Friday, March 13
Shadow

Politics

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 13 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ ਕਰ ਲਈ ਸੀ। ਕਈ ਕਿਤਾਬਾਂ ਦੇ ਲੇਖਕ ਸ੍ਰੀ ਯੇਚੂਰੀ ਸਾਲ 1992 ਤੋਂ ਸੀ.ਪੀ.ਆਈ. (ਐਮ) ਦੇ ਪੋਲਿਟ ਬਿਊਰੋ ਮੈਂਬਰ ਅਤੇ ਸਾਲ 2015 ਤੋਂ ਹੁਣ ਤੱਕ ਜਨਰਲ ਸਕੱਤਰ ਰਹੇ। ਉਹ ਦੋ ਵਾਰ ਰਾਜ ਸਭਾ ਦੇ ਮੈਂਬਰ ਵੀ ਰਹੇ। ਸਪੀਕਰ ਨੇ ਕਿਹਾ ਕਿ ਭਾਰਤੀ ਰਾਜਨੀਤੀ ਦੇ ਖੇਤਰ ਵਿੱਚ ਸ਼੍ਰੀ ਯੇਚੁਰੀ ਦੇ ਪ੍ਰਭਾਵਸ਼ਾਲੀ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ੍ਰੀ ਸੀਤਾਰਾਮ ਯੇਚੁਰੀ (72) ਨੂੰ ਨਮੂਨੀਆ ਹੋਣ ਕਾਰਨ 19 ਅਗਸਤ 2024 ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਸ੍ਰੀ ਯੇਚੁਰੀ ਦੇ ਪਰਿਵਾਰ ਨੇ ਉਨ੍ਹਾਂ ਦਾ ਸਰੀਰ ਅਧਿਆਪਨ ਅਤੇ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ

National, Politics, Punjab
ਮਾਨਸਾ, 13 ਸਤੰਬਰ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਤੇ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 16 ਸਤੰਬਰ ਨੂੰ ਟਰੂ ਲਕਸ਼ਮੀ ਆਕਸੀਲੀਅਰੀ ਸਰਵਿਸਜ਼ ਪ੍ਰਾਈਵੇਟ ਲਿਮਟਿਡ (“Tue Luxmi Luxiliary Services Pvt Ltd.) ਵੱਲੋਂ ਫੀਲਡ ਅਫ਼ਸਰ, ਬਰਾਂਚ ਮੈਨੇਜਰ ਅਤੇ ਏਰੀਆ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦਿੱਤੀ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 40 ਸਾਲ ਤੱਕ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਇੰਟਰਵਿਊ ਲਈ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰ...
ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਮੁਫਤ ਆਯੂਰਵੈਦਿਕ ਕੈਂਪ ਦਾ ਆਯੋਜਨ

ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਮੁਫਤ ਆਯੂਰਵੈਦਿਕ ਕੈਂਪ ਦਾ ਆਯੋਜਨ

National, Politics, Punjab
ਮਾਨਸਾ, 13 ਸਤੰਬਰ: ਡਾਇਰੈਕਟਰ ਆਫ ਆਯੂਰਵੈਦਾ ਪੰਜਾਬ ਡਾ. ਰਵੀ ਕੁਮਾਰ ਡੂਮਰਾ ਅਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਮੁਫ਼ਤ ਆਯੂਰਵੈਦਿਕ ਕੈਂਪ ਲਗਾਏ ਜਾ ਰਹੇ ਹਨ। ਇਸ ਕੜੀ ਦੇ ਤਹਿਤ ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਬਜ਼ੁਰਗਾਂ ਲਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਮਿਤਾ ਗਰਗ ਵੱਲੋਂ ਆਯੂਰਵੈਦਾ ਦੇ ਗੁਰੂ ਸ੍ਰੀ ਧਨਵੰਤਰੀ ਜੀ ਦੀ ਆਰਤੀ ਕਰਕੇ ਕੀਤਾ ਗਿਆ। ਇਸ ਮੁਫ਼ਤ ਆਯੂਰਵੈਦਿਕ ਕੈਂਪ ਵਿੱਚ ਤਕਰੀਬਨ 159 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਜਿਸ ਵਿੱਚੋਂ 60 ਸਾਲ ਤੋਂ ਉੱਪਰ ਦੇ 99 ਮਰੀਜ਼ ਸ਼ਾਮਿਲ ਹੋਏ। ਮਰੀਜਾਂ ਨੂੰ ਚੈੱਕ ਅਪ ਕਰਨ ਉਪਰੰਤ ਫਰੀ ਦਵਾਈਆਂ ਦਿੱਤੀਆਂ ਗਈਆਂ ਅਤੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਦਾ ਵੀ ਚੈੱਕ ਅਪ ਕੀਤਾ ਗਿਆ। ਇਸ ਮੌਕੇ ਤੇ ਡਾ. ਪੂਜਾ ਅਤੇ ਡਾ. ਸੀਮਾ ਗੋਇਲ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰੱਖਣ ਲਈ ਸੰਤੁਲਿਤ ਖੁਰਾਕ ਲੈਣ ਅਤੇ ਯੋਗਾ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਲੋਕਾਂ ਨੂੰ ਯੋਗ ਆਸਣਾ...
ਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

National, Politics, Punjab
ਫ਼ਰੀਦਕੋਟ 13 ਸਤੰਬਰ  (    )        ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।         ਡਿਪਟੀ ਕਮਿਸ਼ਨਰ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ ਅਤੇ ਪਬਲੀਸਿਟੀ ਕਮੇਟੀ ਦੇ ਕੰਮਾਂ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ। ਉਨ੍ਹਾਂ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨੂੰ ਆਪਣੀ ਆਪਣੀ ਡਿਊਟੀ ਜ਼ਿੰਮੇਵਾਰੀ ਨੂੰ ਲਗਨ ਅਤੇ ਮਿਹਨਤ  ਨਾਲ ਨਿਭਾਉਣ ਤਾਂ ਜੋ ਮੇਲੇ ਦੌਰਾਨ ਕਿਸੇ ਤਰ੍ਹਾਂ ਦੇ ਪ੍ਰਬੰਧਾਂ ਵਿੱਚ ਕਮੀ ਨਾ ਰਹਿ ਜਾਵੇ। ਉਨ੍ਹਾਂ ਵੈਨਿਊ ਕਮੇਟੀ, ਸਟੇਜ ਕਮੇਟੀ, ਸਪੋਰਟਸ ਕਮੇਟੀ ਅਤੇ ਧਾਰਮਿਕ ਸਮਾਗਮਾਂ  ਸੰਬੰਧੀ ਕਮੇਟੀ  ਨਾਲ ਸਬੰਧਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਤੇ ਮੈਂਬਰਾਂ ਤੋ ਤਿਆਰੀਆਂ ਸਬੰਧੀ ਜਾਣਕਾਰੀ ਲਈ।  ਉਨ੍ਹਾਂ ਵੱਲੋਂ ਆਗਮਨ ਪੁਰਬ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ...
ਬਾਲ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਬੱਚੇ ਤੱਕ ਪਹੁੰਚਾਉਣਾ ਲਾਜ਼ਮੀ-ਐਸ.ਡੀ.ਐਮ.

ਬਾਲ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਬੱਚੇ ਤੱਕ ਪਹੁੰਚਾਉਣਾ ਲਾਜ਼ਮੀ-ਐਸ.ਡੀ.ਐਮ.

National, Politics, Punjab
ਬੁਢਲਾਡਾ/ਮਾਨਸਾ, 13 ਸਤੰਬਰ: ਬਾਲ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਬੱਚਿਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਦੇ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਮਨਾਏ ਸਪੋਂਸਰਸ਼ਿਪ ਦਿਵਸ ਮੌਕੇ 52 ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ. ਨੇ ਕਿਹਾ ਕਿ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਆ ਕਿ ਜਿੰਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਮੋਹ...

ਮੋਗਾ ਪੁਲਿਸ ਵੱਲੋਂ 12 ਦਿਨਾਂ ਵਿੱਚ ਗੁੰਮ ਹੋਏ 52 ਮੋਬਾਈਲ ਫੋਨ ਬਰਾਮਦ

National, Politics, Punjab
  ਮੋਗਾ, 13 ਸਤੰਬਰ(000) - ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ ਆਪਣੇ ਮੋਬਾਈਲ ਫੋਨਾਂ ਸਬੰਧੀ ਆਨਲਾਈਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। ਇਹਨਾਂ ਦਰਖਾਸਤਾਂ ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲੀਸ ਵੱਲੋਂ ਗੁੰਮ ਹੋਏ ਅਤੇ ਮਿਤੀ  2 ਸਤੰਬਰ  2024 ਤੋਂ ਅੱਜ ਤੱਕ, ਸਿਰਫ 12 ਦਿਨਾਂ ਵਿੱਚ 52 ਮੋਬਾਈਲ ਫੋਨਾਂ ਦੀ ਜਾਣਕਾਰੀ ਮਿਲਣ ਤੇ ਇਹਨਾਂ ਫੋਨਾਂ ਨੂੰ ਪੰਜਾਬ ਦੇ ਵੱਖ ਵੱਖ ਜਿਲਿਆਂ ਅਤੇ ਪੰਜਾਬ ਦੇ ਬਾਹਰ ਤੋਂ ਵਾਪਿਸ ਲਿਆਂਦਾ ਗਿਆ ਹੈ।           ਅੱਜ ਮੋਗਾ ਪੁਲਿਸ ਦੁਆਰਾ ਇਹਨਾਂ ਗੁੰਮ ਹੋਏ ਮੋਬਾਈਲਾਂ ਦੇ ਅਸਲ ਵਾਰਸਾਂ ਨੂੰ ਬੁਲਾ ਕੇ ਇਹ ਮੋਬਾਈਲ ਫੋਨ ਵਾਪਿਸ ਕੀਤੇ ਗਏ ਹਨ। ਇਸਦੇ ਨਾਲ ਹੀ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ , ਐੱਸ.ਐੱਸ.ਪੀ ਮੋਗਾ ਵੱਲੋਂ ਆਮ ਜਨਤਾ ਨੂੰ ਅਪ...
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ 'ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ 'ਤੇ ਬੇਨਾਮੀ ਖਾਤਿਆਂ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਦੋਸ਼ੀ ਡਰੱਗ ਇੰਸਪੈਕਟਰ ਨਾਲ ਸਬੰਧਤ 24 ਬੈਂਕ ਖਾਤਿਆਂ – ਜਿਸ ਵਿੱਚ ਕੁੱਲ ਰਕਮ 7.09 ਕਰੋੜ ਰੁਪਏ ਤੱਕ ਹੈ - ਨੂੰ ਫ੍ਰੀਜ਼ ਕਰਨ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਦੋ ਬੈਂਕ ਲਾਕਰ ਵੀ ਜ਼...
ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

National, Politics, Punjab
ਫਾਜ਼ਿਲਕਾ, 13 ਸਤੰਬਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ  ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ ਵੀ ਉਨ੍ਹਾਂ ਕੋਲ ਰਹੇਗਾ। ਇਸ ਮੌਕੇ ਅਹੁਦਾ ਸੰਭਾਲਣ ਵੇਲੇ ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਥਾਮਿਕਤਾ ਰਹੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਕਅਤੀ ਤੱਕ ਪੁੱਜੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਵੀ ਉਚ ਮਿਆਰੀ ਗੁਣਵਤਾ ਅਨੁਸਾਰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਇਸ ਮੌਕੇ ਇੱਥੇ ਪੁੱਜਣ ਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਐਸਪੀ ਸ੍ਰੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾ...
ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ...
ਕੁਦਰਤ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ-ਕੁਲਵੰਤ ਸਿੰਘ

ਕੁਦਰਤ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ-ਕੁਲਵੰਤ ਸਿੰਘ

National, Politics, Punjab
ਮਾਨਸਾ, 13 ਸਤੰਬਰ: ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਜੋਗਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਹੋਂਦ ਨੂੰ ਜਿੰਦਾ ਰੱਖਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਚੁੱਕਣੀ ਚਾਹੀਦੀ ਹੈ। ਸਾਨੂੰ ਆਪਣੇ ਬਜ਼ੁਰਗਾਂ ਦੇ ਦਿਖਾਏ ਰਾਹ ’ਤੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹ...