ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 7 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।
ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ...








