Saturday, March 14
Shadow

Politics

ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ

ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ

National, Politics, Punjab
ਫਰੀਦਕੋਟ 16 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ 2024 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦਾ ਆਰੰਭ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸ੍ਰੀ ਸੁਖਮਨੀ ਸਹਿਬ ਦੇ ਪਾਠ ਨਾਲ ਹੋਵੇਗਾ। ਇਸ ਉਪਰੰਤ ਨਹਿਰੂ ਸਟੇਡੀਅਮ ਵਿਖੇ ਖੇਡ ਮੇਲੇ ਦੀ ਸੁਰੂਆਤ ਹੋਵੇਗੀ, ਬਾਬਾ ਫਰੀਦ ਸਾਹਿਤ ਮੇਲਾ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਅਤੇ ਨਵੀਂ ਦਾਣਾ ਮੰਡੀ ਵਿਖੇ ਕੌਮੀ ਲੋਕ ਨਾਚ ਅਤੇ ਕਰਾਫਟ ਮੇਲਾ ਹੋਵੇਗਾ। ਇਸੇ ਤਰ੍ਹਾਂ ਰਾਣੀ ਰਣਦੀਪ ਦਾ ਸੱਭਿਆਚਾਰਕ ਪ੍ਰੋਗਰਾਮ ਨਵੀਂ ਦਾਣਾ ਮੰਡੀ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 20 ਸਤੰਬਰ ਨੂੰ ਵਿਰਾਸਤੀ ਕਾਫਲਾ ਕਿਲਾ ਮੁਬਾਰਕ ਤੋਂ ਦਰਬਾਰ ਗੰਜ ਫਰੀਦਕੋਟ ਤੱਕ ਹੋਵੇਗਾ ਅਤੇ...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ

National, Politics, Punjab
ਫਰੀਦਕੋਟ 16 ਸਤੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਪਿਛਲੇ 4 ਦਿਨਾਂ ਤੋਂ ਲਗਾਤਾਰ ਜਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਦੇ ਅੱਜ ਆਖਰੀ ਦਿਨ ਸ. ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਉਨ੍ਹਾ ਦੇ ਨਾਲ ਸ. ਮਨਪ੍ਰੀਤ ਸਿੰਘ ਧਾਲੀਵਾਲ ਅਤੇ ਅਰੁਣ ਸਿੰਗਲਾ ਸ਼ਹਿਰੀ ਪ੍ਰਧਾਨ ਆਪ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਨੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ, ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਵੀ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਇੱਕ ਵਿਅਕਤੀ ਨਸ਼ਿਆ...
ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 16 ਸਤੰਬਰ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ। ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...
ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ  ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ

ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ

Politics, Punjab
ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ ਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੀ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜੈਟਿੰਗ ਮਸ਼ੀਨ  ਨਾਲ ਸੀਵਰੇਜ਼ ਦੀ ਮੈਨ ਲਾਇਨ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਜਲਦੀ ਹੀ ਇਸ ਸੜਕ ਦੀ ਸਫਾਈ ਦਾ ਕੰਮ ਮੁਕੰਮਲ ਕਰਵਾਉਣ ਉਪਰੰਤ ਸ਼ਹਿਰ ਦੇ ਬਾਕੀ ਵਾਰਡਾਂ ਵਿੱਚ ਵੀ ਸੀਵਰੇਜ਼ ਦੀ ਸਮੱਸਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।...
ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਸ਼ੁਰੂ

ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਸ਼ੁਰੂ

National, Politics, Punjab
ਬਠਿੰਡਾ, 16 ਸਤੰਬਰ : ਸਥਾਨਕ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਪਿੰਡ ਫਰੀਦਕੋਟ ਕੋਟਲੀ ਬਲਾਕ ਸੰਗਤ ਵਿਖੇ ਸ਼ੁਰੂ ਕੀਤਾ ਗਿਆ, ਜੋ ਕਿ 20 ਸਤੰਬਰ 2024 ਤੱਕ ਚੱਲੇਗਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਯੋਗ ਵਰਤੋਂ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਨਾ ਹੈ। ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਨੇ ਦੱਸਿਆ ਕਿ ਪਰਾਲੀ ਪ੍ਰਬੰਧ ਅਧੀਨ ਚੁਣੇ ਗਏ ਪਿੰਡਾਂ ਵਿੱਚੋਂ 25-25 ਕਿਸਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਕਿਸਾਨ ਆਪਣੇ ਅਤੇ ਨਾਲ ਦੇ ਪਿੰਡਾਂ ਦੇ ਹੋਰਨਾਂ ਕਿਸਾਨਾਂ ਦਾ ਪਰਾਲੀ ਪ੍ਰਬੰਧ ਸੰਬੰਧੀ ਗਿਆਨ ਵਿੱਚ ਵਾਧਾ ਕਰਨ। ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਗਾਤਾਰ 3-4 ਸਾਲ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਜਮੀਨ ਵਿਚ...
ਡੇਅਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਡੇਅਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

National, Politics, Punjab
ਮਾਨਸਾ, 16 ਸਤੰਬਰ: ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਸਰਦੂਲਗੜ੍ਹ ਵਿਖੇ ਦੋ ਹਫਤੇ ਦੀ ਡੇਅਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਸਿਖਲਾਈ ਸਮਾਪਤੀ ਉਪਰੰਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਇਸ ਮੌਕੇ ਸਿੱਖਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਵਿਭਾਗ ਵੱਲੋਂ ਆਯੋਜਿਤ ਸਿਖਲਾਈ ਸੈਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸ੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮਾਨਸਾ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਮਨਿੰਦਰਪਾਲ ਸਿੰਘ ਡੇਅਰੀ ਟੈਕਨੋਲੋਜਿਸਟ ਵੱਲੋਂ ਸਿਖਿਆਰਥੀਆਂ ਨੂੰ ਦਿੱਤੀ ਜਾਂਦੀ ਸਿਖਲਾਈ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਇਸ ਮੌਕੇ ਡਾ. ਹਰਦੇਵ ਸਿੰਘ ਚੇਅਰਮੈਨ ਲੇਬਰ ਫੈੱਡ ਮਾਨਸਾ, ਸ੍ਰੀ ਹਰਿੰਦਰ ਕੁਮਾਰ ਵਾਇਸ ਚੇਅਰਮੈਨ ਲੇਬਰ ਫੈੱਡ,  ਸ੍ਰੀ ਜਸਵਿੰਦਰ ਸਿੰਘ ਬਲਾਕ ਪ੍ਰਧਾਨ ਆਪ ਸਰਦੂਲਗੜ੍ਹ, ਸ੍ਰੀ ਕਮਲਜੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ -2, ਸ੍ਰੀਮਤੀ ਸਤਵੀਰ ਕੌਰ ਡੇਅਰੀ ਇੰਸਪੈਕਟਰ ਗ੍ਰੇਡ -2, ਸ੍ਰੀਮਤੀ ਸੰਦੀਪ ਕੌਰ ਡੇਅਰੀ ਇੰਸਪੈਕਟ...
ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਐਚ.ਆਈ.ਵੀ. ਦਾ ਮੁਫ਼ਤ ਟੈਸਟ ਅਤੇ ਇਲਾਜ

ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਐਚ.ਆਈ.ਵੀ. ਦਾ ਮੁਫ਼ਤ ਟੈਸਟ ਅਤੇ ਇਲਾਜ

National, Politics, Punjab
ਫਾਜ਼ਿਲਕਾ, 16 ਸਤੰਬਰ ਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀ ਯੋਗ ਅਗਵਾਈ ਵਿਚ ਸੱਚਖੰਡ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ  ਏਡਜ਼  ਬੀਮਾਰੀ ਬਾਰੇ  ਜਾਗਰੂਕਤਾ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਡਾ ਏਰਿਕ ਮੁੱਖ ਮਹਿਮਾਨ ਸੀ ਅਤੇ ਪ੍ਰੋਗਰਾਮਾਂ ਦੀ ਪ੍ਰਧਾਨਗੀ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਨੇ ਕੀਤੀ. ਇਸ ਮੌਕੇ ਡਾ ਏਰਿਕ ਨੇ ਕਿਹਾ ਕਿ ਵਿਸ਼ਵ ਏਡਜ਼ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੁੰ ਏਡਜ਼ ਬਿਮਾਰੀ ਪ੍ਰਤੀ ਅਤੇ ਬਚਾਅ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਏਡਜ਼ ਦੀ ਬੀਮਾਰੀ ਐਚ.ਆਈ.ਵੀ. ਵਾਇਰਸ ਨਾਲ ਹੁੰਦੀ ਹੈ, ਜੋ ਸਾਡੇ ਸਰੀਰ ਤੇ ਹਮਲਾ ਕਰਕੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਖਤਮ ਕਰ ਦਿੰਦਾ ਹੈ। ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖਾਰ, ਦਸਤ, ਉਲਟੀਆਂ, ਭਾਰ ਦਾ ਘਟਣਾ, ਕੰਮਜੋਰੀ ਆਦਿ ਲੱਛਣ ਲੰਬੇ ਸਮੇਂ ਤੋਂ ਹੋਣ ਅਤੇ ਇਲਾਜ ਦੋਰਾਨ ਫਰਕ ਨਾ ਪੈ ਰਿਹਾ ਹੋਵੇ ਤਾਂ ਉਸ ਵਿਅਕਤੀ ਨੂੰ ਐਚ.ਆਈ.ਵੀ. ਏਡਜ਼ ਹੋ ਸਕਦਾ ਹੈ ਇਸ ਲਈ ਉਸ ਨੂੰ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਐਚ.ਆਈ.ਵੀ.  ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਜਿਲ੍...
ਵਿਧਾਇਕ ਭੁੱਲਰ ਨੇ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਅਧੀਨ ਹਲਕੇ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡੇ

ਵਿਧਾਇਕ ਭੁੱਲਰ ਨੇ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਅਧੀਨ ਹਲਕੇ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡੇ

National, Politics, Punjab
ਫਿਰੋਜ਼ਪੁਰ 16 ਸਤੰਬਰ 2024... ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰੀ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡਣ ਮੌਕੇ ਕੀਤਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਉਨਾਂ ਲੋਕਾਂ ਨੂੰ ਕਵਰ ਕੀਤਾ ਜਾਂਦਾ ਹੈ ਜਿਨਾਂ ਦੇ ਬੀ.ਪੀ.ਐਲ. ਕਾਰਡ ਬਣੇ ਹੋਏ ਹਨ, ਜੋ ਕਿ ਗਰੀਬੀ ਰੇਖਾ ਤੋਂ ਹੇਠਾਂ ਹਨ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਪਾਏ ਗਏ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਵਾਸਤੇ ਲੜੀ ਵਾਰ ਪਹਿਲੀ ਕਿਸ਼ਤ 30,000, ਦੂਜੀ ਕਿਸ਼ਤ...
ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

National, Politics, Punjab
ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਫਰੀਦਕੋਟ: 15 ਸਤੰਬਰ 20214 ( ) ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਵਧੇਰੇ ਘਟਨਾਵਾਂ ਵਾਲੇ ( ਹਾਟ ਸਪਾਟ) ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ 30 ਅਜਿਹੇ ਪਿੰਡ ,ਜਿੰਨਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 20 ਜਾਂ 20 ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈ ਸਨ, ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ।          ਉਨਾਂ ਦੱਸਿਆ 10 ਅਜਿਹੇ ਪਿੰਡਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪ੍ਰਸ਼ਾਸ਼ਨਿਕ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਪਹੁੰਚ ਕੇ ਕਿਸਾਨਾਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਦੇ ਕਾਰਨਾਂ ਦਾ ਪਤਾ ਲਗਾ ਰਹੇ ਹਨ ਤਾਂ ਜੋ ਉਸ ਮੁਤਾਬਿਕ ਵਿਉਂਤਬੰਦੀ ਕੀ...
ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਅਭਿਰੂਪ ਮਾਨ ਨਾਲ ਰੂ-ਬ-ਰੂ ਸਮਾਗਮ

ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਅਭਿਰੂਪ ਮਾਨ ਨਾਲ ਰੂ-ਬ-ਰੂ ਸਮਾਗਮ

National, Politics, Punjab
ਅੰਮ੍ਰਿਤਸਰ,15 ਸਤੰਬਰ ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਅੰਮ੍ਰਿਤਸਰ ਵੱਲੋਂ ਅਭਿਰੂਪ ਕੌਰ ਮਾਨ ਦੀ ਆਈ ਅੰਗਰੇਜ਼ੀ ਕਹਾਣੀਆਂ ਦੀ ਕਿਤਾਬ ਨੂੰ ਲੈ ਕੇ ਰੂ-ਬ-ਰੂ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਅਭਿਰੂਪ ਕੌਰ ਮਾਨ ਨੂੰ ਸਨਮਾਨਿਤ ਕੀਤਾ ਗਿਆ ।  ਇਸ ਮੌਕੇ ਤੇ ਬੋਲਦਿਆਂ ਕਾਲਜ ਪ੍ਰਿੰਸੀਪਲ ਡਾਕਟਰ ਦਲਜੀਤ ਕੌਰ ਨੇ ਕਿਹਾ ਕਿ ਅਭਿਰੂਪ ਕੌਰ ਮਾਨ ਉਹਨਾਂ ਦੇ ਕਾਲਜ ਦੀ ਵਿਦਿਆਰਥਣ ਰਹੇ ਹਨ ਅਤੇ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਕਾਲਜ ਦੀ ਵਿਦਿਆਰਥਣ ਵੱਲੋਂ ਸਾਹਿਤ ਖੇਤਰ ਵਿੱਚ ਪਹਿਲੀ ਪੁਲਾਂਗ ਪੁੱਟਦਿਆਂ ਸਾਹਿਤ ਦੀ ਝੋਲੀ ਵਿਚ  ਅੰਗਰੇਜੀ ਦੀਆਂ ਕਹਾਣੀਆਂ ਦੀ ਕਿਤਾਬ ਪਾਈ ਹੈ। ਉਹਨਾਂ ਕਿਹਾ ਕਿ ਅੱਜ ਨੌਜਵਾਨ ਪੀੜ੍ਹੀ ਦਾ ਸਾਹਿਤ ਵੱਲ ਰੁਝਾਨ ਇੱਕ ਚੰਗਾ ਸੰਕੇਤ ਹੈ। ਉਹਨਾਂ ਕਿਹਾ ਕਿ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਨੌਜਵਾਨ ਪੀੜ੍ਹੀ ਦਾ ਸਾਹਿਤਕ ਖੇਤਰ ਵਿਚ ਆਉਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਾਹਿਤ ਸਾਡਾ ਇਕ ਅਨਮੋਲ ਖ਼ਜ਼ਾਨਾ ਹੈ ਜੋ ਪੀੜ੍ਹੀ ਦਰ ਪੀੜ੍ਹੀ ਚੱਲਦਾ ਹੈ ਅਤੇ ਸਾਨੂੰ ਇਸ ਬੇਸ਼ਕੀਮਤੀ ਖ਼ਜ਼ਾਨੇ ਨੂੰ ਸਾਂਭਣ ਦੀ ਲੋੜ ਹ...