Saturday, March 14
Shadow

Politics

ਜਿਲ੍ਹਾ ਪੱਧਰੀ ਖੇਡਾਂ ਦੇ ਨਹਿਰੂ ਸਟੇਡੀਅਮ ਵਿਚ ਲਗਾਤਾਰ ਚੌਥੇ ਦਿਨ ਜਾਰੀ

ਜਿਲ੍ਹਾ ਪੱਧਰੀ ਖੇਡਾਂ ਦੇ ਨਹਿਰੂ ਸਟੇਡੀਅਮ ਵਿਚ ਲਗਾਤਾਰ ਚੌਥੇ ਦਿਨ ਜਾਰੀ

National, Politics, Punjab
ਫ਼ਰੀਦਕੋਟ 15 ਸਤੰਬਰ,   ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਜਿਲ੍ਹਾ ਪੱਧਰੀ ਖੇਡਾਂ -2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ ਜੋ ਅੱਜ ਚੌਥੇ ਦਿਨ ਵੀ ਜਾਰੀ ਰਹੀਆਂ। ਇਨ੍ਹਾ ਖੇਡਾਂ ਵਿੱਚ ਲੜਕੇ-ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।   ਇਸ ਮੌਕੇ ਸ. ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਇਹ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਸਰਕਾਰੀ ਬਲਵੀਰ ਸਕੂਲ ਫਰੀਦਕੋਟ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਕਰਵਾਈਆ ਜਾਂ ਰਹੀਆਂ ਹਨ ਅਤੇ ਚੈਸ ਗੇਮ ਦੀਆਂ ਖੇਡਾਂ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਹੈ। ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼), ਕਬੱਡੀ (ਸਰਕਲ), ਵਾਲੀਬਾਲ (ਸਮੈਂਸ਼ਿੰਗ), ਵਾਲੀਬਾਲ (ਸ਼ੂਟਿੰਗ), ਹੈਂਡਬਾਲ, ਜੂਡੋ, ਗੱਤਕਾ, ਕਿੱਕਬਾਕਸਿੰਗ, ਹਾਕੀ, ਬੈਡਮਿੰਟਨ, ਬਾਸ...
ਬਾਬਾ ਸ਼ੇਖ ਫਰੀਦ ਸਾਈਕਲਿੰਗ ਕਲੱਬ ਵੱਲੋਂ 25 ਕਿਲੋਮੀਟਰ ਪੈਡਲ ਗੋਲਡ ਮੈਡਲ ਸਾਈਕਲ ਰੇਸ ਦਾ ਆਯੋਜਨ

ਬਾਬਾ ਸ਼ੇਖ ਫਰੀਦ ਸਾਈਕਲਿੰਗ ਕਲੱਬ ਵੱਲੋਂ 25 ਕਿਲੋਮੀਟਰ ਪੈਡਲ ਗੋਲਡ ਮੈਡਲ ਸਾਈਕਲ ਰੇਸ ਦਾ ਆਯੋਜਨ

National, Politics, Punjab
ਫ਼ਰੀਦਕੋਟ 15 ਸਤੰਬਰ () ਬਾਬਾ ਸ਼ੇਖ ਫ਼ਰੀਦ ਜੀ ਦੇ 55ਵੇਂ ਆਗਮਨ ਪੁਰਬ 2024 ਤੇ ਬਾਬਾ ਸ਼ੇਖ ਫਰੀਦ ਸਾਈਕਲਿੰਗ ਕਲੱਬ (ਰਜਿ.) ਫਰੀਦਕੋਟ ਵੱਲੋਂ 25 ਕਿਲੋਮੀਟਰ ਪੈਡਲ ਪਹਿਲੀ ਗੋਲਡ ਮੈਡਲ ਸਾਈਕਲ ਰੇਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੇਖੋਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਕਲੱਬਾਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਹੋ ਜਿਹੀਆਂ ਖੇਡਾਂ ਕਰਵਾ ਕੇ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨ  ਨਸ਼ਿਆਂ ਤੋਂ ਦੂਰ ਰਹਿਣਗੇ, ਓਥੇ ਉਨ੍ਹਾਂ ਦੀ ਸਰੀਰਕ ਸਿਹਤ ਵੀ ਤੰਦਰੁਸਤ ਰਹੇਗੀ। ਇਸ ਮੌਕੇ ਉਹਨਾਂ ਆਯੋਜਕਾਂ ਨੂੰ ਅਜਿਹੀਆਂ ਸਾਈਕਲ ਰੈਲੀਆਂ ਕਰਵਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਅੱਗੇ ਤੋਂ ਵੀ ਅਜਿਹੇ ਚੰਗੇਰੇ ਉਪਰਾ...
ਫਾਊਂਡੇਸ਼ਨ ਵੱਲੋਂ ਗਿੱਦੜਬਾਹਾ ਬਲਾਕ ਦੇ ਅੱਖਾਂ ਦੀ ਕਮਜੋਰੀ ਵਾਜੋਤੀਲੇ 1500 ਬੱਚਿਆਂ ਨੂੰ ਵੰਡੀਆ ਗਈਆਂ ਮੁਫਤ ਐਨਕਾਂ

ਫਾਊਂਡੇਸ਼ਨ ਵੱਲੋਂ ਗਿੱਦੜਬਾਹਾ ਬਲਾਕ ਦੇ ਅੱਖਾਂ ਦੀ ਕਮਜੋਰੀ ਵਾਜੋਤੀਲੇ 1500 ਬੱਚਿਆਂ ਨੂੰ ਵੰਡੀਆ ਗਈਆਂ ਮੁਫਤ ਐਨਕਾਂ

National, Politics, Punjab
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ  15 ਰੋਸ਼ਨ ਪੰਜਾਬ ਯਾਤਰਾ ਦੇ ਹਿੱਸੇ ਵਜੋਂ, ਜੋਤੀ ਫਾਊਂਡੇਸ਼ਨ ਵੱਲੋਂਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ।                 ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤਿ਼ਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ, ਇਸ ਮੌਕੇ ਐਸ.ਡੀ.ਐਮ. ਜਸਪਾਲ ਬਰਾੜ ਅਤੇ ਜਿ਼ਲ੍ਹਾ  ਸਿੱਖਿਆ ਅਫ਼ਸਰ ਸ. ਜਸਪਾਲ ਮੋਂਗਾ,  ਜੋਤੀ ਫਾਊਂਡੇਸ਼ਨ ਦੇ ਟਰੱਸਟੀ ਸੰਸਥਾਪਕ ਸ਼. ਅਜੀਤ ਬਰਾੜ ਅਤੇ ਚੇਅਰਪਰਸਨ ਸ੍ਰੀਮਤੀ ਪ੍ਰਭਕਿਰਨ  ਨੇ ਅਧਿਕਾਰੀਆਂ ਨਾਲ ਮਿਲ ਕੇ ਐਨਕਾਂ ਵੰਡੀਆਂ।                  ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਗਿੱਦੜਬਾਹਾ ਬਲਾਕ ਦੇ 38 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਅਤੇ  ਫਾਊਂਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਹਨਾਂ  ਨੇ  ਲੋੜਵੰਦ ਸਕੂਲੀ ਬੱਚਿਆਂ ਦੀ ਸਨਾਖਤ ਕਰਕੇ, ਉਹਨਾਂ ਨੂੰ ਐਨਕਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਰੋਲ ਨਿਭਾਇਆ ਹੈ ਅਤੇ ਉਹਨਾਂ ਅੱਗੇ  ਕਿਹਾ ਕਿ ਜੋਤੀ ਫਾਊਂਡੇਸ਼...
ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

Crime, International, National, Politics, Punjab
ਚੰਡੀਗੜ੍ਹ, 15 ਸਤੰਬਰ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਆਈ.ਐਸ.ਆਈ. ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ, ਨੇ ਘਟਨਾ ਨੂੰ ਅੰਜ਼ਮਾ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਅਤੇ ਫਿਰ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਕੰਮ ਹੋਣ ਤੋਂ ਬਾਅਦ ਵਿੱਤੀ ਮਦਦ ਦੇਣ ਤੋਂ ਮੁੱਕਰ ਗਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਜ਼ਰੀਏ ਜਾਣਕਾਰੀ ਦਿੱਤੀ ਕਿ ਵੱਖ-ਵੱਖ ਸਰੋਤਾਂ ਤੋਂ ਪ੍ਰਾਪਤ ਸੁਰਾਗਾਂ ਦੇ ਆਧਾਰ 'ਤੇ  ਦੂਜੇ ਅਪਰਾਧੀ ਵਿਸ਼ਾਲ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਪਿੰਡ ਰਾਇ...
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

National, Politics, Punjab
ਚੰਡੀਗੜ੍ਹ/ਜਲੰਧਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ  ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਮੁਲਜ਼ਮ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ ਜੰਮੂ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਕਾਰਟੈਲ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਦਾ ਸੰਚਾਲਨ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਵੱਲ...
ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 15 ਸਤੰਬਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ। ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ 'ਤੇ ਕਲੰਕ ਅਤੇ ਸੰਵਿਧਾਨਕ ਭਾਵਨਾ ਅਤ...
ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

National, Politics, Punjab
ਚੰਡੀਗੜ੍ਹ, 15 ਸਤੰਬਰ: ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਰੀਨ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਇਸ ਸਾਫ਼-ਸੁਥਰੀ ਅਤੇ ਟਿਕਾਊ ਊਰਜਾ ਨੂੰ ਅਪਨਾਉਣ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ‘ਚੋਂ ਇੱਕ ਹੈ। ਇੱਥੇ ਪਰੇਡ ਗਰਾਊਂਡ ਵਿਖੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੱਜ ਕਰਵਾਏ ਗਏ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਨਵੇਂ ਉੱਦਮਾਂ (ਸਟਾਰਟਅੱਪਜ਼) ਨੂੰ ਇਸ ਪਹਿਲਕਦਮੀ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੌਰ ਊਰਜਾ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿ...
ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ

ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ

National, Politics, Punjab
ਬਠਿੰਡਾ, 15 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਦਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਚ ਸਥਿਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ ਦੋ ਰੋਜ਼ਾ ਹਾਕੀ ਟੂਰਨਾਮੈਂਟ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਏਡੀਜੀਪੀ ਬਠਿੰਡਾ ਰੇਂਜ ਸ੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ, ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਅਤੇ ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਕਰਵਾਏ ਗਏ ਇਸ ਹਾਕੀ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ...
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ

ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ

National, Politics, Punjab
ਅੰਮ੍ਰਿਤਸਰ 14 ਸਤੰਬਰ, 2024 (             ) ਸ਼੍ਰੀ ਜਸਟਿਸ ਸੰਤ ਪ੍ਰਕਾਸ਼, ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼੍ਰੀ ਕੇ.ਕੇ. ਬਾਂਸਲ ਦੇ ਨਾਲ ਮੈਂਟਲ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ, ਸ਼੍ਰੀ ਸ਼ਵਿੰਦਰ ਸਿੰਘ ਅਤੇ ਹਸਪਤਾਲ ਦੇ ਡਾਇਰੈਕਟਰ ਅਤੇ ਹੋਰ ਡਾਕਟਰ ਅਤੇ ਸਟਾਫ ਵੀ ਹਾਜ਼ਰ ਸੀ। ਹਸਪਤਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ 233 ਮਰੀਜ਼ ਦਾਖਲ ਹਨ, ਜਿਨ੍ਹਾਂ ਵਿੱਚ 142 ਪੁਰਸ਼ ਅਤੇ 91 ਔਰਤਾਂ ਹਨ। ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੱਸਿਆ ਕਿ 14 ਅਗਸਤ 2023 ਨੂੰ ਹਸਪਤਾਲ ਦੀ ਮੇਰੀ ਪਿਛਲੀ ਫੇਰੀ ਦੌਰਾਨ ਕੁਝ ਮੁੱਦੇ ਸਨ ਜਿਨਾਂ ਵਿੱਚ ਕੁਝ ਮਰੀਜ਼ ਇਲਾਜ ਤੋਂ ਬਾਅਦ ਠੀਕ ਸਨ ਪਰ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਘਰ ਨਹੀਂ ਲਿਜਾਣਾ ਚਾਹੁੰਦੇ ਅਤੇ ਹੋਰ ਅਜਿਹੀਆਂ 9 ਅਰਜ਼ੀਆਂ ਪ੍ਰਸ਼ਾਸਨ ਨੂੰ ਭੇਜੀਆਂ ਗਈਆਂ ਸਨ। ਉਨਾਂ ਕਿਹਾ ਕਿ ਮਾਨਸਿਕ ਰੋਗੀਆਂ ਦੀ ਇਹ ਗਿਣਤੀ ਅੰਮ੍ਰਿਤਸਰ ਦੀਆਂ ਸੜਕਾਂ 'ਤੇ ਇੱਧਰ-ਉੱਧਰ ਘ...
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਦੀ ਅਗਵਾਈ ਵਾਲੇ ਵਫ਼ਦ ਨਾਲ ਹੰਗਾਮੀ ਮੀਟਿੰਗ ਕਰਕੇ ਡਾਕਟਰਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੜਤਾਲ ਕਰਕੇ ਮਰੀਜ਼ਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ  ਬੇਸ਼ੱਕ ਕੇਂਦਰ ਸਰਕਾਰ ਸੂਬੇ ਦੇ ਰੁਕੇ ਹੋਏ ਫੰਡ ਜਾਰੀ ਕਰੇ ਜਾਂ ਨਾ ਕਰੇ ਪਰ ਉਨ੍ਹਾਂ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਸੀ.ਐਮ.ਐਸ.ਏ. ਦੀਆਂ ਪ੍ਰਵਾਨਿਤ ਮੰਗਾਂ ਨੂੰ ਲਾਗੂ ਕਰਨ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰ...