Saturday, March 14
Shadow

Politics

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

Crime, National, Politics, Punjab
ਚੰਡੀਗੜ੍ਹ, 16 ਸਤੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ 'ਤੇ ਪੰਜਾਬ ਪੁਲਸ ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰਜ਼ ਦਰਜ ਕੀਤੀਆਂ ਹਨ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾਉਣ ਦੇ ਨਾਲ ਨਾਲ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚੋਂ 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 4.29 ਕਰ...
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 16 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ। ਡਾ.ਬਲਜੀ...
ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਅਪੋਲੋ ਹਸਪਤਾਲ, ਦਿੱਲੀ ਵੱਲੋਂ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਨਰਸਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਯੋਗਤਾ ਜੀ.ਐਨ.ਐਮ. ਜਾਂ ਬੀ.ਐਸ.ਸੀ. ਨਰਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਨਖਾਹ ਫਰੈਸ਼ਰ ਪ੍ਰਾਰਥੀਆਂ ਲਈ 25 ਹਜਾਰ ਰੁਪਏ ਪ੍ਰਤੀ ਮਹੀਨਾ ਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਤਜਰਬੇ ਅਨੁਸਾਰ ਵੱਧ ਤਨਖਾਹ ਦਿੱਤੀ ਜਾਵੇਗੀ। ਨਰਸ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਜਿੰਨ੍ਹਾਂ ਦੀ ਉਮਰ 21 ਤੋਂ 40 ਸਾਲ ਹੈ ਯੋਗ ਹਨ। ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਨਰਸ ਦੀਆਂ ਅਸਾਮੀਆਂ ਲਈ ਚ...
ਪਰਾਲੀ ਨੂੰ ਸਾੜਣ ਵਾਲੇ ਹਾਟ ਸਪਾਟ ਪਿੰਡਾਂ ਦੀ ਕੀਤੀ ਜਾਵੇ ਸਖਤ ਨਿਗਰਾਨੀ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਸਾੜਣ ਵਾਲੇ ਹਾਟ ਸਪਾਟ ਪਿੰਡਾਂ ਦੀ ਕੀਤੀ ਜਾਵੇ ਸਖਤ ਨਿਗਰਾਨੀ-ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ, 16 ਸਤੰਬਰ: ਆ ਰਹੇ ਝੋਨੇ ਦੀ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਾਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ  ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਐਸ:ਡੀ:ਐਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਜਿਲ੍ਹਾ ਮੰਡੀ ਅਫਸਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਾਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਲਈ ਥਾਣਾ ਮੁਖੀਆਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ 9 ਥਾਂਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਉਨ੍ਹਾਂ  ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿੰਡ ਦੇ ਨੰਬਰਦਾਰ ਅਤੇ ਚੌਂਕੀਦਾਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ ਤਾਂ ਜੋ ਪਰਾਲੀ ਸਾੜਨ ਤੇ ਕਾਬੂ ਪਾਉਣ ਲਈ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ...
ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੋਰਾਨ ਹੁਣ ਤੱਕ ਖ਼ਰਚ ਕੀਤੇ ਗਏ 29 ਕਰੋੜ ਰੁਪਏ-ਡਿਪਟੀ ਕਮਿਸ਼ਨਰ

ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੋਰਾਨ ਹੁਣ ਤੱਕ ਖ਼ਰਚ ਕੀਤੇ ਗਏ 29 ਕਰੋੜ ਰੁਪਏ-ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 16 ਸਤੰਬਰ:   ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਸਕੀਮ ਤਹਿਤ ਪੇਡੂ ਲੋਕਾਂ ਨੂੰ ਰੋਜ਼ੀ ਰੋਟੀ ਦੀ ਸੁਰੱਖਿਆ  ਪ੍ਰਦਾਨ ਕਰਨਾ ਹੈ  ਅਤੇ ਇਸ ਤਹਿਤ ਹਰੇਕ ਜਾਬ ਹੋਲਡਰ ਨੂੰ ਸਾਲ ਵਿਚ 100ਦਿਨ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਠੀਕ ਢੰਗ ਨਾਲ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ 60 ਸਾਂਝੇ ਜਲ ਤਲਾਬ ਮੁਕੰਮਲ ਹੋ ਚੁੱਕੇ ਹਨ ਅਤੇ 57 ਆਂਗਨਵਾੜੀ ਬਿਲਡਿੰਗਾਂ ਵਿਚੋ 8 ਮੁਕੰਮਲ ਹੋ ਚੁੱਕੀਆਂ ਹਨ ਅਤੇ ਬਾਕੀ ਤੇ ਕੰਮ ਚੱਲ ਰਿਹਾ ਹੈ ਉਨ੍ਰਾਂ ਦੱਸਿਆ ਕਿ  ਮਗਨਰੇਗਾ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ ਵੱਲੋ ਵਿੱਤੀ ਸਾਲ 2024-25 ਦੌਰਾਨ ਮਹੀਨਾ ਅਪ੍ਰੈਲ 2024 ਤੋ ਹੁਣ ਤੱਕ ਲਗਭਗ 29 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋ ਲਗਭਗ 22 ਕਰੋੜ ਰੁਪਏ ਲੇਬਰ ਅਤੇ 7 ਕਰੋੜ ਰੁਪਏ ਮਟੀਰਿਅਲ ਦੇ ਕੰਮਾਂ ਤੇ ਖਰਚ ਕੀਤਾ ਜਾ ਚੁੱਕਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ  ਪੇਡੂ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ  ਇਸ ਸਕੀਮ ਅਧ...
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ,

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ,

National, Politics, Punjab, Trending
ਫਾਜ਼ਿਲਕਾ, 16 ਸਤੰਬਰ ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਦਫ਼ਤਰਾਂ ਵਿਚ ਕੰਮ ਲਈ ਆਊਣ ਵਾਲੇ ਆਮ ਲੋਕਾਂ ਨੂੰ ਕੋਈ ਮੁਸਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜੇ ਅਤੇ ਵਿਕਾਸ ਪ੍ਰੋਜੈਕਟ ਉਚ ਗੁਣਵਤਾ ਮਾਪਦੰਡ ਅਨੁਸਾਰ ਤੈਅ ਸਮਾਂ ਹੱਦ ਅੰਦਰ ਪੂਰੇ ਹੋਣ ਇਸ ਲਈ ਹਰੇਕ ਜਿੰਮੇਵਾਰ ਵਿਭਾਗ ਅਤੇ ਅਧਿਕਾਰੀ ਤਨਦੇਹੀ ਨਾਲ ਆਪਣੀ ਡਿਊਟੀ ਕਰਨ। ਉਨ੍ਹਾਂ ਨੇ ਹਦਾਇਤ ਕੀਤੀ ਕਿ ਆਮ ਲੋਕਾਂ ਤੋਂ ਆ...
ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ

ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ

National, Politics, Punjab
ਫਾਜ਼ਿਲਕਾ, 16 ਸਤੰਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ, ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣੂ ਕਰਵਾਇਆ। ਇਸਦੇ ਨਾਲ ਹੀ ਨਰਮੇ ਵਿੱਚ ਖਾਦ ਪ੍ਰਬੰਧਨ, ਨਰਮੇ ਵਿੱਚ ਚਿੱਟੀ ਮੱਖੀ, ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕੀੜੇਮਾਰ ਦਵਾਈਆਂ ਬਾਰੇ ਅਤੇ ਝੋਨੇ ਦੇ ਕੀਟ, ਬਿਮਾਰੀਆਂ ਸਬੰਧੀ ਅਤੇ ਉਨ੍ਹਾਂ ਨੂੰ ਰੋਕਣ ਲਈ ਪੈਸਟੀਸਾਇਡ ਸਬੰਧੀ ਜਾਗਰੂਕ ਕੀਤਾ। ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬੰਦ ਕਰਕੇ ਹੀ ਸਾਡੇ ਆਉਣ ਵਾਲੇ ਭਵਿੱਖ ਨੌਜਵਾਨ ਪੀੜ੍ਹੀ ਨੂੰ ਬਿਮਾਰੀਆਂ ਮੁਕਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾ...
ਫਾਜ਼ਿਲਕਾ ਦੇ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ

ਫਾਜ਼ਿਲਕਾ ਦੇ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ

National, Politics, Punjab
ਫਾਜ਼ਿਲਕਾ, 16 ਸਤੰਬਰ, 2024 ਤਰੱਕੀ ਦੀ ਇੱਕ ਕਮਾਲ ਮਿਸਾਲ ਬਣੇ, ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਦਰਖੇੜਾ ਦੇ ਇੱਕ ਮੱਛੀ ਪਾਲਕ ਸੁਖਪਾਲ ਸਿੰਘ ਨੂੰ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (PMMSY) ਦੀ ਚੌਥੀ ਵਰ੍ਹੇਗੰਢ 'ਤੇ ਕੇਂਦਰੀ ਮੱਛੀ ਪਾਲਣ ਮੰਤਰੀ ਵੱਲੋਂ 11 ਸਤੰਬਰ ਨੂੰ ਦਿੱਲੀ ਵਿੱਚ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੀ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਵਾਲੇ ਇਸ ਕਿਸਾਨ ਨੂੰ ਵਧਾਈ ਦਿੱਤੀ ਹੈ। ਸੁਖਪਾਲ ਸਿੰਘ ਦਾ ਆਮ ਕਿਸਾਨ ਤੋਂ ਸਫਲ ਮੱਛੀ ਪਾਲਕ ਤੱਕ ਦਾ ਸਫ਼ਰ ਕਈਆਂ ਲਈ ਪ੍ਰੇਰਨਾ ਸਰੋਤ ਹੈ। ਮੱਛੀ ਪਾਲਣ ਵਿਭਾਗ ਦੇ ਮਾਰਗਦਰਸ਼ਨ ਅਤੇ ਸਹਾਇਤਾ ਨਾਲ, ਉਸਨੇ 2013 ਵਿੱਚ ਰਵਾਇਤੀ ਖੇਤੀ ਤੋਂ ਐਕੁਆਕਲਚਰ ਵੱਲ ਪਰਿਵਰਤਨ ਕੀਤਾ। 2.5 ਏਕੜ ਤੋਂ ਸ਼ੁਰੂ ਕਰਕੇ, ਉਸਨੇ 2014 ਵਿੱਚ 10 ਏਕੜ ਤੱਕ ਅਤੇ ਬਾਅਦ ਵਿੱਚ ਝੀਂਗਾ ਪਾਲਣ ਨੂੰ ਅਪਣਾਉਂਦੇ ਹੋਏ 20 ਏਕੜ ਤੱਕ ਇਸ ਕਿੱਤੇ ਨੂੰ ਵਧਾਇਆ। ਤਕਨੀਕੀ ਸਿਖਲਾਈ ਸੈਸ਼ਨਾਂ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ ਰਾਹੀਂ ਸੁਖਪਾਲ ਸਿੰਘ ਨੇ ਆਪਣੇ ਗਿਆਨ ਅਤੇ ਹੁਨਰ ਵਿੱਚ ਵਾਧਾ ...
20 ਟੀਮਾਂ ਕਰ ਰਹੀਆਂ ਹਨ ਲਗਾਤਾਰ ਨਰਮੇ ਦਾ ਸਰਵੇਖਣ -ਨਰਮੇ ਤੇ ਨਹੀਂ ਹੈ ਕਿਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ

20 ਟੀਮਾਂ ਕਰ ਰਹੀਆਂ ਹਨ ਲਗਾਤਾਰ ਨਰਮੇ ਦਾ ਸਰਵੇਖਣ -ਨਰਮੇ ਤੇ ਨਹੀਂ ਹੈ ਕਿਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ

National, Politics, Punjab
ਫਾਜ਼ਿਲਕਾ, 16 ਸਤੰਬਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸੰਦੀਪ ਰਿਣਵਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਨਰਮੇ ਦੀ ਫਸਲ ਦੇ ਸਰਵੇਖਣ ਲਈ 20 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਹਫ਼ਤੇ ਵਿਚ 2 ਦਿਨ ਸੋਮਵਾਰ ਅਤੇ ਵੀਰਵਾਰ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਕੇ ਸਰਵੇਖਣ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਟੀਮਾਂ ਦੀ ਸਰਵੇ ਰਿਪੋਰਟ ਅਨੁਸਾਰ ਜ਼ਿਲ੍ਹੇ ਵਿਚ ਕਿਤੇ ਵੀ ਨਰਮੇ ਦੀ ਫਸਲ ਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮਿਲੀ ਬੱਗ, ਚਿੱਟੀ ਮੱਖੀ ਜਾਂ ਗੁਲਾਬੀ ਸੁੰਡੀ ਦੇ ਹਮਲੇ ਦੀ ਕਿਤੇ ਵੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਉਨ੍ਹਾਂ ਨੂੰ ਕਿਸੇ ਕੀੜੇ ਦੇ ਹਮਲੇ ਦੇ ਚਿੰਨ੍ਹ ਵਿਖਾਈ ਦੇਣ ਤਾਂ ਉਹ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ ਅਤੇ ਵਿਭਾਗ ਵੱਲੋਂ ਦੱਸੇ ਅਨੁਸਾਰ ਇਸਦਾ ਇਲਾਜ ਕਰਨ। ਉਨ੍ਹਾਂ ਨੇ ਕਿਹਾ ਕਿ ਕਿਤੇ ਉੱਕਾ ਦੁੱਕਾ ਜੇਕਰ ਕਿਸੇ ਬੂਟੇ ਤੇ ਮਿਲੀ ਬੱਗ ਦਿਖਾਈ ਦੇਵੇ ਤਾਂ ਅਜਿਹੇ ਬੂਟੇ ਪੁੱਟ ਕੇ ਡੁੰਘੇ ਦੁੱਬ ਦਿੱਤੇ ਜਾਣੇ ਚਾਹੀਦੇ ...
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਹਾਉਣਾ ਜਮੀਨ ਦੀ ਉਪਜਾਊ ਸਕਤੀ ਲਈ ਲਾਹੇਵੰਦ :ਐਸ.ਡੀ.ਐਮ ਜੈਤੋ

National, Politics, Punjab
ਫਰੀਦਕੋਟ 16 ਸਤੰਬਰ ()  ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਰੋੜੀਕਪੂਰਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਮੈਡਮ ਪਰਲੀਨ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਦਾ ਹੈ ਸਭ ਤੋ ਪਹਿਲਾ ਉਹ ਖੁਦ ਜਹਿਰੀਲੇ ਧੂੰਏ ਦਾ ਸ਼ਿਕਾਰ ਹੁੰਦਾ ਹੈ ਤੇ ਉਸ ਤੋ ਬਾਅਦ ਉਸ ਦੇ ਪਿੰਡ ਬੱਚੇ ਬਜੁਰਗ ਇਸ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਅਸੀਂ ਆਪਣਾ ਤੇ ਆਪਣੀ ਜਮੀਨ ਦਾ ਵੀ ਨੁਕਸਾਨ ਕਰਦੇ ਹਾਂ। ਜਿਸ ਕਾਰਨ ਜਮੀਨਾਂ ਦੀ ਸਿਹਤ ਦਿਨ ਬ ਦਿਨ ਘੱਟਦੀ ਜਾ ਰਹੀ ਹੈ ਤੇ ਫਸਲਾਂ ਨੂੰ ਬਿਮਾਰੀਆਂ , ਕੀੜੇ ਵੱ...