Friday, March 13
Shadow

Politics

ਖੇਡਾਂ ਵਤਨ ਪੰਜਾਬ ਦੀਆਂ -2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਨਹਿਰੂ ਸਟੇਡੀਅਮ ਵਿਖੇ ਹੋਈ ਰੰਗਾ ਰੰਗ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ -2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਨਹਿਰੂ ਸਟੇਡੀਅਮ ਵਿਖੇ ਹੋਈ ਰੰਗਾ ਰੰਗ ਸ਼ੁਰੂਆਤ

National, Politics, Punjab
ਫ਼ਰੀਦਕੋਟ 12 ਸਤੰਬਰ,2024         ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ ਅਤੇ ਲੜਕੀਆਂ) ਦਾ ਅੱਜ ਨਹਿਰੂ ਸਟੇਡੀਅਮ ਵਿਖੇ ਰੰਗਾ ਰੰਗ ਅੰਦਾਜ਼ ਵਿੱਚ ਸ਼ੁਰੂ ਹੋਈਆ । ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸ. ਸੇਖੋਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਇਹ ਇੱਕ ਬਹੁਤ ਵਧੀਆ ਪਲੇਟਫਾਰਮ ਬਣਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਹਨ । ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦ...
ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਚੋਟੀਆ ਵਿਖੇ  ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਚੋਟੀਆ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

National, Politics, Punjab
ਸ੍ਰੀ ਮੁੁਕਤਸਰ ਸਾਹਿਬ 12 ਸਤੰਬਰ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਪਿੰਡ ਚੋਟੀਆਂ ਬਲਾਕ ਗਿਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ, ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ  ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੋਜੀਆਂ ਅਪਨਾਉਣ ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ

National, Politics, Punjab
ਲੁਧਿਆਣਾ, 12 ਸਤੰਬਰ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਬੱਚਤ ਭਵਨ ਵਿੱਚ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਟੀਚੇ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਦਾ ਪੰਦਰਵਾੜਾ ਕੈਲੰਡਰ ਤਿਆਰ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕਰਨ ਦਾ ਸੁਝਾਅ ਦਿੱਤਾ। ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕਤਾ ਫੈਲਾਉਣ ਵਾਲੇ ਸਕੂਲਾਂ, ਕਾਲਜਾਂ ਅਤੇ ਨੋਡਲ ਅਫ਼ਸਰਾਂ ਨੂੰ 2 ਅਕਤੂਬਰ ਨੂੰ ਮਾਨਤਾ ਦਿੱਤੀ ਜਾਵੇਗੀ ਅਤੇ ਸਨਮਾਨਿਤ ਕੀਤਾ ਜਾਵੇਗਾ। ਮੇਜਰ ਸਰੀਨ ਨੇ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਆਪਣੇ ਦਫ...
ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

National, Politics, Punjab
ਮਾਨਸਾ, 12 ਸਤੰਬਰ: ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲਾ ਪੱਧਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਚੇਅਰਮੈਨਸ਼ਿਪ ਹੇਠ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੈਡੀਕਲ ਪੇਸ਼ੇਵਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਮੂਹ ਐਸ.ਐਮ.ਓਜ਼. ਨੂੰ ਹਦਾਇਤ ਕੀਤੀ ਕਿ ਡਿਊਟੀ ’ਤੇ ਤੈਨਾਤ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾ ਸਕੇ। ਸਿਹਤ ਸੰਸਥਾਵਾਂ ਦੀ ਐਂਟਰੀ ਅਤੇ ਬਾਹਰ ਜਾਣ ਦੇ ਰਸਤਿਆਂ ’ਤੇ ਸੀ.ਸੀ.ਟੀ .ਵੀ ਕੈਮਰਿਆਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ’ਤੇ ਹਾਜ਼ਰ ਅਧਿਕਾਰੀ ...
ਡਿਪਟੀ ਕਮਿਸ਼ਨਰ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ ਦੀਆਂ ਸਮੱਸਿਆਵਾਂ ਸੁਣੀਆਂ

ਡਿਪਟੀ ਕਮਿਸ਼ਨਰ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab
ਮਾਨਸਾ, 12 ਸਤੰਬਰ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ (ਰਜਿ: 196)  ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਕੌਮ ਦਾ ਸਰਮਾਇਆ ਹੁੰਦੇ ਹਨ ਜੋ ਦੇਸ਼ ਹਿਤ ਲਈ ਜੂਝਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਲਿਖ਼ਤੀ ਤੌਰ ’ਤੇ ਪ੍ਰਾਪਤ ਕਰ ਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ। ਇਸ ਮੌਕੇ ਸੂਬਾ ਪ੍ਰਧਾਨ ਚਤਿੰਨ ਸਿੰਘ, ਸੂਬਾ ਸਕੱਤਰ ਭਰਪੂਰ ਸਿੰਘ ਰੰਘੜਿਆਲ, ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਜਟਾਣਾ, ਜਿਲ੍ਹਾ ਸਕੱਤਰ ਪਿਆਰਾ ਸਿੰਘ ਜੋਗਾ, ਜ਼ਿਲ੍ਹਾ ਖਜ਼ਾਨਚੀ ਜਗਸੀਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ ਰੱਲਾ ਅਤੇ ਆਲ ਇੰਡੀਆ ਕਮੇਟੀ ਮੈਂਬਰ ਲਖਵਿੰਦਰ ਸਿੰਘ ਆਦਿ ...
ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

National, Politics, Punjab
ਮਾਨਸਾ, 12 ਸਤੰਬਰ: ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿ...
ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ

ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ

National, Politics, Punjab
ਜਲਾਲਾਬਾਦ (ਫਾਜ਼ਿਲਕਾ) 12 ਸਤੰਬਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਸਾਂਝੇ ਤੌਰ ਤੇ ਜਲਾਲਾਬਾਦ ਉਪਮੰਡਲ ਅਧੀਨ ਪੈਂਦੇ ਤਿੰਨ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਾਡਾ ਕਿਸਾਨ ਜਾਗਰੂਕ ਹੋ ਰਿਹਾ ਹੈ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਲਗਾਤਾਰ ਕਮੀ ਆ ਰਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਨ ਸੁਰੱਖਿਆ, ਕਿਸਾਨਾਂ ਦੀ ਆਪਣੀ ਸਿਹਤ ਅਤੇ ਜਮੀਨ ਦੀ ਸਿਹਤ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਪਹਿਲਾਂ ਦੁਸ਼ ਪ੍ਰਭਾਵ ਕਿਸਾਨ ਅਤੇ ਉਸਦੇ ਪਰਿਵਾਰ ਦੀ ਸਿਹਤ ਅਤੇ ਕਿਸਾਨ ਦੀ ਜਮੀਨ ਦੀ ਸਿਹਤ ਤੇ ਪੈਂਦਾ ਹੈ। ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਲਈ ਪਰਾਲੀ ਨੂੰ ਜਮੀਨ ਵਿਚ ਮਿਲਾ ਕੇ ਹੀ ਇਸਦਾ ਪ੍ਰਬੰਧ ਕੀਤਾ ਜਾਵੇ ਤਾ...
ਪਿੰਡ ਸੈਦੇਵਾਲਾ ਵਿਖੇ ਜਨ ਸੁਣਵਾਈ ਕੈਂਪ 13 ਸਤੰਬਰ ਨੂੰ-ਡਿਪਟੀ ਕਮਿਸ਼ਨਰ

ਪਿੰਡ ਸੈਦੇਵਾਲਾ ਵਿਖੇ ਜਨ ਸੁਣਵਾਈ ਕੈਂਪ 13 ਸਤੰਬਰ ਨੂੰ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 12 ਸਤੰਬਰ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਚਲਾਈ ਗਈ ਮੁਹਿੰਮ ‘ਆਪ ਦੀ ਸਰਕਾਰ ਦੀ ਆਪ ਦੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਵੀ ਨਿਪਟਾਰਾ ਕੀਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਿੰਡ ਪੱਧਰ ’ਤੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਦੀ ਲੜੀ ਤਹਿਤ 13 ਸਤੰਬਰ, 2024 ਨੂੰ ਪਿੰਡ ਸੈਦੇਵਾਲਾ ਦੇ ਗੁਰੂ ਘਰ ਵਿਖੇ ਸਵੇਰੇ 11 ਵਜੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ ਜਿੱਥੇ ਪਿੰਡ ਸੈਦੇਵਾਲਾ ਦੇ ਨਾਲ-ਨਾਲ ਕਲੀਪੁਰ, ਰਾਮਪੁਰ ਮੰਡੇਰ, ਸ਼ੇਰਖਾਂਵਾਲਾ, ਸਤੀਕੇ, ਅਚਾਨਕ, ਅਚਾਨਕ ਖ਼ੁਰਦ ਅਤੇ ਕੁਲਾਣਾ ਪਿੰਡ ਦੇ ਵਸਨੀਕ ਪਹੁੰਚ ਕੇ ਲਾਭ ਲੈ ਸਕਦੇ ਹਨ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਕੈਂਪ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਵੱਖ-ਵੱਖ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਬੈਠੇ ਅਧਿਕਾਰੀਆਂ ਵੱਲੋਂ ਕੀਤਾ ਜਾਵੇ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਅਫਸਰ ਨਿਯੁਕਤ, ਨੰਬਰਾਂ ਸਮੇਤ ਵੇਰਵੇ ਜਾਰੀ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਅਫਸਰ ਨਿਯੁਕਤ, ਨੰਬਰਾਂ ਸਮੇਤ ਵੇਰਵੇ ਜਾਰੀ

National, Politics, Punjab
ਮੋਗਾ, 12 ਸਤੰਬਰ (000) - ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਹੁਣੇ ਤੋਂ ਹੀ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹੇ ਵਿੱਚ 22 ਕਲੱਸਟਰ ਅਫਸਰ ਅਤੇ 334 ਨੋਡਲ ਅਫਸਰ ਨਿਯੁਕਤ ਕਰ ਦਿੱਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਿਸਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ 22 ਕਲੱਸਟਰਾਂ ਦੀਆਂ ਟੀਮਾਂ ਵਿੱਚ 400 ਦੇ ਕਰੀਬ ਟੀਮ ਮੈਂਬਰ ਇਹਨਾਂ ਘਟਨਾਵਾਂ ਉਪਰ ਆਪਣੀ ਅੱਖ ਰੱਖਣਗੇ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ। ਬਲਾਕ ਮੋਗਾ-1 ਵਿੱਚ 4, ਮੋਗਾ-2 ਵਿੱਚ 2, ਨਿਹਾਲ ਸਿੰਘ ਵਾਲਾ ਵਿੱਚ 4, ਧਰਮਕੋਟ ਵਿੱਚ 6, ਬਾਘਾਪੁਰਾਣਾ ਵਿੱਚ 6 ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ 22 ਕਲੱਸਟਰ ਅਫਸਰਾਂ ਦੇ ਮੋਬਇਲ ਨੰਬਰਾਂ ਸਮੇਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੋਗਾ-1 ਬਲਾਕ ਵਿੱਚ ਯਸ਼ਪ੍...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ

National, Politics, Punjab
ਜਲਾਲਾਬਾਦ ( ਫਾਜਿਲ਼ਕਾ ) 12 ਸਤੰਬਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਉਪਮੰਡਲ ਜਲਾਲਾਬਾਦ ਦੇ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਅਤੇ ਸਰਹੱਦੀ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਨੂੰ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਉਹ ਹਮੇਸਾਂ ਦੇਸ਼ ਦੀਆਂ ਸੁਰੱਖਿਆ ਏਂਜਸੀਆਂ ਨਾਲ ਤਾਲਮੇਲ ਰੱਖਦੇ ਹਨ ਅਤੇ ਮਾੜੇ ਅਨਸਰਾਂ ਦੀ ਹਰੇਕ ਗਤੀਵਿਧੀ ਦੀ ਸੂਚਨਾ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦ ਅਸੀਂ ਅਜਿਹੇ ਮਾੜੇ ਅਨਸਰਾਂ ਖਿਲਾਫ ਲਾਮਬੰਦ ਹੋਵਾਂਗੇ ਤਾਂ ਅਸੀਂ ਇੰਨ੍ਹਾਂ ਨੂੰ ਹਰਾ ਸਕਾਂਗੇ। ਉਨ੍ਹਾਂਨੇ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਵੀ ਪ੍ਰਗਟ ਨਹੀਂ ਕੀਤੀ ਜਾਂਦੀ ਜੋ ਆਪਣਾ ਇਲਾਜ ਕਰਵਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਲੋਕਾਂ ਦੀਆਂ ...