Saturday, March 14
Shadow

Politics

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

National, Politics, Punjab
ਫ਼ਰੀਦਕੋਟ 17 ਸਤੰਬਰ () ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ  ਚੌਥੀ ਮੀਟਿੰਗ 17 ਸਤੰਬਰ ਨੂੰ ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ ਤਰਖਾਣ, ਨਾਈ, ਮੂਰਤੀਕਾਰ, ਟੇਲਰ(ਦਰਜੀ), ਰਾਜਮਿਸਤਰੀ, ਸ਼ਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈ ਡੀ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਲਾਭਪਾਤਰੀ ਨੂੰ 15000 ਰੁ...
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

National, Politics, Punjab
ਲੁਧਿਆਣਾ, 17 ਸਤੰਬਰ (000) - ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਸਫਲਤਾਪੁਰਵਕ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ। ਖੇਡਾਂ ਦੀ ਸ਼ੁਰੂਆਤ ਤੋ ਪਹਿਲਾਂ ਵਧੀਕ ਡਿਪਟੀ ਕਮਿਸਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਖੇਡ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਖੇਡਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੋਗ ਹਦਾਇਤਾ ਵੀ ਜਾਰੀ ਕੀਤੀਆਂ ਗਈਆਂ ਸਨ। ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ, ਕੁਲਦੀਪ ਚੁੱਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ 24 ਖੇਡਾਂ ਦੇ ਮੁਕਾਬਲੇ ਹੋਣਗੇ ਜਿਨ੍ਹਾਂ ਵਿੱਚ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਚੈੱਸ, ਫੁੱਟਬਾਲ, ਗੱਤਕਾ, ਹਾਕੀ, ਹੈਂਡਬਾਲ, ਜੂਡੋ, ਕਿੱਕ ਬਾਕਸਿੰਗ, ਕਬੱਡੀ ਨੈਸਨਲ, ਕਬੱਡੀ ਸਰਕਲ, ਖੋ-ਖੋ, ਲਾਅਨ ਟੈਨਿਸ, ਨੈੱਟਬਾਲ, ਪਾਵਰ ਲਿਫਟਿੰਗ, ਸਾਫਟਬਾਲ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸ਼ਿੰਗ, ਵੇਟਲਿਫਟਿੰਗ ਅਤੇ ਕੁਸਤੀ ਸ਼ਾਮਲ ਹਨ। ...
ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 17 ਸਤੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ। ਇਨ੍ਹਾਂ ਵੈਨਾਂ ਦੁਆਰਾ 1 ਹਫ਼ਤੇ ਵਿਚ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ ਅਤੇ ਇਹ ਵੈਨਾਂ 40 ਦਿਨ ਲਗਾਤਾਰ ਪਿੰਡਾਂ ਵਿੱਚ ਪਹੁੰਚ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣਾ, ਪਰਾਲੀ ਦੇ ਧੂ...
ਬਾਲ ਭਵਨ, ਸਰਾਭਾ ਨਗਰ ਦੇ ਬੱਚਿਆਂ ਨੇ ਗੇਮਿੰਗ ਟਰੱਕ ਦਾ ਮਾਣਿਆ ਆਨੰਦ

ਬਾਲ ਭਵਨ, ਸਰਾਭਾ ਨਗਰ ਦੇ ਬੱਚਿਆਂ ਨੇ ਗੇਮਿੰਗ ਟਰੱਕ ਦਾ ਮਾਣਿਆ ਆਨੰਦ

National, Politics, Punjab
ਲੁਧਿਆਣਾ, 17 ਸਤੰਬਰ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਰੈਡ ਕਰਾਸ ਬਾਲ ਭਵਨ, ਸਰਾਭਾ ਨਗਰ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਗੇਮਿੰਗ ਟਰੱਕ ਭੇਜਿਆ ਗਿਆ। ਮੇਜਰ ਸਰੀਨ ਨੇ ਦੱਸਿਆ ਕਿ ਸਟਾਰਟਅੱਪ ਭਾਰਤ ਵੱਲੋਂ ਮਾਨਤਾ ਪ੍ਰਾਪਤ ਭਾਰਤ ਦਾ ਇਹ ਪਹਿਲਾ ਗੇਮਿੰਗ ਟਰੱਕ ਹੈ ਜਿਸ ਨੂੰ ਜਨਮ ਦਿਨ, ਵਿਆਹ, ਕਾਰਪੋਰੇਟ ਇਵੈਂਟਸ ਮੌਕੇ ਮਨੋਰੰਜਣ ਲਈ ਉਪਲੱਬਧ ਕਰਵਾਇਆ ਜਾ ਸਕਦਾ ਹੈ। ਇਹ ਟਰੱਕ, ਵੀਡੀਓ ਗੇਮਜ, ਬੱਚਿਆਂ ਦੀਆਂ ਮਨਪਸੰਦ ਕਾਰਟੂਨ ਫਿਲਮਾਂ ਅਤੇ ਹੋਰ ਵੱਖ-ਵੱਖ ਡਿਜੀਟਲ ਗੇਮਜ਼ ਨਾਲ ਲੈਸ ਸੀ ਜਿਸਦਾ ਬਾਲ ਭਵਨ ਦੇ ਬੱਚਿਆ ਨੇ ਭਰਪੂਰ ਆਨੰਦ ਮਾਣਿਆ। ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਪ੍ਰਸ਼ਾਸ਼ਨ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਮੇਜਿਰ ਅਮਿਤ ਸਰੀਨ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਲੋੜਵੰਦ ਅਤੇ ਗਰੀਬ ਵਰਗ ਸਮਾਜ ਦੀ ਸੇਵਾ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। -----------...
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ

National, Politics, Punjab
ਜਲਾਲਾਬਾਦ 17 ਸਤੰਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ  ਡਵੀਜ਼ਨ ਫਾਜ਼ਿਲਕਾ ਦੇ ਅਧੀਨ ਪੈਂਦੇ ਬਲਾਕ ਜਲਾਲਾਬਾਦ ਵਿੱਚ ਕੀਤੀ ਗਈ| ਇਸ ਦੀ ਸ਼ੁਰੂਆਤ ਮੌਕੇ ਪਿੰਡ ਗੁਮਾਨੀ ਵਾਲਾ ਵਿਖ਼ੇ  ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ| ਇਸ ਦੌਰਾਨ ਪਿੰਡਾਂ ਦੇ ਸਰਪੰਚ, ਪੰਚ ਅਤੇ ਵਲੰਟੀਅਰ  ਮੌਜੂਦ ਸਨ । ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿੱਚ ਸਾਫ਼ ਸੁਥਰਾ ਚੌਗਿਰਦਾ ਦੇਣ ਲਈ ਵਚਨਬੱਧ ਹੈ, ਇਸ ਲਈ ਸਮੇਂ ਸਮੇਂ ਤੇ ਅਭਿਆਨ ਚਲਾ ਕੇ ਲੋਕਾਂ ਨੂੰ ਸਾਫ ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਦੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਵੱਖ-ਵੱਖ ਗਤੀਵਿਧੀਆਂ ਉਲੀਕ ਕੇ ਆਲਾ ਦੁਆਲਾ ਸਾਫ ਸੁਥਰਾ ਅਤੇ ਬਿਮਾਰੀਆਂ ਮੁਕਤ ਬਣਾਉਣ ਦਾ ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 69 ਲਾਭਪਾਤਰੀਆਂ ਨੂੰ ਪੀ ਐਮ ਏ ਵਾਈ ਦੀ ਪਹਿਲੀ ਕਿਸ਼ਤ ਸੌਂਪੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 69 ਲਾਭਪਾਤਰੀਆਂ ਨੂੰ ਪੀ ਐਮ ਏ ਵਾਈ ਦੀ ਪਹਿਲੀ ਕਿਸ਼ਤ ਸੌਂਪੀ

National, Politics, Punjab
ਡੇਰਾਬੱਸੀ (ਐਸ.ਏ.ਐਸ. ਨਗਰ), 17 ਸਤੰਬਰ, 2024: ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਪੰਡਵਾਲਾ ਵਿਖੇ 69 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਮਨਜ਼ੂਰ ਹੋਈ ਗ੍ਰਾਂਟ ਦੀ ਪਹਿਲੀ ਕਿਸ਼ਤ ਸੌਂਪੀ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ। ਉਨ੍ਹਾਂ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਤੁਰੰਤ ਕੰਮ ਸ਼ੁਰੂ ਕਰਨ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਉਨ੍ਹਾਂ ਨੂੰ ਪੱਕਾ ਮਕਾਨ ਮਿਲ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਪਿੰਡ ਪੰਡਵਾਲਾ ਵਿਖੇ ਹੈਬਤਪੁਰ, ਸੁੰਦਰਾ, ਮੁਬਾਰਕਪੁਰ, ਖੇੜੀ, ਨਿੰਬੂਆ, ਡਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤ...
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

National, Politics, Punjab
ਐਸ.ਏ.ਐਸ.ਨਗਰ, 17 ਸਤੰਬਰ, 2024: ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਭਲੇ ਲਈ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਤਨਦੇਹੀ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 90 ਦਿਨਾਂ ਦੀ ਮਨਰੇਗਾ ਲੇਬਰ (ਜੇਕਰ ਲਾਭ ਪਾਤ...
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

National, Politics, Punjab
ਲੁਧਿਆਣਾ, 16 ਸਤੰਬਰ (000) - 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ। ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਤਵੱਜੋਂ ਦੇਣਗੇ। ਮੁੱਖ ਪ੍ਰਸ਼ਾਸ਼ਕ, ਗਲਾਡਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ 'ਤੇ ਨਕੇਲ ਕੱਸੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਅਜਿਹੀਆਂ ਕਲੋਨੀਆਂ ਦੀ ਰੋਕਥਾਮ ਲਈ ਵੀ ਸਖਤ ਚੌਕਸੀ ਰੱਖੇਗਾ ਅਤੇ ਗਲਾਡਾ ਦੇ ਅਧਿਕਾਰਤ ਖੇਤਰ ਵਿੱਚ ਉਸਾਰੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਲੋਨੀ ਜਾਂ ਇਮਾਰਤ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 ‘ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 ‘ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ

National, Politics, Punjab
ਲੁਧਿਆਣਾ, 16 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ ਕਿ ਧਰਮ ਹੌਜਰੀ ਕੰਪਲੈਕਸ, ਪਿੱਛੇ ਨਗੇਸ਼ ਹੌਜਰੀ ਵਿਖੇ ਕਰੀਬ 100 ਤੋਂ ਵੱਧ ਹੋਜਰੀ ਦੇ ਕਾਰਖਾਨੇ ਹਨ ਅਤੇ ਹਰੇਕ ਕਾਰਖਾਨੇ ਵਿੱਚ 200 ਤੋਂ ਵੱਧ ਕਾਰੀਗਰ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੋਜ਼ਰੀ ਉਦਯੋਗ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਸੀਵਰੇਜ਼ ਤੇ ਪਾਣੀ ਨਾਲ ਸਬੰਧੀ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦੀਆਂ ਸਨ। ਵਿਧਾਇਕ ਬੱਗਾ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਤਰ 'ਤੇ ਕਾਰਜ਼ ਆਰੰਭ ਕੀਤੇ ਗਏ ਹਨ ਜਿਸਦੇ ਤਹਿਤ ਵਾਰਡ ਨੰਬਰ 1 ਦੇ ਹੋਜ਼ਰੀ ਨਿਰਮਾਤਾਵਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਸੀਵਰੇਂ ਅਤੇ ਵਾਟਰ ਸਪਲਾਈ ਵਾਲੇ ਇਸ ਪ੍ਰੋਜੈਕਟ 'ਤੇ ਕਰੀਬ 64 ਲੱਖ ਰੁਪ...
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ – ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ – ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 16 ਸਤੰਬਰ : ਵਾਤਾਵਰਣ ਦੀ ਸੰਭਾਲ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਵਿਸ਼ੇਸ਼ ਪਹਿਲਕਦਮੀਆਂ ਕਰ ਰਹੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਨਤ ਕਿਸਾਨ ਐਪ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਐਪ ਸਬੰਧੀ ਪੂਰਨ ਜਾਣਕਾਰੀ ਪ੍ਰਾਪਤ ਕਰਕੇ ਨੋਡਲ ਅਫ਼ਸਰਾਂ ਨੂੰ ਸਿਖਲਾਈ ਦੇਣੀ ਯਕੀਨੀ ਬਣਾਉਣ ਤਾਂ ਜੋ ਉਹ ਅੱਗੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਐਪ ਸਬੰਧੀ ਜਾਣੂ ਕਰਵਾ ਸਕਣ।  ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਉੱਨਤ ਕਿਸਾਨ ਐਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਇਸ ਐਪ ਤੋਂ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਰਬ ਮਾ...