Sunday, March 15
Shadow

Politics

ਅਗਨੀਵੀਰ ਭਰਤੀ ਸੰਬੰਧੀ ਏ.ਡੀ.ਸੀ. (ਵਿ) ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮੀਟਿੰਗ

ਅਗਨੀਵੀਰ ਭਰਤੀ ਸੰਬੰਧੀ ਏ.ਡੀ.ਸੀ. (ਵਿ) ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮੀਟਿੰਗ

National, Politics, Punjab
  ਫ਼ਿਰੋਜ਼ਪੁਰ, 24 ਸਤੰਬਰ 2024: ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅਗਨੀਵੀਰ ਸਕੀਮ ਅਧੀਨ ਫੌਜ ਦੀ ਭਰਤੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ 01 ਅਕਤੂਬਰ ਤੋਂ 08 ਅਕਤੂਬਰ ਤੱਕ ਕੀਤੀ ਜਾਣੀ ਹੈ। ਇਸ ਭਰਤੀ ਨੂੰ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਬੰਧਤ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਲਖਵਿੰਦਰ ਸਿੰਘ ਰੰਧਾਵਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਭਰਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀ ਪਾਈਟ, ਭਾਰਤੀ ਫੌਜ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਭਰਤੀ ਸੰਬੰਧੀ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ।   ਇਸ ਮੀਟਿੰਗ ਵਿੱਚ ਕਰਨਲ ਸੰਦੀਪ ਕੁਮਾਰ ਆਰਮੀ ਰਿਕਊਟਮੈਂਟ ਬੋਰਡ ਫਿਰੋਜ਼ਪੁਰ, ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਰੋਜ਼ਗਾਰ ਵਿਭਾਗ, ਸ੍ਰੀ ਰਾਜਬੀਰ ਸਿੰਘ ਡੀ.ਐਸ.ਪੀ./ਸੀ.ਏ. ਡਬਲਯੂ., ਡਾ: ਸੁਸ਼ਮਾ ਠੱਕ...
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਚੌਥੇ ਦਿਨ ਵਿੱਚ ਸ਼ਾਮਲ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਚੌਥੇ ਦਿਨ ਵਿੱਚ ਸ਼ਾਮਲ

International, National, Politics, Punjab, Sports
 ਫਿਰੋਜ਼ਪੁਰ 24 ਸਤੰਬਰ 2024          ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਗੇਮ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 14, 17 ਅਤੇ 21 ਗਰੁੱਪਾਂ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ।   ਸ਼੍ਰੀ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਗੇਮ ਬਾਸਕਿਟਬਾਲ ਅੰਡਰ 2...
ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਸਮੇਂ ਦੀ ਲੋੜ – ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਹਰਪ੍ਰੀਤ ਕੌਰ ਰੰਧਾਵਾ

ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਸਮੇਂ ਦੀ ਲੋੜ – ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਹਰਪ੍ਰੀਤ ਕੌਰ ਰੰਧਾਵਾ

National, Politics, Punjab
ਲੁਧਿਆਣਾ, 24 ਸਤੰਬਰ (000) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾਂ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮਨਜਿੰਦਰ ਸਿੰਘ ਵੱਲੋਂ  ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ 'ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਦਰੱਖਤ ਲਗਾਉਣਾ ਸਮੇਂ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ...
ਚੱਕ ਰਾਮ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਆਯੋਜਿਤ

ਚੱਕ ਰਾਮ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਆਯੋਜਿਤ

National, Politics, Punjab
ਬਠਿੰਡਾ, 24 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਪਿੰਡ ਚੱਕ ਰਾਮ ਸਿੰਘ ਵਾਲਾ ਬਲਾਕ ਨਥਾਣਾ ਵਿਖੇ ਲਗਾਇਆ ਗਿਆ। ਇਸ ਮੌਕੇ ਡਾ. ਅਜੀਤਪਾਲ ਸਿੰਘ ਧਾਲੀਵਾਲ (ਪੋਫੈਸਰ ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਪ੍ਰਬੰਧ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੇ ਖੇਤ ਵਿੱਚ ਮਿਲਾਇਆ ਜਾਵੇ ਤਾਂ ਜੋ ਖੇਤ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ, ਅਜਿਹਾ ਕਰਨ ਨਾਲ ਕਿਸਾਨ ਵੀਰ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਵਰਤੋਂ ਪਸ਼ੂ ਖੁਰਾਕ ਵਿੱਚ ਵੀ ਕੀਤੀ ਜਾ ਸਕਦੀ ਹੈ ਅਤੇ ਸਰਦੀ ਦੀ ਰੁੱਤ ਵਿੱਚ ਇਸ ਦੀ ਵਰਤੋਂ ਸੁੱਕ ਦੇ ਰੂਪ ਵਿੱਚ ਕਰਨੀ ਸਾਰਥਿਕ ਸਿੱਧ ਹੋਵੇਗੀ। ਡਾ. ਵਿਨੈ ਸਿੰਘ (ਸਹਾਇਕ ਪ੍ਰੋਫੈਸਰ ਪੌ...
ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 24 ਸਤੰਬਰ:  ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ। ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ,...
ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

National, Politics, Punjab
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੇ ਮੋਢਿਆਂ ਉਤੇ ਪਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰੇਕ ਮੰਤਰੀ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖ਼ਰ ਉਤੇ ਪਹੁੰਚਾਉਣਗੇ। ਉਨ੍ਹਾਂ ਮੰਤਰੀਆਂ ਨੂੰ ਕਿਹਾ ਕਿ ਉਹ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ...
ਕੈਬਨਿਟ ਮੰਤਰੀ ਨੇ  ਲੋੜਵੰਦਾਂ ਨੂੰ ਆਪਣੇ ਮਕਾਨ ਬਨਾਉਣ ਲਈ ਵੰਡੇ ਸੈਂਕਸ਼ਨ ਪੱਤਰ

ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਆਪਣੇ ਮਕਾਨ ਬਨਾਉਣ ਲਈ ਵੰਡੇ ਸੈਂਕਸ਼ਨ ਪੱਤਰ

National, Politics, Punjab
ਮਲੋਟ / ਸ੍ਰੀ ਮੁਕਤਸਰ ਸਾਹਿਬ, 24  ਸਤੰਬਰ ਪੰਜਾਬ ਸਰਕਾਰ ਲੋੜਵੰਦਾਂ ਨੂੰ ਬੁਨਿਆਦੀ ਸਹੂਲਤਾਵਾਂ ਦੇਣ ਲਈ ਬਚਣਵੱਧ ਹੈ, ਜਿਸ ਲਈ ਕਿਸੇ ਵੀ ਵਰਗ ਦੇ ਲੋਕਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਇਸ ਗੱਲ ਦਾ ਪ੍ਰਗਟਾਵਾ  ਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ  ਆਪਣੇ ਮਲੋਟ ਵਿਧਾਨ ਸਭਾ ਹਲਕੇ ਮਲੋਟ ਦੇ  ਵੱਖ-ਵੱਖ ਪਿੰਡਾਂ ਵਿੱਚ ਅੱਜ ਮਕਾਨ ਬਨਾਉਣ ਲਈ ਜਾਰੀ ਕੀਤੇ ਗਏ ਸੈਂਕਸ਼ਨ ਪੱਤਰ ਵੰਡਦਿਆਂ ਕੀਤਾ। ਇਕ ਸਾਦੇ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਹੁੰਦਿਆਂ ਉਹਨਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਵਾਂ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਯਤਨਸ਼ੀਲ ਹੈ, ਉਥੇ ਹੀ ਗਰੀਬ ਅਤੇ ਲੋੜਵੰਦਾਂ ਨੂੰ ਬੁਨਿਆਦੀ ਸਹੂਲਤਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ  ਆਰਥਿਕ ਤੌਰ ਤੇ ਕਮਜੌਰ ਵਰਗ ਦੇ ਲੋਕਾਂ ਨੂੰ ਆਪਣੇ ਪੈਰਾ ਤੇ ਖੜ੍ਹਾ ਹੋਣ ਲਈ ਠੋਸ ਉਪਰਾਲੇ  ਕਰਨ ਵਿੱਚ ਵਿਫਲ ਰਹੀਆਂ ਹਨ। ਉਹਨਾਂ ਕਿਹਾ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ

National, Politics, Punjab
ਚੰਡੀਗੜ੍ਹ, 23 ਸਤੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ "ਗਾਂਧੀ ਅਤੇ ਅੰਬੇਡਕਰ ਦੀ ਫਿਲਾਸਫੀ: ਸਮਾਵੇਸ਼, ਸਮਾਨਤਾ ਅਤੇ ਮਾਣ" ਵਿਸ਼ੇ 'ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਅੰਬੇਡਕਰ ਦੇ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ। ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਿਆਂ, ਬਰਾਬਰੀ ਅਤੇ ਮਾਣ-ਸਨਮਾਨ ਪ੍ਰਤੀ ਗਾਂਧੀ ਅਤੇ ਅੰਬੇਡਕਰ ਦੀਆਂ ਵੱਖੋ-ਵੱਖਰੀਆਂ ਪਹੁੰਚਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਨੈਤਿਕ ਤਬਦੀਲੀ ਅਤੇ ਹੌਲੀ-ਹੌਲੀ ਤਬਦੀਲੀ ਦੀ ਵਕਾਲਤ ਕੀਤੀ, ਜਦੋਂ ਕਿ ਡਾ. ਅੰਬੇਡਕਰ ਵੱਲੋਂ ਢਾਂਚਾਗਤ ਸੁਧਾਰਾਂ ਅਤੇ ਕਾਨੂੰਨੀ ਢਾਂਚੇ ਲਈ ਜ਼ੋਰ ਦਿੱਤਾ ਗਿਆ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਿੱਚ ਜਾਤ, ਵਰਗ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇਹਨਾਂ ਦਰਸ਼ਨਾਂ ਨੂੰ ਸਮਝਣਾ...
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

National, Politics, Punjab
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਟੇਸ਼ਨ ਪੱਧਰ 'ਤੇ ਨਾਗਰਿਕ-ਕੇਂਦਰਿਤ ਪੁਲਿਸਿੰਗ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਦਰੂਨੀ ਪੁਲਿਸ ਸੁਧਾਰਾਂ ਬਾਰੇ ਇੰਡੀਅਨ ਪੁਲਿਸ ਫਾਉਂਡੇਸ਼ਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਅਜਿਹੇ ਪ੍ਰਾਜੈਕਟ ਨੂੰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਬੁਨਿਆਦੀ ਪਹਿਲਕਦਮੀ ਸ਼ਿਕਾਇਤ ਅਤੇ ਐਫਆਈਆਰ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਪੁਲਿਸ ਕਾਰਵਾਈਆਂ ਅਤੇ ਵਿਵਹਾਰ ਤੇ ਆਚਰਣ ਵਿੱਚ ਸੁਧਾਰ, ਖੱਜਲ-ਖੁਆਰੀ ਨੂੰ ਘਟਾਉਣ, ਬਿਹਤਰ ਨਾਗਰਿਕ ਸੇਵਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ। ਇਸ ਪ੍ਰਾਜੈਕਟ ਦਾ ਰਸਮੀ ਉਦਘਾਟਨ ਪੰਜਾਬ ਪੁਲਿਸ ਆਫ਼ਿਸਰਜ਼ ਇੰਸਟੀਚਿਊਟ (ਪੀਪੀਓਆਈ) ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ/ਪਟਿਆਲਾ, 23 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਿਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਅਜਿਹੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਸਿਖਲਾਈ ਕਰਵਾਈ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਦਰਤੀ ਅਸੂਲ ਮੁਤਾਬਕ ਹਰ ਇਨਸਾਨ 'ਚ ਕੋਈ ਨਾ ਕੋਈ ਅਪੰਗਤਾ ਹੈ ਤੇ ਇਹ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ, ਇਸ ਲਈ ਕਿਸੇ ਇੱਕ ਪੱਖ...