Sunday, March 15
Shadow

Politics

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 25 ਸਤੰਬਰ: ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ। ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂ...
ਜ਼ਿਲ੍ਹਾ ਪੱਧਰੀ ਖੇਡਾਂ ‘ਚ ਨੌਜਵਾਨਾਂ ‘ਚ ਭਾਰੀ ਉਤਸਾਹ – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ

ਜ਼ਿਲ੍ਹਾ ਪੱਧਰੀ ਖੇਡਾਂ ‘ਚ ਨੌਜਵਾਨਾਂ ‘ਚ ਭਾਰੀ ਉਤਸਾਹ – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ

National, Politics, Punjab
ਲੁਧਿਆਣਾ, 25 ਸਤੰਬਰ (000) – ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਕੁਲਦੀਪ ਚੁੱਘ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰ 'ਤੇ ਖੇਡ ਮੁਕਾਬਲਿਆਂ ਦੀਆਂ 24 ਖੇਡਾਂ ਦੇ ਤੈਅਸੁਦਾ ਸਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਜੂਡੋ, ਕਬੱਡੀ ਅਤੇ ਵਾਲੀਬਾਲ ਸਮੈਸਿੰਗ ਦੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਕੁਲਦੀਪ ਚੁੱਘ ਵੱਲੋ ਅੱਜ ਦੇ ਨਤੀਜਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਬੱਡੀ ਨੈਸਨਲ ਸਟਾਈਲ ਦੇ ਮਲਟੀਪਰਪਜ ਹਾਲ ਵਿਖੇ ਹੋਏ ਲੜਕਿਆਂ ਦੇ ਅੰ14 ਦੇ ਮੁਕਾਬਲਿਆਂ ਵਿੱਚ - ਪੱਖੋਵਾਲ ਦੀ ਟੀਮ ਨੇ ਰਾਏਕੋਟ ਦੀ ਟੀਮ ਨੂੰ 23-6 ਦੇ ਫਰਕ ਨਾਲ, ਕ੍ਰੀੜਾ ਭਾਰਤੀ ਸਕੂਲ ਦੀ ਟੀਮ ਨੇ ਸਾਹਨੇਵਾਲ ਖੁਰਦ ਦੀ ਟੀਮ ਨੂੰ 32-5 ਦੇ ਫਰਕ ਨਾਲ, ਇੰਡੋ ਕਨੇਡੀਅਨ ਸਕੂਲ ਦੀ ਟੀਮ ਨੇ ਸਿਵਾਲਿਕ ਸਕੂਲ ਦੀ ਟੀਮ ਨੂੰ 39-22 ਦੇ ਫਰਕ ਨਾਲ ਅਤੇ ਪੱਖੋਵਾਲ ਦੀ ਟੀਮ ਨੇ ਇੰਡੀਅਨ ਪਬਲਿਕ ਸਕੂਲ ਨੂੰ 17-4 ਦੇ ਫਰਕ ਨਾਲ ਹਰਾਇਆ। ਅੰ17 ਲੜਕਿਆਂ ਦੇ...
ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ। ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ...
1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

National, Politics, Punjab
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾਂ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ...
ਪੰਜਾਬ ਸਰਕਾਰ ਵੱਲੋਂ ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

National, Politics, Punjab
ਚੰਡੀਗੜ੍ਹ, 24 ਸਤੰਬਰ: ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ  ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ...
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

National, Politics, Punjab
ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ 'ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛੇ...
ਅਣਪਛਾਤੇ ਦੋਸ਼ੀ ਦੀ ਲਾਸ਼ ਦੀ ਪਛਾਣ ਸਬੰਧੀ

ਅਣਪਛਾਤੇ ਦੋਸ਼ੀ ਦੀ ਲਾਸ਼ ਦੀ ਪਛਾਣ ਸਬੰਧੀ

National, Politics, Punjab
ਅੰਮ੍ਰਿਤਸਰ, 24 ਸਤੰਬਰ, 2024-- ਜਗਬੀਰ ਸਿੰਘ ਇੰਚਾਰਜ ਚੌਂਕੀ ਗਲਿਆਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ LR ASI ਅਸ਼ਵਨੀ ਕੁਮਾਰ ਨੰ 2152/ASR ਪੁਤਰ ਰੋਸ਼ਨ ਲਾਲ ਵਾਸੀ ਮਕਾਨ ਨੰ 54 ਵਿਕਾਸ ਨਗਰ ਥਾਣਾ ਛੇਹਾਰਟਾ ਅੰਮ੍ਰਿਤਸਰ ਦੇ ਬਿਆਨ ਉਪਰ ਦਰਜ ਰਜਿਸਟਰ ਹੋਇਆ ਸੀ ਜਿਸਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਹ ਆਪਣੀ ਡਿਊਟੀ ਦੇ ਸਬੰਧ ਵਿੱਚ ਪਲਾਜਾ ਘੰਟਾ ਘਰ ਮੌਜੂਦ ਸੀ ਕਿ ਇਕ ਨਾਮਲੂਮ ਵਿਅਕਤੀ ਨੇ ਉਸਦੀ ਡੱਬ ਵਿਚੋਂ ਉਸਦਾ 9MM ਦਾ ਪਿਸਟਲ ਖੋਹ ਲਿਆ ਸੀ। ਜਿਸ ਦਾ ਪਿਛਾ ਕਰਕੇ ਉਸ ਨਾਮਲੂਮ ਵਿਅਕਤੀ ਨੂੰ ਉਸਨੇ ਕਾਬੂ ਕਰ ਲਿਆ ਸੀ। ਜਿਸਨੇ ਕਾਬੂ ਕਰਨ ਦੌਰਾਨ ਹੀ ਖੋਹੇ ਹੋਏ ਪਿਸਟਲ 9MM ਨਾਲ ਆਪਣੇ ਸਿਰ ਵਿਚ ਗੋਲੀ ਮਾਰ ਲਈ ਸੀ। ਉਸ ਨਾਮੂਲਮ ਵਿਅਕਤੀ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਸੀ ਜਿਸਦੀ ਇਲਾਜ ਦੌਰਾਨ ਮਿਤੀ 22 ਸਤੰਬਰ 2024 ਨੂੰ ਮੌਤ ਹੋ ਗਈ ਹੈ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਜਾਰੀ ਹੈ। ਇਸ ਨਾਮਲੂਮ ਵਿਅਕਤੀ ਦੀ ਹੁਣ ਤੱਕ ਸ਼ਨਾਖਤ ਨਹੀ ਹੋਈ। ਇਸ ਅਣਪਛਾਤੇ ਦੋਸ਼ੀ ਦੀ ਲਾਸ਼ ਡੈਡ ਹਾਊਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਜਮਾ...
ਧਾਲੀਵਾਲ ਨੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਨੂੰ ਖੇਡ ਮੈਦਾਨ ਲਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

ਧਾਲੀਵਾਲ ਨੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਨੂੰ ਖੇਡ ਮੈਦਾਨ ਲਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

National, Politics, Punjab
ਅਜਨਾਲਾ,  24 ਸਤੰਬਰ 2024-- ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਹੋ ਰਹੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ "ਖੇਡਾਂ ਵਤਨ ਪੰਜਾਬ ਦੀਆਂ" ਦਾ ਤੀਜਾ ਸੀਜ਼ਨ ਚੱਲ ਰਿਹਾ ਹੈ ਜੋ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ੍ਹ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ।  ਬਾਬਾ ਬੁੱਢਾ ਸਾਹਿਬ ਜੀ ਸਪੋਰਟਸ ਐਂਡ ਕਬੱਡੀ ਕਲੱਬ ਰਮਦਾਸ ਨੂੰ ਖੇਡ ਮੈਦਾਨ ਦੇ ਨਵੀਨੀਕਰਨ ਲਈ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੰਦੇ ਕੈਬਨਟ ਮੰਤਰੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜ਼ਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਕੁਰੀਤੀਆਂ ਤੋਂ...
ਵਿਧਾਇਕ ਬੁੱਧ ਰਾਮ ਨੇ ਪਿੰਡ ਸ਼ੇਰਖਾਂ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ

ਵਿਧਾਇਕ ਬੁੱਧ ਰਾਮ ਨੇ ਪਿੰਡ ਸ਼ੇਰਖਾਂ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ

National, Politics, Punjab
ਬੁਢਲਾਡਾ/ਮਾਨਸਾ: 24 ਸਤੰਬਰ:    ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰਾ ਮੁੱਢਲਾ ਫਰਜ਼ ਹੈ। ਇਲਾਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਯੋਗ ਹੱਲ ਕਰਨ ਲਈ ਵਚਨਬੱਧ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਸ਼ੇਰ ਖਾਂ ਵਾਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।         ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਸ਼ੇਰ ਖਾਂ ਵਾਲਾ ਵਿਖੇ ਆਂਗਣਵਾੜੀ ਸੈਂਟਰ ਲਈ ਕੋਈ ਸਰਕਾਰੀ ਇਮਾਰਤ ਨਹੀਂ ਸੀ। ਇਸ ਸੈਂਟਰ ਦੀ ਉਸਾਰੀ ਲਈ 12 ਲੱਖ ਦੀ ਰਾਸ਼ੀ ਮਨਜੂਰ ਕਰਵਾਈ ਸੀ, ਜਿਸ ਨਾਲ ਇਕ ਹਾਲ ਕਮਰਾ ਅਤੇ ਬੱਚਿਆਂ ਦੇ ਖਾਣਾ ਬਣਾਉਣ ਲਈ ਰਸੋਈ ਤਿਆਰ ਕਰਵਾਈ ਗਈ ਹੈ ਜਿਸ ਨਾਲ ਆਂਗਣਵਾੜੀ ਵਰਕਰਾਂ ਵੱਲੋਂ ਛੋਟੇ ਬੱਚਿਆਂ ਦੀ ਸਾਂਭ-ਸੰਭਾਲ ਅਤੇ ਪੜ੍ਹਾਈ ਕਰਾਉਣ ਲਈ ਸਹੂਲਤ ਮਿਲੇਗੀ ।     ਇਸ ਮੌਕੇ ਉਨ੍ਹਾਂ ਦੱਸਿਆ ਕਿ ਢਾਣੀ ਵਿੱਚ ਢਾਈ ਲੱਖ ਰੁਪੈ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਪਾਈਪ ਦਾ ਕੰਮ ਵੀ ਮੁਕੰਮਲ ਕਰਵਾਇਆ ਗਿਆ ਹੈ। ਉਨ੍ਹਾਂ ਇਸ ਪਿੰਡ ਵਿੱਚ ਗਲੀਆਂ ਨਾਲੀਆਂ ਦ...
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 24 ਸਤੰਬਰ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ)  ਨੂੰ ਐਸ.ਐਨ.ਪੀ. ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ਲਈ...