Friday, March 13
Shadow

Politics

ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

ਸੀਵਰੇਜ਼ ਦੀ ਸਮੱਸਿਆ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ- ਸਪੀਕਰ ਸੰਧਵਾਂ

National, Politics, Punjab
ਕੋਟਕਪੂਰਾ 12 ਸਤੰਬਰ,2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਅਨੋਖਪੁਰਾ, ਬਲਾਕ ਨੰਗਲ ਵਿਖੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਭਗ 19.20 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਕੇ ਤੇ ਗਲੀਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ, ਸੀਵਰੇਜ਼,ਪੀਣ ਵਾਲੇ ਪਾਣੀ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਉਨ੍ਹਾਂ ਧਿਆਨ ਵਿੱਚ ਲਿਆਂਦਾ। ਜਿਸ ਤੇ ਕਾਰਵਾਈ ਕਰਦਿਆਂ ਅੱਜ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ । ਉਨ੍...
ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

National, Politics, Punjab
ਫ਼ਰੀਦਕੋਟ 12 ਸਤੰਬਰ, 2024 ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ । ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਸਬੰਧੀ ਬਹੁਤੇ ਲੋਕ ਅਨੇਕਾਂ ਗਲਤ ਧਾਰਨਾਵਾਂ ਦੇ ਸ਼ਿਕਾਰ ਹਨ ਉਹ ਸਮਝਦੇ ਹਨ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਜੋ ਕਿ ਬਿਲਕੁਲ ਬੇ-ਬੁਨਿਆਦ ਹੈ । ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ । ਉਨ੍ਹਾਂ ਕਿਹਾ ਕਿ ਦੁਨੀਆ ਤੇ ਕੋ...
ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

National, Politics, Punjab
ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ ਸੇਵਾ ਲਈ ਪ੍ਰਮਾਤਮਾ ਨੇ ਤੁਹਾਡੀ ਡਿਊਟੀ ਲਗਾਈ ਹੈ । ਉਨ੍ਹਾਂ ਦਫਤਰੀ ਅਮਲੇ ਨੂੰ ਕਿਹਾ ਕਿ ਕਿਸੇ ਵਿਅਕਤੀ ਦਾ ਕੰਮ ਪੈਡਿੰਗ ਨਾ ਰਹੇ ਅਤੇ ਅੰਗਹੀਣ ਵਿਅਕਤੀਆਂ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਐਚ.ਐਮ.ਆਈ.ਐਸ ਦੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋ ਤਨਖਾਹ ਨਹੀ ਮਿਲੀ ਸੀ ਤੇ ਉਹ ਕੰਮ ਛੋੜ ਹੜਤਾਲ ਤੇ ਚੱਲ ਰਹੇ ਸਨ ਉਨਾਂ ਨੂੰ ਬਕਾਇਆ ਸਾਰੀ ਤਨਖਾਹ ਮਿਲ ਗਈ ਹੈ ਤੇ ਉਹ ਕੰਮ ਤੇ ਪਰਤ ਆਏ ਹਨ । ਇਸ ਤੋਂ ਇਲਾਵਾ ਉਨ੍ਹਾਂ ਸਿਵਲ ਹਸਪਤਾਲ ਵਿਖੇ ਆਪਣੀਆਂ ਮੰਗਾਂ ਸੰਬੰਧੀ ਹੜਤਾਲ ਤੇ ਬੈਠੇ ਡਾਕਟਰਾਂ ਤੋ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ

National, Politics, Punjab
ਚੰਡੀਗੜ੍ਹ/ਤਿਰੂਵਨੰਤਪੁਰਮ, 12 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼ ਕੀਤਾ। ਸੰਮੇਲਨ ਦੇ ਸਵੇਰ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕਰਨ ਲਈ ਕੇਰਲਾ ਸਰਕਾਰ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ ਅਤੇ ਰਾਜ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ 16ਵੇਂ ਵਿੱਤ ਕਮਿਸ਼ਨ ਨਾਲ ਪੰਜਾਬ ਦੀ ਹੋਈ ਉਸਾਰੂ ਗੱਲਬਾਤ ਨੂੰ ਸਾਂਝੀ ਕੀਤਾ, ਸਮਾਜਿਕ ਅਤੇ ਵਿਕਾਸ ਸੰਬੰਧੀ ਖਰਚਿਆਂ ਵਿੱਚ ਭਾਰੀ ਅਸਮਾਨਤਾ ਵਰਗੇ ਮੁੱਦਿਆਂ ‘ਤੇ ਚਾਨਣਾ ਪਾਇਆ ਅਤੇ ਜੀ.ਐਸ.ਟੀ ਦੇ ਲਾਗੂ ਹੋਣ ਦੇ ਨਤੀਜੇ ਵਜੋਂ ਪੈਦਾ ਹੋਈਆਂ ਸੀਮਤ ਵਿੱਤੀ ਖੁਦਮੁਖਤਿਆਰੀ ਵਰਗੀਆਂ ਚਿੰਤਾਵਾਂ ਦਾ ਜਿ...
ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ

National, Politics, Punjab
ਫਿਰੋਜ਼ਪੁਰ 12 ਸਤੰਬਰ 2024....... ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਮਿਤੀ 12 ਸਤੰਬਰ 2024 ਨੂੰ  ਚੌਥੇ ਦਿਨ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਬਲਾਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਹੋਈਆਂ ਬਲਾਕ ਫਿਰੋਜ਼ਪੁਰ ਦੀਆਂ ਖੇਡਾਂ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਵਧੀਆ ਉਪਰਾਲਾ ਹੈ। ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਸਿਰਤੋੜ ਯਤਨ ਕਰ ਰਹੀ ਹੈ। ਨੌਜਵਾਨਾਂ ਬਲਾਕ ਪੱਧਰੀ ਖੇਡਾਂ ਤੋਂ ਜਿੱਤ ਕੇ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈ ਕੇ ਜਿੱਤ ਕੇ ਆਪਣੇ ਮਾਤਾ ਪਿਤਾ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ।  ਇਸ ਤੋਂ ਇਲਾਵਾ ਨੌਜਵਾਨਾਂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਵੀ ਜੁੜ ਰਹੇ ਹਨ। ਇਸ ਤੋਂ ਇਲਾ...
ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਬੁਢਲਾਡਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਬੁਢਲਾਡਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

National, Politics, Punjab
ਮਾਨਸਾ, 12 ਸਤੰਬਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਤੇ ਨੇਕੀ ਫਾਊਂਡੇਸ਼ਨ, ਬੁਢਲਾਡਾ ਦੇ ਸਹਿਯੋਗ ਨਾਲ ਅਲਿਮਕੋ, ਮੋਹਾਲੀ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਨੇਕੀ ਆਸ਼ਰਮ, ਅਹਿਮਦਪੁਰ ਰੋਡ, ਬੁਢਲਾਡਾ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ  ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਦਿਵਿਆਂਗਜਨਾਂ ਨੂੰ ਸਮਾਜ ਵਿਚ ਵਿਚਰਨ ਦਾ ਮੌਕਾ ਮਿਲੇ ਅਤੇ ਬਜ਼ੁਰਗਾਂ ਦਾ ਮਾਣ ਸਤਿਕਾਰ ਬਣਿਆ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਣ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਜੋ ਕਿ ਸ਼ਲਾਘਾਯੋਗ ਉਦਮ ਹੈ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਕੈਂਪ ਦੌਰਾਨ 125 ਦਿਵਿਆਂਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀ...
ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਸਤੰਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਰਤ ਸਿਹਤ ਕਾਰਡ ਜਾਰੀ ਕਰਨ ਦਾ ਰਸਤਾ ਪੱਧਰਾ ਹੋ ਗਿਆ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਲ ਪੱਥਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਸੂਬੇ ਭਰ ਵਿੱਚ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਮਿਆਰੀ ਸਿਹਤ ਸੰਭਾਲ ਸਹੂਲਤ ਪ੍ਰਦਾਨ ਕਰਕੇ ਇਹ ਪਹਿਲਕਦਮੀ ਇਨ੍ਹਾਂ ਕਰਮਚਾਰੀਆਂ ਨੂੰ ਸਮਾਜ ਪ੍ਰਤੀ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ ਦੇ ਸਮਰੱਥ ਬਣਾਉਂਦੀ ਹੈ। ਮੰਤਰੀ ਨੇ ਸਾਰੀ ਟੀਮ ਦੀ ਸਖ਼ਤ ਮਿ...
ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ

National, Politics, Punjab
ਫ਼ਿਰੋਜ਼ਪੁਰ, 12 ਸਤੰਬਰ 2024 :            127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ‘‘ਸਾਰਾਗੜ੍ਹੀ ਜੰਗੀ ਯਾਦਗਾਰ’’ ਦਾ ਲੋਕ ਅਰਪਣ ਕਰਨ ਮੌਕੇ ਕੀਤਾ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਿਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ, ਇਤਿਹਾਸਕ ਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਇਸ ਕਾਰਜ ਤਹਿਤ ਰਾਜ ਵਿੱਚ ਇ...
ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹੋਇਆ ਪੱਬਾ ਭਾਰ

ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹੋਇਆ ਪੱਬਾ ਭਾਰ

National, Politics, Punjab
ਅਬੋਹਰ 12 ਸਤੰਬਰ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁਗਲ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕਿਸਾਨ ਭਲਾਈ ਕੈਂਪ ਭਲਾਈ ਜਾ ਰਹੇ ਹਨ ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਨਰਮੇ ਦਾ ਵੱਧ ਤੋਂ ਵੱਧ ਧਿਆਨ ਰੱਖਿਆ ਜਾਵੇ ਤਾਂ ਜੋ ਆਪਾਂ ਗੁਲਾਬੀ ਸੁੰਡੀ ਤੋਂ ਨਰਮੇ ਨੂੰ ਐਤਕੀ ਬਚਾ ਸਕੀਏ ਤੇ ਵੱਧ ਤੋਂ ਵੱਧ ਝਾੜ ਕਿਸਾਨਾਂ ਨੂੰ ਨਰਮੇ ਦਾ ਮਿਲੇ। ਉਨਾਂ ਵੱਲੋਂ ਜਿੱਥੇ ਲਗਾਤਾਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕਾਂ ਕਰਕੇ ਉਹਨਾਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ ਉੱਥੇ ਖੇਤੀਬਾੜੀ ਵਿਭਾਗ ਦੇ ਅਮਲੇ ਵੱਲੋਂ ਪਿੰਡਾਂ ਵਿੱਚ ਕੈਂਪ ਲਾਏ ਜਾ ਰਹੇ ਹਨ। ਇਸੇ ਤਹਿਤ ਅੱਜ ਪਿੰਡ ਧਰਮਪੁਰਾ ਵਿੱਚ ਕਿਸਾਨ ਭਲਾਈ ਕੈਂਪ ਲਾਇਆ ਗਿਆ ਤੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਤੇ ਬਲਾਕ ਖੇਤੀਬਾੜੀ ਅਧਿਕਾਰੀ ਡਾਕਟਰ ਪਰਵ...
ਝੋਨੇ ਦੀ ਪਰਾਲੀ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ,ਖੇਤਾਂ ਵਿਚ ਵੀ ਸੰਭਾਲੋ : ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ,ਖੇਤਾਂ ਵਿਚ ਵੀ ਸੰਭਾਲੋ : ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ: 12 ਸਤੰਬਰ 2024  (     ) ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ  ਪੰਜਗਰਾਈਂ ਕਲਾਂ ਵਿੱਚ ਕਿਸਾਨਾਂ ਨਾਲ ਵਿਚ ਚਰਚਾ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮ...