Friday, March 13
Shadow

Politics

ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ

ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ

National, Politics, Punjab
ਫਾਜ਼ਿਲਕਾ 14 ਸਤੰਬਰ ਸਿਹਤ ਵਿਭਾਗ ਵਲੋ ਲੋਕਾਂ ਨੂੰ ਸਿਹਤ ਸਹੁਲਤਾਂ  ਦੇਣ ਲਈ ਓ ਪੀ ਡੀ ਅਤੇ ਐਮਰਜੈਂਸੀ ਪੂਰੀ ਤਰਾ ਖੁੱਲੇ ਹਨ ਅਤੇ ਲੋਕਾਂ ਨੁੰ ਮਿਲ ਰਹੀ ਸਹੁਲਤਾਂ ਦਾ ਨਿਰੀਖਣ ਕਰਨ ਲਈ ਅੱਜ ਕਾਰਜ਼ ਕਾਰੀ ਸਿਵਿਲ ਸਰਜਨ ਡਾਕਟਰ ਏਰਿਕ ਵਲੋ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨਾਲ ਹਸਪਤਾਲ ਦਾ ਦੌਰਾ ਕੀਤਾ ਅਤੇ ਲੋਕਾਂ ਦਾ ਹਾਲ ਚਾਲ ਪੁੱਛਿਆ. ਉਹਨਾਂ ਨੇ ਕਿਹਾ ਕਿ ਜਿਲਾ ਹਸਪਤਾਲ ਵਿਖੇ ਐਮਰਜੈਂਸੀ 24 ਘੰਟੇ ਹੈ ਅਤੇ ਓ ਪੀ ਡੀ ਵਿੱਚ ਸਾਰੇ ਡਾਕਟਰ ਲੋਕਾਂ ਦੀ ਜਾਂਚ ਕਰ ਰਹੇ ਹੈ. ਉਹਨਾਂ ਨੇ ਅੱਜ ਰਜਿਸਟ੍ਰੇਸ਼ਨ ਕਾਉਂਟਰ, ਓ ਪੀ ਡੀ, ਐਮਰਜੈਂਸੀ ਅਤੇ ਵਾਰਡ ਦਾ ਦੌਰਾ ਕੀਤਾ. ਉਹਨਾਂ ਦੱਸਿਆ ਕਿ ਹਸਪਤਾਲ ਵਿਖੇ ਦਵਾਇਆ  ਪੂਰੀ ਹੈ ਅਤੇ ਲੋਕਾਂ ਦੇ ਐਕਸ ਰੇ ਅਤੇ ਟੈਸਟ ਹੋ ਰਹੇ ਹੈ.  ਉਹਨਾਂ ਦੱਸਿਆ ਕਿ ਲੋਕਾਂ ਨੁੰ ਕਿਸੇ ਤਰਾ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ. ਐਮਰਜੈਂਸੀ ਅਤੇ ਲੇਬਰ ਰੁਮ ਵਿਖੇ ਸਟਾਫ ਨੂੰ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਦੀ ਮਰਿਜ਼  ਅਤੇ ਉਸਦੇ ਰਿਸ਼ਤੇਦਾਰ ਨੂੰ ਹਸਪਤਾਲ ਵਿਚ ਵਧੀਆ ਮਾਹੌਲ ਮਿਲੇ ਜਿਸ ਲਈ ਉਹਨਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ. ਇਸ ਦੋਰਾਨ ਉਹਨਾ...
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ

ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ

National, Politics, Punjab
ਮਾਨਸਾ, 14 ਸਤੰਬਰ:   ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੀਤਾ।    ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਹਰ ਇਕ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਓਥੇ ਹੀ ਉਹ ਸਮਾਜ ਵਿਚ ਇਕ ਚੰਗੇ ਨਾਗਰਿਕ ਦੇ ਤੌਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਹਨ।   ਇਸ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਸਭ ਤੋਂ ਵੱਡੀ ਕਮਾਈ ਹੈ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਦ...
ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ

ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ  14 ਸਤੰਬਰ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ  ਦੀਆਂ ਹਦਾਇਤਾਂ ਅਨੁਸਾਰ  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜਨ ਵਿਖੇ ਸ੍ਰੀ ਰਾਜ ਕੁਮਾਰ,  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ । ਨੈਸ਼ਨਲ ਲੋਕ ਅਦਾਲਤ ਵਿਚ 8 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 3 ਸਬ ਡਵੀਜਨ ਮਲੋਟ ਅਤੇ 2 ਸਬ ਡਵੀਜਨ ਗਿੱਦੜਬਾਹਾ ਵਿਖੇ ਬੈਂਚ ਲਗਾਏ ਗਏ। ਲੋਕ ਅਦਾਲਤ ਵਿਚ ਲੈਂਡ ਕੇਸ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐਂਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕ੍ਰਮਵਾਰ ਸ੍ਰੀ ਗੁਰਨਾਮ ਸਿੰਘ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ,  ਮਿਸ: ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ. ਗਿਰੀਸ਼, ਪ੍ਰਿੰਸੀਪਲ...
ਕੌਮੀ ਲੋਕ ਅਦਾਲਤ ਵਿੱਚ 7555 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

ਕੌਮੀ ਲੋਕ ਅਦਾਲਤ ਵਿੱਚ 7555 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

National, Politics, Punjab
ਫਿਰੋਜ਼ਪੁਰ 14 ਸਤੰਬਰ, 2024 — ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 22 ਬੈਂਚ ਬਣਾਏ ਗਏ ਜਿਨ੍ਹਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 1 ਬੈਂਚ ਬਣਾਏ ਗਏ ਹਨ। ਇਸ ਤੋਂ ਇਲਾਵਾ 01 ਕੰਜ਼ੂਮਰ ਕੋਰਟ, ਫਿਰੋਜਪੁਰ ਦਾ ਬੈਂਚ ਅਤੇ 03 ਰੈਵੇਨਿਊ ਅਦਾਲਤਾਂ ਦੇ ਬੈਂਚ ਵੀ ਬਣਾਏ ਗਏ। ਜਾਣਕਾ...
ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ

ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ

National, Politics, Punjab
ਫਾਜ਼ਿਲਕਾ 14 ਸਤੰਬਰ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ਼੍ਰੀਮਤੀ ਨਵਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ.ਡੀ.ਪੀ.ਓ ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਸਕੀਮ ਦੇ ਤਹਿਤ ਅਨੀਮੀਆ ਅਤੇ ਕੂਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਂਗਨਵਾੜੀ ਵਰਕਰਾਂ ਵੱਲੋਂ ਨਿੱਜੀ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਸਬੰਧੀ, ਅਨੀਮੀਆ ਦੀ ਰੋਕਥਾਮ, ਪੋਸ਼ਟਿਕ ਆਹਾਰ ਸਬੰਧੀ ,ਟੀਕਿਆਂ ਸਬੰਧੀ ਘਰ-ਘਰ ਜਾ ਕੇ ਅਤੇ ਸੈਮੀਨਾਰ ਲਗਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪੋਸ਼ਣ ਰੈਲੀਆਂ, ਰੈਸਪੀ ਮੁਕਾਬਲਾ, ਪੇਂਟਿੰਗ, ਏਕ ਪੇੜ ਮਾਂ ਕੇ ਨਾਮ ਸਕੀਮ ਅਧੀਨ ਬੂਟੇ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਨਾਲ ਆਂਗਣਵਾੜੀ ਸੈਂਟਰਾਂ ਵਿਖੇ ਪੋਸ਼ਣ ਵਾਟਿਕਾ ਬਣਾਈ ਜਾ ਰਹੀਆਂ ਹਨ ਜਿਸ ਦਾ ਨਾਂ ਕਿਚਨ ਗਰੀਨ ਰੱਖਿਆ ਗਿਆ ਹੈ ਅਤੇ ਆਮ ਲੋਕਾਂ ਨੂੰ ਵੀ ਇਹ ਪੋਸ਼ਣ ਵਾਟਿਕਾ ਬਣਾਉਣ ਲਈ ਜਾਗਰੂਕ ਕੀਤਾ ਜਾ...
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ

ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ

National, Politics, Punjab
ਮਾਨਸਾ, 14 ਸਤੰਬਰ: ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੀਤਾ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਹਰ ਇਕ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਓਥੇ ਹੀ ਉਹ ਸਮਾਜ ਵਿਚ ਇਕ ਚੰਗੇ ਨਾਗਰਿਕ ਦੇ ਤੌਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਹਨ। ਇਸ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਸਭ ਤੋਂ ਵੱਡੀ ਕਮਾਈ ਹੈ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਦਾ ਰਾਜ਼ ...
ਬਕੈਂਣਵਾਲਾ ਵਿੱਚ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਬਕੈਂਣਵਾਲਾ ਵਿੱਚ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

National, Politics, Punjab
ਫਾਜ਼ਿਲਕਾ, 14 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ  ਬਕੈਂਣਵਾਲਾ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਕੰਵਲਦੀਪ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਨਹੀਂ ਸਗੋਂ ਸਾਫ਼ ਪਾਣੀ ਅਤੇ ਕੱਟਣ 'ਤੇ ਪਲਦਾ ਹੈ | ਦਿਨ ਦੇ ਦੌਰਾਨ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਆਪਣੇ ਫਰਿੱਜ...
ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਕੈਂਪ ਆਯੋਜਿਤ

ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਕੈਂਪ ਆਯੋਜਿਤ

National, Politics, Punjab
ਸਰਦੂਲਗੜ੍ਹ/ਮਾਨਸਾ, 14 ਸਤੰਬਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਨੇਕੀ ਫਾਊਂਡੇਸ਼ਨ ਅਤੇ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਸਰੋਵਰ ਸਾਹਿਬ, ਸਰਦੂਲਗੜ੍ਹ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਐਸ ਡੀ ਐਮ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਿਹਾ ਕਿ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਲਈ ਅਜਿਹੇ ਕੈਂਪ ਲਾਹੇਵੰਦ ਸਾਬਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਦਿਵਿਆਂਗਜਨ ਲੋਕਾਂ ਦੀ ਮਦਦ ਲਈ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।। ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਹਰ ਇਕ ਲੋੜਵੰਦ ਦਿਵਿਆਂਗ ਵਿਅਕਤੀ ਨੂੰ ਉਸ ਦੀ ਜ਼ਰੂਰਤ ਅਨੁਸਾਰ ਸਹਾਇਕ ਉਪਕਰਨ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 180 ਵਿਅਕਤੀਆਂ ਦੀ ਰਜ...
ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਸਮੱਸਿਆ ਦੇ ਹੱਲ ਦਾ ਕੰਮ ਨਗਰ ਕੌਂਸਲ ਵੱਲੋਂ ਜਾਰੀ

ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਸਮੱਸਿਆ ਦੇ ਹੱਲ ਦਾ ਕੰਮ ਨਗਰ ਕੌਂਸਲ ਵੱਲੋਂ ਜਾਰੀ

National, Politics, Punjab
ਫਾਜ਼ਿਲਕਾ 14 ਸਤੰਬਰ ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਮੀਡੀਆ ਦੇ ਇਕ ਹਿੱਸੇ ਵਿਚ ਲਗੀ ਖਬਰ *ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਵਾਈ ਸੀਵਰੇਜ ਵਿਵਸਥਾ ਨੂੰ ਚਾਲੂ ਕਰਨ ਲਈ ਟੀਮਾਂ ਕੰਮ ਕਰ ਰਹੀਆਂ ਹਨ ਜਿਸ ਨੂੰ ਜਲਦ ਹੱਲ ਕਰਵਾ ਦਿੱਤਾ ਜਾਵੇਗਾ । ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ *ਤੇ ਸੁਪਰਡੈਂਟ ਨਰੇਸ਼ ਖੇੜਾ ਨੇ ਜਾਣਕਾਰੀ ਦਿੱਤੀ ਕਿ ਗਉਸ਼ਾਲਾ ਰੋਡ ਵਿਖੇ ਸਥਿਤੀ ਡਾ. ਠੱਕਰ ਵਾਲੀ ਗਲੀ ਵਿਖੇ ਸੀਵਰੇਜ ਜਾਮ ਹੋਣ ਕਾਰਨ  ਪਾਣੀ ਦਾ ਵਹਾਅ ਰੁੱਕ ਗਿਆ ਸੀ ਜਿਸ ਕਰਕੇ ਇਹ ਸਮੱਸਿਆ ਪੈਦਾ ਹੋਈ । ਗੁਰਤੇਜ ਸਿੰਘ ਸੀਵਰੇਜ ਇੰਚਾਰਜ ਅਧੀਨ ਟੀਮਾਂ ਵੱਲੋਂ ਤੁਰੰਤ ਸਥਾਨਕ ਜਗ੍ਹਾਂ *ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਇਕ ਵਾਰ ਪਾਣੀ ਦਾ ਵਹਾਅ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸਦੇ ਪੱਕੇ ਤੌਰ *ਤੇ ਹੋਰ ਹਲ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੁਬਾਰਾ ਇਸ ਤਰ੍ਹਾਂ ਦੀ ਰੁਕਾਵਟ ਪੇਸ਼ ਨਾ ਆਵੇ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਪਲਾਸਟਿਕ ਅਤੇ ਹੋਰ ਕੋਈ ਵੀ ਸਮਾਨ ਨਾਲੀਆਂ ਵਿਚ ਨਾ ਸੁਟਿਆ ਜਾਵੇ ਤਾਂ ਜੋ ਸੀਵਰੇਜ ਵਿਵਸਥਾ ਵਿਚ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ

National, Politics, Punjab
ਮੋਗਾ, 13 ਸਤੰਬਰ (000) - ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ ਪਹੁੰਚਣੀਆਂ ਬਹੁਤ ਜਰੂਰੀ ਹਨ ਅਤੇ ਫੂਡ ਕਮਿਸ਼ਨ ਦੀ ਹਰੇਕ ਹਦਾਇਤ ਦੀ ਸਬੰਧਤ ਵਿਭਾਗ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਮੋਗਾ ਵਿਖੇ ਫੂਡ ਸਪਲਾਈ ਵਿਭਾਗ ਸਕੀਮਾਂ ਦਾ ਰੀਵਿਊ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਸਿੱਖਿਆ ਵਿਭਾਗ, ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸਮੂਹ ਸਰਕਲਾਂ ਦੇ ਸਹਾਇਕ ਖੁਰਾਕ ਸਪਲਾਈ ਅਫ਼ਸਰ ਅਤੇ ਸਮੂਹ ਕੇਂਦਰਾਂ ਦੇ ਇੰਸਪੈਕਟਰ ਫੂਡ ਸਪਲਾਈ ਵੀ ਹਾਜ਼ਰ ਸਨ। ਉਹਨਾਂ ਰਾਸ਼ਨ ਡਿਪੂਆਂ ਜਰੀਏ ਆਮ ਲੋਕਾਂ ਨੂੰ ਦਿੱਤੇ ਜਾ ਰਹੇ ਆਟੇ ਬਾਰੇ ਵੀ ਜਾਣਕਾਰੀ ਵਿਭਾਗ ਤੋਂ ਲਈ। ...