ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਮਾਨਸਾ, 06 ਅਕਤੂਬਰ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵ...








