ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਏ ਜਾ ਰਹੇ ਵੱਖ ਵੱਖ ਖੇਡ ਟੂਰਨਾਮੈਂਟਾਂ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ 22 ਸੰਤਬਰ,2024 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਫਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਖੇਡਾਂ ਦੇ ਟੂਰਨਾਮੈਂਟ ਜੋ ਕਿ ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ,ਬਲਬੀਰ ਸਕੂਲ ਵਿਖੇ ਕਰਵਾਏ ਗਏ, ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਐਸਟਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਬੈਡਮਿੰਟਨ ਕੋਰਟ ਅਤੇ ਫੁੱਟਬਾਲ ਦੇ ਖੇਡ ਗਰਾਉਂਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਜਿੱਤਾਂ ਤੇ ਖੇਡਾਂ ਪੰਜਾਬ ਦੀ ਪਛਾਣ ਹਨ । ਉਨ੍ਹਾਂ ਬਾਬਾ ਫ਼ਰੀਦ ਬੈਡਮਿੰਟਨ ਕਲੱਬ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੰਡਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਔਕੜ ਨਹੀਂ ਆਉਣ ਦਿੱਤੀ ਜਾ ਰਹੀ। ਇਸ ਕਾਰਨ ਨੌਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਵੱਧ ਚੜ੍ਹ ਕੇ ਖੇਡਾਂ ਵਿੱਚ ਹਿੱ...








