ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 20 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿ...







