ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:–
ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾ...








