ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ
ਫਰੀਦਕੋਟ 24 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨ...








