Sunday, March 15
Shadow

Politics

ਆਸਾਨ ਕਿਸ਼ਤਾਂ ਨਾਲ ਲੋਕ ਬਣ ਰਹੇ ਨੇ ਜਾਇਦਾਦਾਂ ਦੇ ਮਾਲਕ – ਵਿਧਾਇਕ ਅਮਨਦੀਪ ਕੌਰ ਅਰੋੜਾ

ਆਸਾਨ ਕਿਸ਼ਤਾਂ ਨਾਲ ਲੋਕ ਬਣ ਰਹੇ ਨੇ ਜਾਇਦਾਦਾਂ ਦੇ ਮਾਲਕ – ਵਿਧਾਇਕ ਅਮਨਦੀਪ ਕੌਰ ਅਰੋੜਾ

National, Politics, Punjab
ਮੋਗਾ, 25 ਸਤੰਬਰ (000) - ਅੱਜ ਨਗਰ ਸੁਧਾਰ ਟਰੱਸਟ ਮੋਗਾ ਵਿਖੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਦੁਆਰਾ ਪਿੱਛਲੇ ਦਿਨੀਂ ਖਰੀਦਦਾਰਾਂ ਦੁਆਰਾ ਖਰੀਦੀ ਪ੍ਰਾਪਰਟੀ ਦੇ ਅਲਾਟਮੈਂਟ ਲੈਟਰ ਵੰਡਦੇ ਹੋਏ ਕਿਹਾ ਗਿਆ ਕਿ ਟਰੱਸਟ ਦੀ ਬਹੁਤ ਵਧੀਆ ਸਕੀਮ ਹੈ ਜਿਸ ਨਾਲ ਆਸਾਨ ਕਿਸ਼ਤਾਂ ਵਿੱਚ ਜ਼ਾਇਦਾਦ ਦੇ ਮਾਲਕ ਬਣਿਆ ਜਾ ਸਕਦਾ ਹੈ ਅਤੇ ਕਮਰਸ਼ੀਅਲ ਹੋਵੇ ਤਾਂ ਇੱਕ ਚੌਥਾਈ ਪੈਸੇ ਦੇ ਕੇ ਆਪਣਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ ਅਤੇ ਬਾਕੀ ਰਕਮ ਆਸਾਨ ਕਿਸ਼ਤਾਂ ਰਾਹੀਂ ਦਿੱਤੀ ਜਾ ਸਕਦੀ ਹੈ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਦੀਪਕ ਅਰੋੜਾ ਵੱਲੋਂ ਦੱਸਿਆ ਗਿਆ ਕਿ ਸ਼ਹਿਰ ਵਾਸੀਆਂ ਵੱਲੋਂ ਬਹੁਤ ਵਧੀਆ ਭਰੋਸਾ ਕਰਕੇ ਟਰੱਸਟ ਦੀਆਂ ਜਾਇਦਾਦਾਂ ਦੀ ਬੋਲੀ ਲਗਾਈ ਜਾਂਦੀ ਹੈ ਅਤੇ ਖਰੀਦਿਆ ਜਾ ਰਿਹਾ ਹੈ। ਉਹਨਾਂ ਦਾ ਭਰੋਸਾ ਕਦੇ ਨਹੀਂ ਤੋੜਿਆ ਜਾਵੇਗਾ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਕਰਵਾ ਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਜਾ ਰਿਹਾ ਹੈ।ਅਸੀਂ  ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਆਉਣ ਵਾਲੀ ਬੋਲੀ ਸਮੇਂ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਫਾਇਦਾ ਲੈਣ ਅਤੇ ਕਿਸ਼ਤਾਂ ਵਿੱਚ ਜਾਇਦਾਦ ਖਰੀਦਣ ਜਿਸ ਨਾਲ ਲੋਕਾਂ ਦਾ ਫਾਇਦਾ ਹੋਵੇ ਅਤੇ ...
ਮੈਡਮ ਮਨਦੀਪ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ

ਮੈਡਮ ਮਨਦੀਪ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ

National, Politics, Punjab
ਫਾਜ਼ਿਲਕਾ 24 ਸਤੰਬਰ ਮੈਡਮ ਮਨਦੀਪ ਕੌਰ ਨੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਅੱਜ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਫਾਜ਼ਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਉਹ ਪਹਿਲਾਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਲੋਕਾਂ ਦੀਆਂ ਸਿਕਾਇਤਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ *ਤੇ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਯੋਜਨਾਬੱਧ ਢੰਗ ਤੇ ਪੂਰੀ ਪਾਰਦਰਸ਼ਤਾ ਨਾਲ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਉਹ ਵਚਨਬਧ ਹਨ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਚੱਲ ਰਹੇ ਵਿਕਾਸ ਪ੍ਰੋਜ਼ੈਕਟਾਂ ਨੂੰ ਹੋਰ ਬਿਹਤਰੀ ਨਾਲ ਸਫਲਤਾਪੂਰਵਕ ਜਮੀਨੀ ਪੱਧਰ `ਤੇ ਲਾਗੂ ਕਰਵਾਉਣਾ ਅਤੇ ਹੋਰ ਨਵੇਂ ਵਿਕਾਸ ਪ੍ਰੋਜ਼ੈਕਟਾਂ ਨੂੰ ਜ਼ਿਲੇ੍ਹ ਅੰਦਰ ਲਿਆ ਕੇ ਫਾਜ਼ਿਲਕਾ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣਾ ਉਨ੍ਹਾਂ ਦਾ ਮੁੱਖ ਟੀਚਾ ...
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

International, National, Politics, Punjab
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤ...
ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

National, Politics, Punjab
ਚੰਡੀਗੜ੍ਹ,24 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ...
ਜੀ.ਐਸ.ਟੀ. ਮਾਲੀਆ ਵਧਾਉਣ ਲਈ ਸਹਾਇਕ ਕਮਿਸ਼ਨਰ ਰਾਜ ਕਰ  ਨੇ ਜਾਰੀ ਕੀਤੇ  ਦਿਸ਼ਾ ਨਿਰਦੇਸ਼

ਜੀ.ਐਸ.ਟੀ. ਮਾਲੀਆ ਵਧਾਉਣ ਲਈ ਸਹਾਇਕ ਕਮਿਸ਼ਨਰ ਰਾਜ ਕਰ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

National, Politics, Punjab
ਸ੍ਰੀ ਮੁਕਤਸਰ ਸਾਹਿਬ, 24  ਸਤੰਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੀ.ਐਸ.ਟੀ. ਰੈਵਨਿਊ ਵਧਾਉਣ  ਲਈ ਸ਼੍ਰੀ ਰੋਹਿਤ ਗਰਗ, ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜੀ.ਐਸ.ਟੀ. ਵਧਾਉਣ ਸਬੰਧੀ ਵਪਾਰਕ ਖੇਤਰ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਹੋਈ। ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਪਾਰੀਆਂ ਨੂੰ ਉਨ੍ਹਾਂ ਦੁਆਰਾ ਕੀਤੀ ਜਾ ਰਹੀ ਹਰ ਸੇਲ ਦਾ ਜੀ.ਐਸ.ਟੀ. ਬਿੱਲ ਕੱਟਣ ਸਬੰਧੀ ਹਦਾਇਤ ਕੀਤੀ ਗਈ। ਮੀਟਿੰਗ ਵਿੱਚ ਪਹੁੰਚੇ ਵਪਾਰੀਆਂ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਜੀ.ਐਸ.ਟੀ. ਵਧਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਵਪਾਰਕ ਖੇਤਰ ਦੇ ਪ੍ਰਤੀਨਿਧੀਆਂ ਨੂੰ ਦੱਸਿਆ ਕਿ ਵਿਭਾਗ ਦੁਆਰਾ ਬਿਨ੍ਹਾਂ ਜੀ.ਐਸ.ਟੀ. ਰਜਿਸਟ੍ਰੇਸ਼ਨ ਤੋਂ ਕੰਮ ਕਰ ਰਹੇ ਅਤੇ ਜੀ.ਐਸ.ਟੀ. ਚੋਰੀ ਕਰ ਰਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਕਿਸੇ ਵੀ ਵਿਅਕਤੀ ਦੀ ਸੂਚਨਾ ਵਿਭਾਗ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਦੇ ਹੋਏ ਵਿਭਾਗ ਦੁਆਰਾ ਨਿਯਮਾਂ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਪਾਰੀਆਂ ਨੂੰ ਆ ਰਹੀਆਂ ਮੁਸ਼...
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੁੰਬਾਂ ਦਾ ਸਿਖਲਾਈ ਕੋਰਸ ਆਯੋਜਿਤ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੁੰਬਾਂ ਦਾ ਸਿਖਲਾਈ ਕੋਰਸ ਆਯੋਜਿਤ

National, Politics, Punjab
ਬਠਿੰਡਾ, 24 ਸਤੰਬਰ : ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ 16 ਸਤੰਬਰ ਤੋਂ 23 ਸਤੰਬਰ ਤੱਕ ਖੁੰਬਾਂ ਦਾ ਸਿਖਲਾਈ ਕੋਰਸ ਲਗਾਇਆ ਗਿਆ। ਇਹ ਜਾਣਕਾਰੀ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ 50 ਸਿਖਿਆਰਥੀਆਂ ਨੇ ਇਸ ਸਿਖਲਾਈ ਨੂੰ ਕਿੱਤੇ ਦੇ ਤੌਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਇਸ ਕਿੱਤਾ-ਮੁੱਖੀ ਸਿਖਲਾਈ ਦਾ ਮਕਸਦ ਕਿਸਾਨ/ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਘਰ ਦਾ ਆਮਦਨ ਵਧਾਉਣ ਵਿੱਚ ਬਣਦਾ ਯੋਗਦਾਨ ਪਾ ਸਕਣ ਅਤੇ ਚੰਗਾ ਤੇ ਚੌਖਾ ਮੁਨਾਫ਼ਾ ਕਮਾ ਸਕਣ। ਇਸ ਟ੍ਰੇਨਿੰਗ ਦੌਰਾਨ ਡਾ. ਸਰਵਪ੍ਰਿਆ ਸਿੰਘ (ਫ਼ਲ ਵਿਗਿਆਨ) ਨੇ ਪੰਜਾਬ ਵਿੱਚ ਹੋਣ ਵਾਲੀਆਂ ਖੁੰਬਾਂ ਦੀ ਤਕਨੀਕੀ ਅਤੇ ਪ੍ਰਯੋਗੀ ਜਾਣਕਾਰੀ ਦਿੰਦਿਆਂ ਕਿਹਾ ਕਿ ਢੀਂਗਰੀ ਖੁੰਬ, ਬਟਨ ਖੁੰਬ, ਪਰਾਲੀ ਖੁੰਬ, ਸਿਟਾਕੀ ਖੁੰਬ, ਮਿਲਕੀ ਖੁੰਬ ਬਾਰੇ ਚਾਨਣਾ ਪਾਇਆ ਤਾਂ ਜੋ ਹਰੇਕ ਸਿਖਿਆਰਥੀ ਹਰ ਪਹਿਲੂ ਤੋਂ ਜਾਣੂ ਹੋਵੇ ਜਿਵੇਂ ਕਿ ਕੰਪੋਸ਼ਟ ਬਣਾਉਣੀ, ਕੇਸਿੰਗ ਕਰਨੀ, ਸਪਾਨਿੰਗ ਕਰਨ ਦੀਆਂ ਵੱਖ-ਵੱਖ ਤਕ...
ਜ਼ਿਲ੍ਹਾ ਅਥਲੈਟਿਕਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਲਿਆ ਹਿੱਸਾ

ਜ਼ਿਲ੍ਹਾ ਅਥਲੈਟਿਕਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਲਿਆ ਹਿੱਸਾ

National, Politics, Punjab
ਮਾਨਸਾ, 24 ਸਤੰਬਰ: ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਭੁਪਿੰਦਰ ਕੌਰ ਦੁਆਰਾ ਕਰਵਾਈ ਗਈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਇਸ ਦੌਰਾਨ ਜਿੱਥੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਉੱਥੇ ਹੀ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਲੜਕੇ 400 ਮੀਟਰ ਦੌੜ ਵਿੱਚ ਦਲਜੀਤ ਸਿੰਘ ਪਹਿਲੇ, ਯੋਗੇਸ਼ ਦੂਜੇ ਅਤੇ ਆਨੰਤ ਇੰਦਰ ਸਿੰਘ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਅੰਡਰ-19 ਲੜਕੀਆਂ ਵਿਚ ਕਿਰਨਵੀਰ ਕੌਰ ਪਹਿਲੇ, ਮਹਿਕਪ੍ਰੀਤ ਕੌਰ ਦੂਜੇ ਅਤੇ ਪ੍ਰਿਯੰਕਾ ਤੀਜੇ ਸਥਾਨ ’ਤੇ ਰਹੇ, 400 ਮੀਟਰ ਦੌੜ ਲੜਕੀਆਂ ਅੰਡਰ-14 ਵਿਚ ਗਗਨਦੀਪ ਕੌਰ ਪਹਿਲੇ, ਸਿਮਰਨਜੀਤ ਕੌਰ ਦੂਜੇ ਅਤੇ ਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੇ। 80ਮੀਟਰ ਹਰਡਲ ਲੜਕੀਆਂ ਅੰਡਰ-14 ਵਿਚ ਪੁਨੀਤ...
“ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਰਾਮਪੁਰਾ ਵਿਖੇ ਲਗਾਇਆ ਜਨ ਸੁਣਵਾਈ ਕੈਂਪ

“ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਰਾਮਪੁਰਾ ਵਿਖੇ ਲਗਾਇਆ ਜਨ ਸੁਣਵਾਈ ਕੈਂਪ

National, Politics, Punjab
ਰਾਮਪੁਰਾ (ਬਠਿੰਡਾ) : 24 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਰਾਮਪੁਰਾ ਵਿਖੇ ਨਗਰ ਕੌਂਸਲ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਸ਼੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪਾਂ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਹਰ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਕਰ ਸਾਂਝ ਨੂੰ ਪੂਰਨ ਬਰਕਰਾਰ ਰੱਖਿਆ ਜਾਵੇ ਤੇ ਛੋਟੇ-ਮੋਟੇ ਮਸਲਿਆਂ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਆਮ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਪੀਣ ਵਾਲੇ ਪਾਣੀ, ਗੰਦੇ ਪਾ...
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 24 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨ...
ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

National, Politics, Punjab
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐਨ.ਐਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ...