ਪੁਰ 25 ਸਤੰਬਰ 2024 (   ) ਖੁਰਾਕ ਸਿਵਲ ਸਪਲਾਈ ਵਿਭਾਗ ਫਿਰੋਜ਼ਪੁਰ ਕਲੈਰੀਕਲ ਮੁਲਾਜ਼ਮਾਂ ਦੀ ਜਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਫਿਰੋਜ਼ਪਰ ਮਨਹੋਰ ਲਾਲ, ਪੰਜਾਬ ਜਨਰਲ ਸਕੱਰਤ ਪਿੱਪਲ ਸਿੰਘ ਸਿੱਧੂ, ਪ੍ਰਦੀਪ ਵਿਨਾਇਕ ਜਿਲ੍ਹਾਂ ਖਿਜਾਨਚੀ ਅਤੇ ਫੂਡ ਸਪਲਾਈ ਵਿਭਾਗ ਦੇ ਜਨਰਲ ਸਕੱਤਰ ਹਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ  ਦੀ ਚੋਣ ਕੀਤੀ ਗਈ।                     ਇਸ ਮੌਕੇ ਜਿਲ੍ਹ ਪ੍ਰਧਾਨ ਕਲੈਰੀਕਲ ਯੂਨੀਅਨ ਮਨਹੋਰ ਲਾਲ ਜਨਰਲ ਸਕੱਤਰ ਪਿੱਪਲ ਸਿੰਘ ਅਤੇ ਪ੍ਰਦੀਪ ਵਿਨਾਇਕ ਜਿਲ੍ਹ ਖਿਜਾਨਚੀ ਨੇ ਦੱਸਿਆ ਕਿ ਜਿਲ੍ਹਾ ਪ੍ਰਧਾਨ ਗੋਬਿੰਦ ਮੁਟਨੇਜਾ ਦੀ ਬਦਲੀ ਜਿਲ੍ਹਾ ਫਿਰੋਜ਼ਪੁਰ ਤੋਂ ਬਾਹਰ ਹੋਣ ਕਾਰਨ ਦੁਬਾਰਾ ਚੋਣ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਚੋਣ ਨੂੰ ਭੰਗ ਕਰਦੇ ਹੋਏ ਨਵੀਂ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਮੱਲ੍ਹੀ ਜਿਲਾ ਪ੍ਰਧਾਨ  ਅਤੇ ਗੁਰਪ੍ਰੀਤ ਸਿੰਘ ਸਟੈਨੋ ਜਿਲਾ ਜਨਰਲ ਸਕੱਤਰ ਸਰਬਸੰਮਤੀ ਨਾਲ ਖੁਰਾਕ ਸਿਵਲ ਸਪਲਾਈ ਵਿਭਾਗ ਕਰਮਚਾਰੀ ਐਸੋਸੀਏਸ਼ਨ ਦੇ ਅਹੁੱਦੇਦਾਰ ਚੁਣੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰਬਚਨ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ

National, Politics, Punjab
ਫਿਰੋਜ਼ਪੁਰ ( ) 25 ਸਤੰਬਰ 2024 — ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਮਾਨਯੋਗ ਸਿਵਲ ਜੱਜ (ਸੀਨਅਰ ਡਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅੱਜ ਲੀਡ ਬੈਂਕ ਮੈਨੇਜਰ, ਬੈਕ ਮੈਨੇਜਰਾਂ, ਬਿਜਲੀ ਬੋਰਡ, ਬੀ.ਐੱਸ.ਐੱਨ.ਐੱਲ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸਾਸ਼ਨ ਅਤੇ ਹੋਰ ਅਦਾਰਿਆਂ ਦੇ ਅਧਿਕਾਰੀਆਂ ਨਾਲ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।    ਜੱਜ ਸਾਹਿਬ ਨੇ ਮੀਟਿੰਗ ਵਿੱਚ ਹਾਜ਼ਰਨ ਅਧਿਕਾਰੀਆਂ ਨੂੰ ਪ੍ਰੀ ਲੋਕ ਅਦਾਲਤਾਂ ਦੇ ਸ਼ਿਡਿਊਲ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਉਹ ਜਲਦ ਪ੍ਰੀ ਲਿਟੀਗੇਟਿਵ ਕੇਸ ਦਾਖਲ ਕਰਨ ਤਾਂ ਜੋ ਉਨ੍ਹਾਂ ਕੇਸਾਂ ਨੂੰ ਲੋਕ ਅਦਾਲਤ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਪ੍ਰੀ ਲੋਕ ਅਦਾਲਤਾਂ ਵਿੱਚ ਵੀ ਸੁਣਿਆ ਜਾ ਸਕੇ। ਇਸ ਮੀਟਿੰਗ ਵਿੱਚ ਜੱਜ ਸਾਹਿਬ ਨੇ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲਿਟੀਗੇਟਿਵ ਕੇਸ ਲਗਾਉਣ ਅਤੇ ਅਦਾਲਤਾਂ ਵਿੱਚ ਲੰਭਿਤ ਕੇ...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ. ਸਿਸਟਮ ਤੋ ਬਿਨ੍ਹਾਂ ਚਲਾਉਣ ‘ਤੇ ਲਗਾਈ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ. ਸਿਸਟਮ ਤੋ ਬਿਨ੍ਹਾਂ ਚਲਾਉਣ ‘ਤੇ ਲਗਾਈ ਪਾਬੰਦੀ

National, Politics, Punjab
ਮੋਗਾ, 25 ਸਤੰਬਰ  (000) - ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ। ਵੱਖ-ਵੱਖ ਕੋਰਟ ਕੇਸਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਲ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿ...
ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਸੁਚਾਰੂ ਟ੍ਰੈਫ਼ਿਕ ਪ੍ਰਬੰਧਾਂ ਸਬੰਧੀ ਕੀਤੀ ਬੈਠਕ

ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਸੁਚਾਰੂ ਟ੍ਰੈਫ਼ਿਕ ਪ੍ਰਬੰਧਾਂ ਸਬੰਧੀ ਕੀਤੀ ਬੈਠਕ

National, Politics, Punjab
ਬਠਿੰਡਾ, 25 ਸਤੰਬਰ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।           ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਸੁਚਾਰੂ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ ਜਲਦ ਤੋਂ ਜਲਦ ਰਿਪੋਰਟ ਪੇਸ਼ ਕੀਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ ਅਤੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿ...
ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ

ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ

National, Politics, Punjab
ਲੁਧਿਆਣਾ, 25 ਸਤੰਬਰ (000) - ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਬਰਪੁਰ ਦੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਲੜਕੀ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਚਾਨਣ ਮੁਨਾਰਾ ਬਣੀ ਹੈ ਜਿਸਨੇ ਵਿਪਰੀਤ ਪਰਸਥਿਤੀਆਂ ਵਿੱਚ ਵੀ ਹਾਰ ਨਹੀਂ ਮੰਨੀ ਅਤੇ 10ਵੀਂ ਜਮਾਤ ਵਿੱਚ 650/650 ਅੰਕ ਪ੍ਰਾਪਤ ਕਰਕੇ ਡਾਕਘਰ ਰਾਜਗੜ੍ਹ, ਦੋਰਾਹਾ (ਲੁਧਿਆਣਾ) ਵਿੱਚ ਨੌਕਰੀ ਹਾਸਲ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਲੁਧਿਆਣਾ ਸ੍ਰੀਮਤੀ ਰਜਿੰਦਰ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੋਲਣ ਅਤੇ ਸੁਣਨ ਤੋਂ ਅਸਮਰੱਥ ਬੱਚੀ ਗਗਨਦੀਪ ਕੌਰ ਪੁੱਤਰੀ ਸਰਦਾਰ ਭੁਪਿੰਦਰ ਸਿੰਘ, ਪਿੰਡ ਬਾਬਰਪੁਰ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੀ ਵਾਸੀ ਹੈ ਜਿਸਦੀ ਡਾਕ ਵਿਭਾਗ ਵਿੱਚ ਜੀ.ਡੀ.ਐਸ. ਦੀ ਪੋਸਟ ਲਈ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਬੱਚੀ ਗਗਨਦੀਪ ਕੌਰ ਜੋ ਕਿ ਆਈ.ਈ.ਆਰ.ਟੀ. ਹਰਜੀਤ ਸਿੰਘ ਬਲਾਕ ਡੇਹਲੋਂ-2 ਵੱਲੋਂ ਸਰਵੇ ਸੈਸ਼ਨ 2012-13 ਦੌਰਾਨ ਮਿਲੀ ਸੀ। ਆਈ.ਈ.ਆਰ.ਟੀ. ਹਰਜੀਤ ਸਿੰਘ ਵੱਲੋਂ ਬੱਚੀ ਦੇ ਮਾਪਿਆਂ ਤੋਂ ਪ੍ਰਾਪਤ ਜਾਣਕਾਰੀ ਅਤੇ ਬੱਚੀ ਦੀ ਅਸੈਸਮੈਂਟ ਕਰਨ ਉਪਰੰਤ ਪਾਇਆ ਗਿਆ ਕਿ ਬੱਚੀ ਸ...
ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Crime, National, Politics, Punjab
ਲੁਧਿਆਣਾ, 25 ਸਤੰਬਰ (000) - ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ਵਿਖੇ ਅੱਜ ਦੋ ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਇੱਕ ਅਣਅਧਿਕਾਰਤ ਕਲੋਨੀ ਵਿਰੁ...
ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ  ਸੰਪੂਰਣ

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸੰਪੂਰਣ

National, Politics, Punjab, Sports
ਐਸ.ਏ.ਐਸ.ਨਗਰ, 25 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ 2024-25 ਦੇ ਜਿਲ੍ਹਾ ਪੱਧਰੀ ਮੁਕਾਬਲੇ ਜੋ 21 ਸਤੰਬਰ ਤੋਂ ਚੱਲ ਰਹੇ ਸਨ, ਅੱਜ ਸੰਪੂਰਣ ਹੋ ਗਏ। ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ, ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਦੀ  ਅਗਵਾਈ ਅਤੇ ਦਮਨਜੀਤ ਸਿੰਘ, ਏ.ਡੀ.ਸੀ (ਯੂ.ਡੀ.) ਦੇ ਨਿਰਦੇਸ਼ਾਂ ਅਨੁਸਾਰ ਇਹ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਚ 9 ਉਮਰ ਵਰਗ ਦੇ 37 ਖੇਡ ਮੁਕਾਬਲਿਆਂ ਚ ਹਜ਼ਾਰਾਂ ਖਿਡਾਰੀਆਂ ਨੇ ਹਿੱਸਾ ਲਿਆ। ਅੱਜ ਇਹਨਾਂ ਖੇਡਾਂ ਦਾ ਪੰਜਵਾਂ ਦਿਨ ਸੀ। ਜਿਸ ਵਿੱਚ ਰੁਪੇਸ਼ ਕੁਮਾਰ ਬੇਗੜਾ ਜਿਲ੍ਹਾ ਖੇਡ ਅਫਸਰ ਨੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਖਿਡਾਰੀਆਂ ਦੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਇਹਨਾਂ ਖੇਡਾਂ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ। ਜ਼ਿਲ੍ਹਾ ਪੱਧਰੀ (ਪੰਜਵਾ ਦਿਨ) ਮਿਤੀ: 25–09-2024 ਹੈਂਡਬਾਲ ਅੰ-21 ਲੜਕੇ: • ਕੁਰਾਲੀ ਟੀਮ ਨੇ 3ਬੀ1 ਹੈਂਡਬਾਲ ਸੈਂਟਰ ਮੋਹਾਲੀ ਨੂੰ 23-20 ਨਾਲ ਹਰਾਇਆ। ਹੈਂਡਬਾਲ ਅੰ-21 ਲੜਕੀਆਂ: • 3ਬੀ1 ਹੈਂਡਬਾਲ ਸੈਂਟਰ ਮੋਹਾਲੀ ਨੇ ਕੁਰਾਲੀ ਟੀਮ ਨੂੰ 17-04 ਨਾਲ...
ਮੁਕਤੇ ਮੀਨਾਰ ਵਿਖੇ 27 ਸਤੰਬਰ ਨੂੰ ਮਨਾਇਆ ਜਾਵੇਗਾ ‘ਵਰਲਡ ਟੂਰਿਜ਼ਮ ਡੇਅ’

ਮੁਕਤੇ ਮੀਨਾਰ ਵਿਖੇ 27 ਸਤੰਬਰ ਨੂੰ ਮਨਾਇਆ ਜਾਵੇਗਾ ‘ਵਰਲਡ ਟੂਰਿਜ਼ਮ ਡੇਅ’

National, Politics, Punjab
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 27 ਸਤੰਬਰ 2024 ਨੂੰ  ‘ਵਰਲਡ ਟੂਰਿਜ਼ਮ ਡੇਅ’ ਤਹਿਤ ਮੁਕਤੇ ਮੀਨਾਰ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਮੁੱਖ ਮੰਤਰੀ ਖੇਤਰੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਪੁਨੀਤ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਇਸ ਸਮਾਗਮ ਦੌਰਾਨ ਸ਼ਬਦ ਗਾਇਨ, ਕਵਿਤਾ ਰਚਨਾ, ਸੱਭਿਆਚਾਰਕ ਲੋਕ ਨਾਚ, ਪੋਸਟਰ ਮੇਕਿੰਗ ਮੁਕਬਾਲੇ ਆਦਿ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਸਮਾਗਮ ਵਾਲੀ ਥਾਂ ’ਤੇ ਸਾਫ਼-ਸਾਫ਼ਾਈ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਗਮੋਹਣ ਮਾਨ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀਮਤੀ ਜਗਰੀਤ ਕ...