Friday, March 13
Shadow

Politics

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ, 11 ਸਤੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ  ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

National, Politics, Punjab
ਚੰਡੀਗੜ੍ਹ, 11 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ ਵਾਲੇ ਸੂਬਿਆਂ ਨੂੰ ਮੁਆਵਜ਼ਾ ਦੇਣ ਦੇ ਢੰਗ-ਤਰੀਕੇ ਤਲਾਸ਼ਣੇ ਚਾਹੀਦੇ ਹਨ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਸਿੱਖਿਆ, ਪੰਜਾਬ ਸਰਕਾਰ ਲਈ ਤਰਜੀਹੀ ਖੇਤਰ ਹੈ, ਉਨ੍ਹਾਂ ਨੇ ਰਿਸਰਚ ਗ੍ਰਾਂਟਾਂ ਨੂੰ ਜੀ.ਐਸ.ਟੀ. ਤੋਂ ਛੋਟ ਦੇਣ ਦੀ ਵੀ ਵਕਾਲਤ ਕੀਤੀ। ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ  ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੌਂਸਲ ਨੂੰ ਦੱਸਿਆ ਕਿ ਜੀ.ਐਸ.ਟੀ. ਪ੍ਰਣਾਲੀ ਅਧੀਨ ਟੈਕਸ ਦਰਾਂ ਹੁਣ ਸੂਬੇ ਦੇ ਕੰਟਰੋਲ ਵਿੱਚ ਨਹੀਂ ਹਨ, ਜਿਸ ਦੇ ਚੱਲਦਿਆਂ ਪੰਜਾਬ ਟੈਕਸ ਪ੍ਰਣਾਲੀ ਵਿੱਚ ਇਸ ਤਬਦੀਲੀ ਦੇ ਨਤੀਜੇ ਵਜੋਂ ਹੋਣ...
ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ – ਡਿਪਟੀ ਕਮਿਸ਼ਨਰ

National, Politics, Punjab
ਮੋਗਾ, 11 ਸਤੰਬਰ (000) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਮੋਗਾ ਨੇ ਜ਼ਿਲ੍ਹਾ ਪੱਧਰੀ ਕਮੇਟੀ ਦੇ ਗਠਨ ਨਾਲ ਇਹਤਿਆਤੀ ਕਦਮ ਚੁੱਕੇ ਹਨ। ਇਸ ਕਮੇਟੀ ਦੀ ਅਗਵਾਈ ਡਿਪਟੀ ਕਮਿਸ਼ਨਰ ਵੱਲੋਂ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂ ਕਿ ਜ਼ਿਲ੍ਹਾ ਪੁਲਿਸ ਮੁਖੀ, ਵਧੀਕ ਡਿਪਟੀ ਕਮਿਸ਼ਨਰ (ਜ), ਜ਼ਿਲ੍ਹਾ ਅਟਾਰਨੀ, ਸਿਵਲ ਸਰਜਨ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ ਅਤੇ ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹਨ। ਜ਼ਿਲ੍ਹਾ ਪੱਧਰੀ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ (24x7 ਸਿਹਤ ...
ਡੀ ਸੀ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਲਈ ਪ੍ਰੇਰਿਤ ਕੀਤਾ

ਡੀ ਸੀ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਲਈ ਪ੍ਰੇਰਿਤ ਕੀਤਾ

National, Politics, Punjab
ਐਸ.ਏ.ਐਸ.ਨਗਰ, 11 ਸਤੰਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਦੀ ਅਪੀਲ ਕੀਤੀ ਹੈ। ਇੱਥੇ ਉਦਯੋਗਿਕ ਇਕਾਈਆਂ ਅਤੇ ਬੇਲਰ ਅਪਰੇਟਰਾਂ ਦੇ ਆਪਸੀ ਤਾਲਮੇਲ ਅਤੇ ਸੁਵਿਧਾ ਲਈ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਥਾਨਕ ਪੱਧਰ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਘੱਟ ਵਰਤੋਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਨਅਤਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਉਦਯੋਗਾਂ ਕੋਲ 2 ਲੱਖ ਮੀਟਰਕ ਟਨ ਦੀ ਸਮਰੱਥਾ ਵਾਲੇ ਪਰਾਲੀ ਦੀ ਖਪਤ ਵਾਲੇ ਛੇ ਬਾਇਲਰ ਯੂਨਿਟ ਹਨ ਜਦੋਂ ਕਿ ਜ਼ਿਲ੍ਹੇ ਵਿੱਚ ਉਤਪਾਦਨ 1.25 ਲੱਖ ਮੀਟਰਕ ਟਨ ਹੈ, ਇਸ ਲਈ ਉਦਯੋਗਾਂ ਨੂੰ ਵਧ ਤੋਂ ਵਧ ਪਰਾਲੀ ਸਥਾਨਕ ਕਿਸਾਨਾਂ ਕੋਲੋਂ ਹਾਸਲ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਲਾਲੜੂ, ਡੇਰਾਬੱਸੀ ਅਤੇ ਬਨੂੜ ਵਿੱਚ ਇਹ ਯੂਨਿਟ ਹਨ, ਇਸ ਲਈ ਇਨ੍ਹਾਂ ਖੇਤਰਾਂ ਦੇ ਐਸ.ਡੀ.ਐਮਜ਼ ਨ...
ਸਾਰਾਗੜ੍ਹੀ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਡੀ.ਸੀ.

ਸਾਰਾਗੜ੍ਹੀ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਡੀ.ਸੀ.

National, Politics, Punjab
ਫ਼ਿਰੋਜ਼ਪੁਰ, 11 ਸਤੰਬਰ 2024.              12 ਸਤੰਬਰ 2024 ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਦਿਨ ਤੇ ਸੰਗਤ ਲਈ ਲੰਗਰ, ਚਾਹ, ਪਾਣੀ ਅਤੇ ਸ਼ਮਿਆਨੇ ਸਮੇਤ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ। ਇਸ ਰਾਜ ਪੱਧਰੀ ਸਮਾਗਮ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।             ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ  । ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰਾਗੜ੍ਹੀ ਜੰਗ 1897 ਦੇ ਸਿੱਖ ਸੂਰਬੀਰ  ਸ਼ਹੀਦਾਂ ਦੀ ਯਾਦ ਵਿੱਚ ਵਿਲੱਖਣ ਕਿਸਮ ਦਾ "ਸਾਰਾਗੜ੍ਹੀ ਵਾਰ ਮੈਮੋਰੀਅਲ" ਬਣਾਇਆ ਗਿਆ ਹੈ, ਜਿਸ ਦਾ ਉਦਘਾਟ...
ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲਾ ਮੰਡੀ ਅਫਸਰ

ਮੰਡੀਆਂ ਵਿੱਚ ਬਾਸਮਤੀ ਦੀ ਆਮਦ 6000 ਮੀਟਰ ਟਨ ਤੋਂ ਪਾਰ ਪੁੱਜੀ -ਜਿਲਾ ਮੰਡੀ ਅਫਸਰ

National, Politics, Punjab
ਅੰਮ੍ਰਿਤਸਰ 11 ਸਤੰਬਰ, 2024-- ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਵਿੱਚ ਬਾਸਮਤੀ ਦੀ ਅਗੇਤੀ ਫਸਲ 1509 ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਕਰੀਬ 6000 ਮੀਟ੍ਰਿਕ ਟਨ ਬਾਸਮਤੀ ਮੰਡੀਆਂ ਵਿੱਚ ਆ ਚੁੱਕੀ ਹੈ । ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਤੇ ਭਗਤਾਂ ਵਾਲਾ ਮੰਡੀ ਵਿੱਚ ਬਾਸਮਤੀ ਆ ਰਹੀ ਹੈ। ਇਸ ਤੋਂ ਇਲਾਵਾ ਗਹਿਰੀ ਮੰਡੀ, ਮਜੀਠਾ ਮੰਡੀ ਅਤੇ ਮਹਿਤਾ ਮੰਡੀ ਵਿੱਚ ਵੀ ਬਾਸਮਤੀ ਦੀ 1509 ਕਿਸਮ ਆਈ ਹੈ। ਉਹਨਾਂ ਦੱਸਿਆ ਕਿ ਸਾਡੇ ਕੋਲ ਬਾਸਮਤੀ ਦੀ ਫਸਲ ਨੂੰ ਬਰਸਾਤ ਜਾਂ ਖਰਾਬ ਮੌਸਮ ਤੋਂ ਬਚਾਉਣ ਲਈ ਸੈ਼ਡਾਂ ਤੇ ਤਰਪਾਲਾਂ ਦੇ ਪੁਖ਼ਤਾ ਪ੍ਰਬੰਧ ਹਨ ਅਤੇ ਇਸ ਵੇਲੇ ਤੱਕ ਕਿਸੇ ਵੀ ਮੰਡੀ ਵਿੱਚੋਂ ਫਸਲ ਦੇ ਬਰਸਾਤ ਕਾਰਨ ਨੁਕਸਾਨ ਦੀ ਕੋਈ ਖਬਰ ਨਹੀਂ ਹੈ।  ਉਹਨਾਂ ਦੱਸਿਆ ਕਿ ਬਾਸਮਤੀ ਵਪਾਰੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਦਾ ਕਿਸਾਨਾਂ ਨੂੰ ਫਸਲ ਦੀ ਗੁਣਵੱਤਾ ਦੇ ਹਿਸਾਬ ਨਾਲ 2400 ਤੋਂ ਲੈ ਕੇ 2900 ਰੁਪਏ ਪ੍ਰਤੀ ਕੁਇੰਟਲ ਤੱਕ ਕੀਮਤ ਮਿਲ ਰਹੀ ਹੈ ਹੈ । ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਤੁ...
ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਡਿਪਟੀ ਕਮਿਸ਼ਨਰ

Politics, Punjab
ਅੰਮ੍ਰਿਤਸਰ 11 ਸਤੰਬਰ 2024— ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2024 ਪ੍ਰੀਖਿਆਵਾਂ ਦੇ ਦਸਵੀਂ ਅਤੇ ਬਾਹਰਵੀ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕਰਨ ਸਮੇਂ ਕੀਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋ ਜਿਲੇ ਵਿੱਚ ਦਸਵੀ ਸ਼੍ਰੇਣੀ ਦੇ 40 ਵਿਦਿਆਰਥੀਆਂ ਅਤੇ ਬਾਹਰਵੀ ਸ਼੍ਰੇਣੀ ਦੇ 41 ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਤਾਂ ਜੀਵਨ ਵਿੱਚ ਕੋਈ ਨਾ ਕੋਈ ਉੱਚੇ ਅਹੁਦੇ ਤੇ ਜਰੂਰ ਪਹੁੰਚਣਾ ਚਾਹੀਦਾ ਹੈ ਅਤੇ ਜੀਵਨ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਕੇ ਇੱਕ ਛਾਪ ਛੱਡਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਿਹਾ ਕਿ ਅੱਜ ਦੇ ਬੱਚੇ  ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ...
ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ-  ਡਿਪਟੀ ਕਮਿਸ਼ਨਰ

ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ- ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 11 ਸਤੰਬਰ 2024-- ਆ ਰਹੇ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਮੁੱਦੇ ਉੱਤੇ ਜਿਲਾ ਪੁਲਿਸ ਮੁਖੀ ਸ ਚਰਨਜੀਤ ਸਿੰਘ, ਡੀ ਸੀ ਪੀ ਸ੍ਰੀ ਆਲਮ ਵਿਜੇ ਸਿੰਘ, ਸਾਰੇ ਐਸ ਡੀ ਐਮ, ਤਹਿਸੀਲਦਾਰਾਂ, ਖੇਤੀਬਾੜੀ ਅਧਿਕਾਰੀਆਂ, ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ, ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੁਖੀਆਂ ਅਤੇ ਬਲਾਕ ਡਿਵੈਲਪਮੈਂਟ ਪੰਚਾਇਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।  ਉਹਨਾਂ ਨੇ ਸਪਸ਼ਟ ਕੀਤਾ ਕਿ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਪਰਾਲੀ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਸ ਵਿੱਚ ਕਿਸੇ ਵੀ ਪੱਧਰ ਉੱਤੇ ਰਤੀ ਭਰ ਵੀ ਕੁੱਤਾਹੀ ਦੀ ਗੁੰਜਾਇਸ਼ ਨਹੀਂ ਹੈ, ਸੋ ਸਾਰੇ ਅਧਿਕਾਰੀ ਅਤੇ ਕਰਮਚਾਰੀ ਜਿਨਾਂ ਦੀ ਡਿਊਟੀ ਇਸ ਕੰਮ ਲਈ ਲਗਾਈ ਗਈ ਹੈ, ਉਹ ਅਗਲੇ ਦੋ ਮਹੀਨੇ ਖੇਤਾਂ ਵਿੱਚ ਹੀ ਸਰਗਰਮ ਰਹਿਣ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਝੋਨੇ ਦੀ ਕਟਾਈ ਸਭ ਤੋਂ ਪਹਿਲਾਂ ਸ਼ੁਰੂ ਹੁੰ...
ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

National, Politics, Punjab
ਚੰਡੀਗੜ੍ਹ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ 'ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ। ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇ...
14 ਤੋਂ 20 ਸਤੰਬਰ ਤੱਕ ਹੋਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ- ਵਧੀਕ ਡਿਪਟੀ ਕਮਿਸ਼ਨਰ

14 ਤੋਂ 20 ਸਤੰਬਰ ਤੱਕ ਹੋਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ- ਵਧੀਕ ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 11 ਸਤੰਬਰ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-3 ਤਹਿਤ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਉਪਰੰਤ ਹੁਣ ਬਹੁੰਮਤਵੀ ਖੇਡ ਸਟੇਡੀਅਮ ਮਾਨਸਾ ਵਿਖੇ 14 ਤੋਂ 20 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਸਬੰਧੀ ਸਮਾਂ ਰਹਿੰਦਿਆਂ ਹੀ ਅਗੇਤੇ ਪ੍ਰਬੰਧ ਮੁਕੰਮਲ ਕਰ ਲੈਣ, ਤਾਂ ਜੋ ਮੁਕਾਬਲਿਆਂ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਕਾਬਲਿਆਂ ਵਾਲੀਆਂ ਥਾਵਾਂ ’ਤੇ ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਉਣ। ਵਧੀ...