ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ :
ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਡੇਂਗੂ ਬੁਖ਼ਾਰ ਤੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਜਾਂਚ ਕਰਵਾਈ ਜਾਵੇ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕਿਹਾ ਕਿ ਅੱਜ ਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਵਧਾਨੀਆਂ ਵਰਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਘਰ ਦੇ ਅੰਦਰ ਅਤੇ ਬਾਹਰ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾ ਕੇ ਰੱਖੇ ਜਾਣ ਜਿਵੇਂ ਪੂਰੀਆਂ ਬਾਹਾਂ ਵਾਲੀਆਂ ਕਮੀਜ਼ਾਂ, ਪੈਂਟ/ਪਜਾਮੇ, ਸਲਵਾਰ, ਜੁਰਾਬਾਂ ਆਦਿ ਤਾਂਕਿ ਮੱਛਰ ਕੱਟ ਨਾ ਸਕੇ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾ...








