Saturday, March 14
Shadow

Politics

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼  ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਕਰਨ ਲਈ ਜ਼ਰੂਰੀ ਮਨੋਵਿਗਿਆਨਕ-ਸਮਾਜਿਕ-ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਅਤੇ ਉਹਨਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰੋਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰਨ ਲਈ ਲੋੜੀਂਦੇ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਹ ਪ੍ਰੋਜੈਕਟ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਨਈ ਸ਼ੁਰੂਆਤ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਇੱਕ ਇੰਦੌਰ-ਅਧਾਰਤ ਐਨ.ਜੀ.ਓ. ਹੈ , ਦੇ ਵਿਚਕਾਰ ਇੱਕ ਸਾਂਝੀ ਪਹਿਲਕਦਮੀ ਹੈ, ਜਿਸ ਦੇ ਮੁ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

National, Politics, Punjab
ਫਿਰੋਜ਼ਪੁਰ ( ) 19 ਸਤੰਬਰ, 2024— ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਮਿਤੀ 05.09.2024 ਤੋਂ 31.10.2024 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫਿਰੋਜਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ. ਸਤਿੰਦਰ ਸਿੰਘ, ਡਿਪਟੀ ਸਿੱਖਿਆ ਅਫਸਰ, ਫਿਰੋਜਪੁਰ, ਡਾ. ਰਚਨਾ ਮਿੱਤਲ, ਸਿਵਲ ਹਸਪਤਾਲ, ਫਿਰੋਜਪੁਰ, ਸ੍ਰੀ ਅਸ਼ੋਕ ਬਹਿਲ, ਸੈਕਟਰੀ, ਰੈੱਡ ਕਰਾਸ, ਫਿਰੋਜਪੁਰ ਬਤੌਰ ਰਿਸੋਰਸ ਪਰਸਨ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਡਾ. ਸੰਗੀਤਾ ਰਗੂਲਾ ਜੀ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਸ਼ਾਮਲ ਸਨ। ਇਸ ਮੁਹਿੰਮ ਦੇ ਤਹਿਤ ਸਕੂਲ ਦੇ ਬੱਚਿ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ, 19 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ  ਰਿਸ਼ਵਤ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆ...
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 19 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ  ਐਫ.ਆਈ.ਆਰ. ਨੰਬਰ 11 ਮਿਤੀ 16.08.2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਹੈ ਜਿਸ ਦੀ ਜਾਂਚ ਦੌਰਾਨ ਪਤਾ ਲੱਗਾ ...
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਸਿਹਤ ਮੰਤਰੀ ਅੱਜ ਇੱਥੇ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਅਤੇ ਸਟੇਟ ਹੈਲਥ ਏਜੰਸੀ (ਐਸਐਚਏ) ਪੰਜਾਬ ਦੀ ਸੀਈਓ ਮਿਸ ਬਬੀਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਦੀ ਭਰਤੀ ਦਾ ਉਦੇਸ਼ ਦਾਅਵੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

National, Politics, Punjab
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ। ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ  ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦ...
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 18 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

Crime, National, Politics, Punjab
ਚੰਡੀਗੜ੍ਹ, 18 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾੳਂੁਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ ...
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ

ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ

National, Politics, Punjab
ਐਸ.ਏ.ਐਸ.ਨਗਰ, 18 ਸਤੰਬਰ, 2024: ਜੂਨ 2024 ਨੂੰ ਖ਼ਤਮ ਹੋਈ ਤਿਮਾਹੀ ਲਈ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੀਡ ਬੈਂਕ ਦਫ਼ਤਰ, ਪੰਜਾਬ ਨੈਸ਼ਨਲ ਬੈਂਕ, ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਏ.ਡੀ.ਸੀ. (ਯੂ.ਡੀ.) ਮੁਹਾਲੀ ਦਮਨਜੀਤ ਸਿੰਘ ਮਾਨ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬੈਂਕਾਂ ਅਤੇ ਸਮੂਹ ਲਾਈਨ ਵਿਭਾਗਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਹਾਜ਼ਰ ਸਨ।      ਐਸ ਏ ਐਸ ਨਗਰ ਦੇ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਐਮ.ਕੇ ਭਾਰਦਵਾਜ ਨੇ ਏਡੀਸੀ (ਯੂਡੀ) ਦਮਨਜੀਤ ਸਿੰਘ ਮਾਨ, ਪੰਕਜ ਆਨੰਦ, ਡੀਜੀਐਮ (ਸਰਕਲ ਹੈੱਡ) ਪੰਜਾਬ ਨੈਸ਼ਨਲ ਬੈਂਕ, ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਮਨੀਸ਼ ਗੁਪਤਾ, ਐਲਡੀਓ ਰਿਜ਼ਰਵ ਬੈਂਕ ਆਫ਼ ਇੰਡੀਆ ਸ੍ਰੀਮਤੀ ਗਰਿਮਾ ਬੱਸੀ, ਸਟੇਟ ਡਾਇਰੈਕਟਰ ਆਰਐਸਈਟੀਆਈ ਉਪਕਾਰ ਸਿੰਘ, ਜ਼ਿਲ੍ਹਾ ਡਾਇਰੈਕਟਰ ਆਰਐਸਈਟੀਆਈ ਅਮਨਦੀਪ ਸਿੰਘ, ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਸਰਕਾਰ ਸਾਰੇ ਲਾਈਨ ਵਿਭਾਗਾਂ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ।      ਏ.ਡੀ.ਸੀ...