Saturday, March 14
Shadow

Politics

ਸੋਲਰ ਪੰਪ ਸਬਸਿਡੀ ਤੇ ਲੈਣ ਲਈ ਕਿਸਾਨ ਤੁਰੰਤ ਕਰਨ ਅਪਲਾਈ-ਡਿਪਟੀ ਕਮਿਸ਼ਨਰ

ਸੋਲਰ ਪੰਪ ਸਬਸਿਡੀ ਤੇ ਲੈਣ ਲਈ ਕਿਸਾਨ ਤੁਰੰਤ ਕਰਨ ਅਪਲਾਈ-ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ, 17 ਸਤੰਬਰ ਜਿਹੜੇ ਕਿਸਾਨ ਸੋਲਰ ਪੰਪ ਸਰਕਾਰ ਦੀ ਸਬਸਿਡੀ ਸਕੀਮ ਤਹਿਤ ਲਗਵਾਉਣਾ ਚਾਹੁੰਦੇ ਹੋਣ ਉਹ ਤੁਰੰਤ ਪੇਡਾ ਕੋਲ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਗੱਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ। ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾ...
ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ  ਪਾਬੰਦੀ ਦੇ ਹੁਕਮ ਜਾਰੀ

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਮਾਨਸਾ, 17 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਝੋਨੇ ਦੀ ਕਟਾਈ ਲਈ ਕਈ ਕੰਬਾਇਨਾਂ 24 ਘੰਟੇ ਚੱਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਕੰਬਾਇਨਾਂ ਰਾਤ ਵੇਲੇ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ...
ਵਿਧਾਇਕ ਕੁਲਵੰਤ ਸਿੰਘ ਨੇ ਸਵੱਛਤਾ ਹੀ ਸੇਵਾ ਪੰਦਰਵਾੜੇ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਨਾਉਣ ਦਾ ਸੱਦਾ ਦਿੱਤਾ

ਵਿਧਾਇਕ ਕੁਲਵੰਤ ਸਿੰਘ ਨੇ ਸਵੱਛਤਾ ਹੀ ਸੇਵਾ ਪੰਦਰਵਾੜੇ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਨਾਉਣ ਦਾ ਸੱਦਾ ਦਿੱਤਾ

National, Politics, Punjab
ਐਸ.ਏ.ਐਸ.ਨਗਰ, 17 ਸਤੰਬਰ, 2024: ਮੋਹਾਲੀ ਵਿਖੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਜੀਵਨ ਪੱਧਰ ਨੂੰ ਉਤਸ਼ਾਹਿਤ ਕਰਨ ਲਈ ਇਸ ਨੂੰ ਜੀਵਨ ਦਾ ਸਥਾਈ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾਣ ਵਾਲੇ ਪੰਦਰਵਾੜੇ ਵਿੱਚ ਸਾਲ ਵਿੱਚ 100 ਘੰਟੇ ਸਵੱਛਤਾ (ਰੋਜ਼ਾਨਾ 2 ਘੰਟੇ) ਦਾ ਹਿੱਸਾ ਬਣਨ ਅਤੇ ਇਸ ਵਿੱਚ 100 ਹੋਰ ਮੈਬਰਾਂ ਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ ਹੈ, ਜਿਸ ਦੇ ਅਨੁਸਾਰ ਸਾਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦੇ ਜਾਗਰੂਕਤਾ ਮਾਰਚ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸਵੱਛਤਾ ਦੇ ਦੂਤ ਵਜੋਂ ਕੰਮ ਕਰਨਗੇ। ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਇੱਕ ਬੂਟਾ ਵੀ ਲਗਾਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵ...
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਪੱਧਰੀ ਕੈਂਪ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।...
ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ “ਸਵੱਛਤਾ ਹੀ ਸੇਵਾ 2024” ਮੁਹਿੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ “ਸਵੱਛਤਾ ਹੀ ਸੇਵਾ 2024” ਮੁਹਿੰਮ ਦੀ ਕਰਵਾਈ ਸ਼ੁਰੂਆਤ

National, Politics, Punjab
ਮੋਗਾ, 17 ਸਤੰਬਰ, ਆਲੇ ਦੁਆਲੇ ਦੀ ਸਫਾਈ ਅਤੇ ਕੂੜਾ ਕਰਕਟ ਦੀ ਸਹੀ ਸੈਗਰੀਗੇਸ਼ਨ ਦੀ ਆਦਤ ਜੇਕਰ ਹਰੇਕ ਨਾਗਰਿਕ ਗ੍ਰਹਿਣ ਕਰੇ ਤਾਂ ਇਹ ਸਵੱਛਤਾ ਵੱਲ ਇੱਕ ਵੱਡਾ ਕਦਮ ਸਾਬਿਤ ਹੋਵੇਗਾ।  ਨਾਗਰਿਕਾਂ ਨੂੰ ਸਵੱਛਤਾ ਵੱਲ ਪ੍ਰੇਰਿਤ ਕਰਨ ਲਈ ਹੀ "ਸਵੱਛਤਾ ਹੀ ਸੇਵਾ 2024" ਮੁਹਿੰਮ ਦਾ ਆਗਾਜ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹੇ ਵਿੱਚ ਅੱਜ "ਸਵੱਛਤਾ ਹੀ ਸੇਵਾ 2024" ਮੁਹਿੰਮ ਦੀ ਰਸਮੀ ਤੌਰ ਉਪਰ ਸ਼ੁਰੂਆਤ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਹ ਮੁਹਿੰਮ ਅੱਜ 17 ਸਤੰਬਰ ਤੋਂ ਸ਼ੂਰੂ ਹੋ ਕੇ 2 ਅਕਤੂਬਰ, 2024 ਤੱਕ ਚੱਲੇਗੀ ਜਿਸ ਤਹਿਤ ਸਬੰਧਤ ਸਰਕਾਰੀ ਵਿਭਾਗ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕਰਕੇ ਸ਼ਹਿਰ, ਪਿੰਡ, ਕਸਬਿਆਂ ਦੀ ਸਵੱਛਤਾ ਵਿੱਚ ਵਾਧਾ ਕਰਨਗੇ। ਇਸ ਮੌਕੇ ਉਹਨਾਂ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਇੰਜਨੀਅਰ ਅਦਰਸ਼ ਨਿਰਮਲ, ਕਾਰਜਕਾਰੀ ਇੰਜਨੀਅਰ ਸੁਨੀਲ ਗਰਗ, ਜਲ ਸਪਲਾਈ ਵਿਭਾਗ ਦੇ ਸਮੂਹ ਜੇ.ਈ. ਤੇ ਹੋਰ ਵੀ ਅਧਿਕਾਰੀ ਕਰਮਚਾਰੀ ਹਾਜ਼ਰ ਸਨ।  ਇਸ ਮੌਕੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗ...
ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਖੋ ਖੋ, ਬਾਸਕਿਟਬਾਲ ਅਤੇ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਖੋ ਖੋ, ਬਾਸਕਿਟਬਾਲ ਅਤੇ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

National, Politics, Punjab
ਮਾਨਸਾ, 17 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-03 ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ। ਮੁਕਾਬਲਿਆਂ ਦੌਰਾਨ ਗੱਤਕਾ ਵਿਸ਼ੇਸ਼ ਤੌਰ ’ਤੇ ਆਕਰਸ਼ਣ ਦਾ ਕੇਂਦਰ ਰਿਹਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਅਤੇ ਐਸ.ਐਚ.ਓ. ਬੇਅੰਤ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਹੌੌਂਸਲਾ ਅਫਜ਼ਾਈ ਕੀਤੀ। ਜ਼ਿਲ੍ਹ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਬੈਡਮਿੰਟਨ ਲੜਕੀਆਂ ਦੇ ਮੁਕਾਬਲੇ ਵਿੱਚ ਗ੍ਰੀਨਲੈਂਡ ਸਕੂਲ ਬਰੇਟਾ ਮੋਹਰੀ ਰਿਹਾ। ਗੱਤਕਾ ਸਿੰਗਲ ਸੋਟੀ ਵਿੱਚ ਮੂਸਾ ਪਹਿਲੇ, ਕੋਟ ਧਰਮੂ ਦੂਜੇ ਅਤੇ ਮਾਨਸਾ ਤੀਜੇ ਸਥਾਨ ’ਤੇ ਰਿਹਾ। ਗੱਤਕਾ ਫਰੀ ਸੋਟੀ ਮੁਕਾਬਲੇ ਵਿੱਚ ਮਾਨਸਾ ਪਹਿਲੇ, ਮੂਸਾ ਦੂਜੇ ਅਤੇ ਬਰੇਟਾ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਟੇਬਲ ਟੈਨਿਸ ਅੰਡਰ-17 ਲੜਕੀਆਂ ਵਿੱਚ ਨਿਸ਼ਕਾਂ ਬਾਂਸਲ ਪਹਿਲੇ, ਪ੍ਰਵੀਨ ...
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

National, Politics, Punjab
ਚੰਡੀਗੜ੍ਹ, 17 ਸਤੰਬਰ:        ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਈ-ਨਿਲਾਮੀ 6 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਵਿੱਚ ਗਰੁੱਪ ਹਾਊਸਿੰਗ, ਮਲਟੀਪਲੈਕਸ, ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਐਸ.ਸੀ.ਓ, ਬੂਥ, ਦੁਕਾਨਾਂ, ਐਸ.ਸੀ.ਐਫ. ਤੇ ਹੋਰ ਜਾਇਦਾਦਾਂ ਸ਼ਾਮਲ ਸਨ। ਇਸ ਸ਼ਾਨਦਾਰ ਸਫਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਹੇਠ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਤੀ ਆਮ ਲੋਕਾਂ ਖਾਸ ਕਰਕੇ ਰਿਹਾਇਸ਼ੀ ਪਲਾਟ ਦੇ ਇਛੁੱਕ ਜਾਂ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

National, Politics, Punjab
ਫਾਜ਼ਿਲਕਾ 17 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਨੇ ਪਿੰਡ ਸਲੇਮ ਸ਼ਾਹ ਵਿੱਚ ਬਣੇ ਸਰਕਾਰੀ ਕੈਟਲ ਪੌਂਡ ਵਿਖੇ ਜਾ ਕੇ ਗਊ ਵੰਸ ਦੀ ਸਾਂਭ ਸੰਭਾਲ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।  ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਆਖਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਲੋਕ ਗਊਆਂ ਦੀ ਸੰਭਾਲ ਵਿੱਚ ਬਣਦਾ ਯੋਗਦਾਨ ਪਾ ਰਹੇ ਹਨ। ਉਹਨਾਂ ਨੇ ਕਿਹਾ ਕਿ ਵਿਭਾਗਾਂ ਵੱਲੋਂ ਵੀ ਗਊ ਸੰਭਾਲ ਵਿੱਚ ਯੋਗਦਾਨ ਦਿੱਤਾ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਗਊਵੰਸ ਦੀ ਸੰਭਾਲ ਕਰੀਏ। ਉਨਾਂ ਨੇ ਇਸ ਮੌਕੇ ਆਖਿਆ ਕਿ ਫਾਜ਼ਿਲਕਾ ਦੇ ਸਰਕਾਰੀ ਕੈਟਲ ਪੌਂਡ ਵਿੱਚ ਪੰਜ ਹੋਰ ਨਵੇਂ ਸ਼ੈਡ ਸਥਾਪਿਤ ਕੀਤੇ ਜਾਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ...
ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ

ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ

National, Politics, Punjab
ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ।  ਇਸ ਮੁਹਿੰਮ ਦਾ ਉਦੇਸ਼ ਕੂੜੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨਾ ਹੈ, ਨਾਲ ਹੀ ਗ੍ਰਾਮ ਸਭਾਵਾਂ ਰਾਹੀਂ ਸਿੰਗਲ-ਯੂਜ਼ ਪਲਾਸਟਿਕ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ 15 ਦਿਨਾਂ ਵਿੱਚ ( 2 ਅਕਤੂਬਰ ਤੱਕ ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਇੱਕ ਵਿਆਪਕ ਸਫਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।  ਇਸ ਸਾਲ ਦਾ ਫੋਕਸ ਪਿੰਡਾਂ ਵਿੱਚ ਵਿਰਾਸਤੀ ਰਹਿੰਦ-ਖੂੰਹਦ ਦੇ ਪ੍ਰਬੰਧਨ 'ਤੇ ਹੈ, ਜਿਸ ਵਿੱਚ ਕੂੜਾ ਅਤੇ ਛੱਪੜਾਂ ਦੀ ਸਫ਼ਾਈ, ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ, ਜਾਗਰੂਕਤਾ ਰੈਲੀਆਂ, ਸਫ਼ਾਈ ਦੇ ਵਾਅਦੇ, ਪੌਦੇ ਲਗਾਉਣ, ਸਿੰਗਲ-ਯੂਜ਼ ਪਲਾਸਟਿਕ ਵਿਰੁੱਧ ਮਤੇ ਅਤੇ ਹੋਰ ਸ਼ਾਮਲ ਹਨ। ਸ੍ਰੀ ਜਤਿੰਦਰ ਨੇ ਕਿਹਾ ਕਿ ਪ੍ਰਸ਼ਾਸਨ, ਪੰਚਾਇਤਾਂ ਦੇ ਪੇਂਡੂ ਵਿਕਾਸ ਵਿਭਾਗ, ਅਤੇ ਹੋਰ ਹਿੱਸੇਦਾਰਾਂ ਦੇ ਸਹਿਯੋਗ ਨਾਲ, ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹ...
ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ

ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 17 ਸਤੰਬਰ: ਆਵਾਸ ਹਰ ਇਨਸਾਨ ਦੀ ਮੁੱਢਲੀ ਲੋੜ ਹੁੰਦੀ ਹੈ, ਹਰੇਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਕੋਲ ਆਪਣਾ ਘਰ ਹੋਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜਵੰਦ ਦੀ ਮਦਦ ਕਰਨ ਲਈ ਯਤਨਸ਼ੀਲ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬੀ.ਡੀ.ਪੀ.ਓ.ਦਫਤਰ ਬੁਢਲਾਡਾ ਵਿਖੇ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਜਾਰੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਮੌਕੇ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਅੱਜ 125 ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਜਾਰੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡਾਂ ਵਿੱਚ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ 01 ਲੱਖ 20 ਹਜ਼ਾਰ ਰੁਪੈ ਹਰੇਕ ਤਿੰਨ ਕਿਸ਼ਤਾਂ ਰਾਹੀਂ ਮਿਲਣਗੇ, ਜਿਸ ਦੀ 30 ਹਜ਼ਾਰ ਰੁਪੈ ਦੀ ਪਹਿਲੀ ਕਿਸ਼ਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਹੈ। ਸ੍ਰ. ਬੁੱਧ ਰਾਮ ਨੇ ਦੱਸਿਆ ਕਿ ਹਲਕਾ ਬੁਢਲਾਡਾ ਵਿੱਚ 2086 ਲੋੜਵੰਦਾਂ ਨੇ ਮਕਾਨ ਬਣਾਉਣ ਲ...