Saturday, March 14
Shadow

Politics

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਖੁਰਾਕੀ ਤੱਤ,ਜੀਵ ਜੰਤੂ ਅਤੇ ਪੌਦੇ ਨਸ਼ਟ ਹੋ ਜਾਂਦੇ ਹਨ: ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਖੁਰਾਕੀ ਤੱਤ,ਜੀਵ ਜੰਤੂ ਅਤੇ ਪੌਦੇ ਨਸ਼ਟ ਹੋ ਜਾਂਦੇ ਹਨ: ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 18 ਸਤੰਬਰ 2024 (     )  ਸਾਲ 2024 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਸ਼਼੍ਰੀ ਵਿਨੀਤ ਕੁਮਾਰ ਦੀ ਅਗਵਾਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਕਾ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਕੀਤੀ। ਕੈਂਪ ਵਿੱਚ ਤਹਿਸੀਲਦਾਰ ਰਣਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜ਼ਿਲਾ ਫਰੀਦਕੋਟ ਵਿੱਚ ਸਾਲ 2023-24 ਦੌਰਾਨ 2022 ਝੋਨੇ ਦੀ ਪਰਾਲੀ ਨੂੰ ਅੱਗ ਦੇ ਵਾਕਿਆ ਦਰਜ ਕੀਤੇ ਗਏ ਸਨ ਅਤੇ 30 ਪਿੰਡ ਅਜਿਹੇ ਹਨ ,ਜਿੰਨਾਂ ਵਿੱਚ 20 ਜਾਂ 20 ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜਿੰਨਾਂ ਨੂੰ ਹਾਟ ਸਪਾਟ ਪਿੰਡ ਐਲਾਨਿਆ ਗਿਆ ਹੈ । ਹਾਟ ਸਪਾਟ ਪਿੰਡ ਪੱਕਾ ਵਿੱਚ 29 ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ। ਜ਼ਿਲਾ ਪ੍ਰਸ਼ਾਸ਼ਨ ਵੱਲੋਂ ਅਜਿਹੇ ਪਿੰਡਾਂ ਵਿੱਚ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਕੇ ਹ...
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਉਨਤ ਕਿਸਾਨ ਐਪ ਬਾਰੇ ਕਰਵਾਇਆ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਉਨਤ ਕਿਸਾਨ ਐਪ ਬਾਰੇ ਕਰਵਾਇਆ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 18 ਸਤੰਬਰ : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੀ ਸੁਯੋਗ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਦੁਆਰਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ। ਡਿਪਟੀ ਕਮਿਸ਼ਨਰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮੂਹ ਨੋਡਲ ਅਫਸਰ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਸਬੰਧੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਸਬੰਧੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੀ ਅਗਵਾਈ ਅਧੀਨ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਈ.ਈ.ਸੀ ਕੰਪੋਨੈਂਟ ਅਧੀਨ ਪਿੰਡ/ ਬਲਾਕ ਪੱਧਰੀ ਕੈਂਪ, ਵਾਲਪੇਟਿੰਗ, ਸਕੂਲ ਮੋਬੇਲਾਈਜੇਸ਼ਨ, ਪ੍ਰਦਰਸ਼ਨੀ ਪਲਾਟ ਆਦਿ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ 40 ਦਿਨ ਤੱਕ ਪਬਲੀਸਿਟੀ ਵੈਨ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਵੈਨ ਦੁਆਰਾ ਵਿਭਾਗ ਵੱਲੋਂ ਤਿਆਰ ਕੀਤੇ ਗਏ ਪੰਫਲੈਟਸ ਦੀ ਵੰਡ ਅਤੇ ਆਡੀਓ ਰਿਕਾਡਿੰਗ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ, ਭੂਮੀ ਅਤੇ ਜੀਵ ਜੰਤੂਆਂ ਦੀ ਸੰਭਾਲ ਕਰਨ ਲਈ ਕਿਸਾਨ ਭਰਾਵਾਂ ਨੂੰ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਵਿੱਚ ਝ...
ਅਜੀਤਵਾਲ ਦੇ ਜਨ ਸੁਣਵਾਈ ਕੈਂਪ ਦੌਰਾਨ ਡੀ.ਸੀ. ਵਿਸ਼ੇਸ਼ ਸਾਰੰਗਲ ਹੋਏ ਲੋਕਾਂ ਦੇ ਰੁਬਰੂ

ਅਜੀਤਵਾਲ ਦੇ ਜਨ ਸੁਣਵਾਈ ਕੈਂਪ ਦੌਰਾਨ ਡੀ.ਸੀ. ਵਿਸ਼ੇਸ਼ ਸਾਰੰਗਲ ਹੋਏ ਲੋਕਾਂ ਦੇ ਰੁਬਰੂ

National, Politics, Punjab
ਮੋਗਾ, 18 ਸਤੰਬਰ – ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਇਹਨਾਂ ਕੈਂਪਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਪੁਰਜ਼ੋਰ ਯਤਨ ਜਾਰੀ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ  ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੀ ਲੜੀ ਤਹਿਤ ਅੱਜ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਜਨ ਸੁਣਵਾਈ ਕੈਂਪ ਰਾਹੀਂ ਸੁਣੀਆਂ ਗਈਆਂ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਨੇ ਭਾਗ ਲੈ ਕੇ ਆਪਣੀਆਂ ਮੁਸ਼ਕਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਨਮੁਖ ਰੱਖੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਸ ਉਪਰ ਢੁਕਵੀਆਂ ਕਾਰਵਾਈਆਂ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਇਸ ਕੈਂਪ ਵਿੱਚ ਖਾਸ ਤੌਰ ਤੇ ਸ਼ਿਰਕਤ ਕਰਕੇ ਕੈਂਪ ਦੇ ਪ੍ਰਬੰਧਾਂ ਦਾ ਰੀਵਿਊ ਕੀਤਾ ਅਤੇ ਖੁਦ ਵੀ ਲੋਕਾਂ...
ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਚੱਲ ਰਹੇ ਸੜਕ ਦੀ ਮੁਰੰਮਤ ਦੇ ਕਾਰਜਾਂ ਦਾ ਲਿਆ ਜਾਇਜ਼ਾ

ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਚੱਲ ਰਹੇ ਸੜਕ ਦੀ ਮੁਰੰਮਤ ਦੇ ਕਾਰਜਾਂ ਦਾ ਲਿਆ ਜਾਇਜ਼ਾ

National, Politics, Punjab
ਫਿਰੋਜ਼ਪੁਰ 18 ਸਤੰਬਰ 2024....                 ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਸੜਕ ਦੀ ਮੁਰੰਮਤ ਦੇ ਚੱਲ ਰਹੇ ਕਾਰਜ ਦਾ ਜਾਇਜ਼ਾ ਲੈਣ ਵਿਧਾਇਕ ਫਿਰੋਜ਼ਪੁਰ ਸਹਿਰੀ ਸ. ਰਣਬੀਰ ਸਿੰਘ ਭੁੱਲਰ ਖੁਦ ਪਹੁੰਚੇ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਲਈ ਵਰਤਿਆ ਜਾਣ ਵਾਲਾ ਮਟੀਰੀਅਲ ਵਧੀਆ ਕੁਆਲਿਟੀ ਦਾ ਹੋਣਾ ਚਾਹੀਦਾ ਹੈ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਨਾ ਹੋਵੇ।         ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਜ਼ੀਰਾ ਰੋਡ ਫਾਟਕ ਵਾਲੀ ਸੜਕ ਪਹਿਲੀ ਟੁੱਟੀ ਹੋਣ ਕਾਰਨ ਰਾਹੀਗਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ ਇੱਥੇ ਕਾਫੀ ਟ੍ਰੈਫਿਕ ਦੀ ਸਮੱਸਿਆ ਪੇਸ਼ ਆਉਂਦੀ ਸੀ। ਜਿਸ ਨੂੰ ਮੱਦੇਨਜ਼਼ਰ ਰੱਖਦਿਆਂ ਸਰਕਾਰ ਵੱਲੋਂ ਇਸ ਸੜਕ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ।         ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ;  04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ ‘ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ ‘ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।

Crime, National, Politics, Punjab
ਅੰਮ੍ਰਿਤਸਰ, ਰਣਜੀਤ ਸਿੰਘ ਢਿੱਲੋਂ ਅੰਮ੍ਰਿਤਸਰ, 17 ਅਗਸਤ:----ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੇ ਦੌਰਾਨ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈ, ਜੁਗਰਾਜ ਸਿੰਘ, ਪੁੱਤਰ ਪ੍ਰਤਾਪ ਸਿੰਘ, ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ, ਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤੱਸਕਰਾਂ ਦੇ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਇਹ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਕਰ ਰਹੇ ਸਨ। ਇਹ ਨਸ਼ੇ ਦੇ ਕੰਸਾਈਨਮੈਂਟਾਂ ਨੂੰ ਪਾਕਿਸਤਾਨ ਤੋਂ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ। ਮਾਮਲੇ ਵਿੱਚ ਪਿੱਛਲੇ ਅਤੇ ਅੱਗਲੇ ਦੇ ਲਿੰਕਾਂ ਦੀ ਜਾਂਚ ਜਾਰੀ ਹੈ। ਓਪਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ, ਕਮਿਸ਼ਨਰ ਪੁਲਿਸ...
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ

ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ

National, Politics, Punjab
ਅੰਮ੍ਰਿਤਸਰ 17 ਸਤੰਬਰ ਪੰਜਾਬ ਸਰਕਾਰ ਹਰੇਕ ਲੋੜਵੰਦ ਦੀਆਂ ਮੁੱਢਲੀਆਂ ਲੋੜਾਂ ਜਿਨਾਂ ਵਿੱਚ ਪੜਾਈ, ਸਿਹਤ ਤੇ ਮਕਾਨ ਸ਼ਾਮਿਲ ਹੈ, ਨੂੰ ਪਹਿਲੇ ਦੇ ਅਧਾਰ ਉੱਤੇ ਹੱਲ ਕਰ ਰਹੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਜੰਡਿਆਲਾ ਗੁਰੂ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਚੈੱਕ ਵੰਡਣ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ , ਜਿਸ ਤਹਿਤ ਹਰੇਕ ਹਲਕੇ ਵਿੱਚ ਨਿੱਜੀ ਸਕੂਲਾਂ ਤੋਂ ਵੀ ਵਧੀਆ ਪੜ੍ਹਾਈ ਅਤੇ ਬੱਚਿਆਂ ਦੀਆਂ ਲੋੜਾਂ ਦੀ ਪੂਰਤੀ ਕਰਨ ਲਈ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਬਾਕੀ ਸਕੂਲਾਂ ਦਾ ਵੀ ਪੱਧਰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਬਣਾਇਆ ਗਿਆ ਹੈ । ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹਰੇਕ ਲੋੜਵੰਦ ਮਰੀਜ਼ ਨੂੰ ਸਿਹਤ ਸਹੂਲਤ ਦੇਣ ਲਈ ਆਮ ਆਦਮੀ ਕਲੀਨਿਕ ਬਣਾਏ ਗਏ ਹਨ,  ਜਿੰਨਾ ਵਿੱਚ ਕਰੋੜਾਂ ਲੋਕ ਇਲਾਜ ਕਰਾ ਚੁੱਕੇ ਹਨ ਅਤੇ ਹੁਣ ਲੋੜਵੰਦ ਲੋਕਾਂ ਦੀਆਂ ਹੋਰ ਲੋੜਾਂ ਜਿਨਾਂ ਵਿੱਚ ਮਕਾਨ ਪਹਿਲੀ ਲੋੜ ਹੈ , ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।  ਉਹਨਾਂ ਕਿਹਾ ਕਿ ...
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ

ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ

National, Politics, Punjab
ਐਸ.ਏ.ਐਸ.ਨਗਰ, 17 ਸਤੰਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਕੁਝ ਮੁਰੰਮਤ ਕਰਨ ਤੋਂ ਬਾਅਦ ਇਸ ਨੂੰ ਮੋਹਾਲੀ ਬੱਸ ਅੱਡੇ ਤੇ ਮੁੜ ਸਥਾਪਿਤ ਕਰ ਦਿੱਤਾ ਜਾਵੇਗਾ।    ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ, ਐਸ.ਏ.ਐਸ. ਨਗਰ ਮੁਹਾਲੀ ਦੀ ਦੇਖ-ਰੇਖ ਗਮਾਡਾ ਦੁਆਰਾ ਚੁਣੀ ਗਈ ਇੱਕ ਨਿੱਜੀ ਕੰਪਨੀ ਸੀ ਐਂਡ ਸੀ ਟਾਵਰ ਦੁਆਰਾ ਕੀਤੀ ਜਾਂਦੀ ਹੈ ਅਤੇ ਬੁੱਤ ਦੀ ਦਿੱਖ ਚ ਕੁੱਝ ਖਰਾਬੀ ਆਉਣ ਕਾਰਨ  ਇਸ ਨੂੰ ਮੁਰੰਮਤ ਲਈ ਹਟਾਇਆ ਗਿਆ ਹੈ।     ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਹਾਨ ਸਿੱਖ ਯੋਧੇ ਦਾ ਹਰ ਪੰਜਾਬੀ ਦੇ ਦਿਲ ਵਿੱਚ ਅਹਿਮ ਸਥਾਨ ਹੈ ਅਤੇ ਇਸ ਬਾਰੇ ਕੋਈ ਦੂਸਰਾ ਵਿਚਾਰ ਨਹੀਂ ਹੈ। ਉਨ੍ਹਾਂ ਇਸ ਬੁੱਤ ਨੂੰ ਹਟਾਉਣ ਨਾਲ ਮਹਾਨ ਸਿੱਖ ਯੋਧੇ ਦੇ ਅਪਮਾਨ ਦੇ ਦੋਸ਼ਾਂ ਨੂੰ ਨਕਾਰਿਆ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਧਿਆਂ ਅਤੇ ਆਜ਼ਾਦੀ ਘੁਲਾਟੀਆਂ ਦਾ ਪੂਰਾ ਸਤਿਕਾਰ ਕਰਦੀ ਹੈ।         ਉਸ ਨੇ ਕਿਹਾ ਕਿ ਕੰਪਨੀ ਦੇ ਐਮ ਡੀ ਮਨਦੀਪ ...
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ/ਨੰਗਲ, 17 ਸਤੰਬਰ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਪੀਣ ਵਾਸਤੇ, ਸਿੰਜਾਈ ਲਈ ਅਤੇ ਇੰਡਸਟਰੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਆਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾ...
ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

National, Politics, Punjab
ਚੰਡੀਗੜ੍ਹ, 17 ਸਤੰਬਰ: ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀਘਾੜਿਆਂ ਅਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਕਰਵਾਈ ਗਈ ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀ.ਐਕਸ.ਓ.) ਮੀਟ-2024 ਦੌਰਾਨ ਕੀਤਾ। ਸ੍ਰੀ ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ। ਸ੍ਰੀ ਅਮਨ ਅਰੋੜਾ ਨੇ ਸੂਬੇ ਭਰ ਵਿੱਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦ...