Friday, March 13
Shadow

Politics

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖ਼ਤ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖ਼ਤ

National, Politics, Punjab
ਮੋਗਾ, 11 ਸਤੰਬਰ - ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਨੇ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਸਮਾਂ ਆਉਣ ਉੱਤੇ ਨਾਜ਼ੁਕ ਥਾਵਾਂ ਤੇ ਸਾਂਝੇ ਤੌਰ ਤੇ ਗਸ਼ਤ ਕੀਤੀ ਜਾਵੇ। ਸਾਰੇ ਐਸ.ਐਚ.ਓਜ਼ ਨੂੰ ਆਦੇਸ਼ ਦਿੱਤੇ ਗਏ ਕਿ ਪੁਲਿਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖਤ ਚੌਕਸੀ ਵਰਤੀ ਜਾਵੇ। ਦੱਸਣਯੋਗ ਹੈ ਕਿ ਮਾਨਯੋਗ ਉੱਚ ਅਦਾਲਤ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਸਖ਼ਤੀ ਨਾਲ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਾਂਝੇ ਤੌਰ ’ਤੇ ਐਸ.ਡੀ.ਐਮਜ਼, ਡੀ.ਐਸ.ਪੀਜ਼, ਕਲੱਸਟਰ ਅਧਿਕਾਰੀਆਂ ਅਤੇ ਐਸ.ਐਚ.ਓਜ਼ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਪਰਾਲੀ ਨੂੰ ਅੱ...
ਐਸ ਸੀ/ਐਸ ਟੀ ਐਕਟ ਤਹਿਤ ਦਰਜ ਐਫ ਆਈ ਆਰਜ਼ ਦੀ ਜਾਂਚ ਡੀ ਐਸ ਪੀ ਪੱਧਰ ਦਾ ਆਈ ਓ ਹੀ ਕਰੇ- ਏ ਡੀ ਸੀ

ਐਸ ਸੀ/ਐਸ ਟੀ ਐਕਟ ਤਹਿਤ ਦਰਜ ਐਫ ਆਈ ਆਰਜ਼ ਦੀ ਜਾਂਚ ਡੀ ਐਸ ਪੀ ਪੱਧਰ ਦਾ ਆਈ ਓ ਹੀ ਕਰੇ- ਏ ਡੀ ਸੀ

Politics, Punjab
ਐਸ.ਏ.ਐਸ.ਨਗਰ, 11 ਸਤੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਅੱਜ ਐਸ.ਸੀ./ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਬਣਾਏ ਗਏ ਉਪਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਦਫ਼ਤਰ, ਡੀਏਸੀ ਮੋਹਾਲੀ ਤੱਕ ਮੁਆਵਜ਼ੇ ਅਤੇ ਹੋਰ ਮੱਦਦ ਲਈ ਪਹੁੰਚ ਕਰ ਸਕਣ। ਅੱਜ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨੀ ਕਮੇਟੀ (ਐਸਸੀ/ਐਸਟੀ ਐਕਟ ਅਧੀਨ) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਨ੍ਹਾਂ ਨੇ ਐਸਸੀ/ਐਸਟੀ ਐਕਟ ਨਾਲ ਸਬੰਧਤ ਕੇਸਾਂ ਦੀ ਸਮੀਖਿਆ ਕੀਤੀ ਤਾਂ ਜੋ ਐਕਟ ਦੇ ਉਪਬੰਧਾਂ ਅਨੁਸਾਰ ਮੁਆਵਜ਼ੇ ਦੀ ਵੰਡ ਕੀਤੀ ਜਾ ਸਕੇ। ਉਨ੍ਹਾਂ ਨੇ ਐਕਟ ਦੀਆਂ ਇਨ੍ਹਾਂ ਧਾਰਾਵਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ ਕਿ ਜੇਕਰ ਅਜਿਹਾ ਕੋਈ ਮਾਮਲਾ ਥਾਣੇ ਵਿੱਚ ਦਰਜ ਹੁੰਦਾ ਹੈ, ਤਾਂ ਜਾਂਚ ਅਧਿਕਾਰੀ ਡੀਐਸਪੀ ਪੱਧਰ ਦਾ ਅਧਿਕਾਰੀ ਹੋਣਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਕਿ ਐਸਸੀ/ਐਸਟੀ(ਅੱਤਿਆਚਾਰ ਦੀ ਰੋਕਥਾਮ) ਐਕਟ 1989 ਅਧੀਨ ਐਫਆਈਆਰ ਦਰਜ ਕੀਤੀ ਜਾਂਦੀ ਹੈ, ਉਸ ਵੇਲੇ ਪੀੜਤ/ਪਰਿਵਾਰਕ ਮੈਂਬਰਾ...
ਫਾਜ਼ਿਲਕਾ ਜ਼ਿਲ੍ਹੇ ਵਿਚ ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

ਫਾਜ਼ਿਲਕਾ ਜ਼ਿਲ੍ਹੇ ਵਿਚ ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

National, Politics, Punjab
ਫਾਜ਼ਿਲਕਾ, 11 ਸਤੰਬਰ, 2024: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਕੀਤਾ ਗਿਆ ਹੈ। ਇਸ ਬੋਰਡ ਦੀ ਅਗਵਾਈ ਡਿਪਟੀ ਕਮਿਸ਼ਨਰ ਵੱਲੋਂ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂ ਕਿ ਐਸ ਐਸ ਪੀ, ਸਿਵਲ ਸਰਜਨ, ਐਸਐਮਓ ਫਾਜ਼ਿਲਕਾ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ, ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ।       ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰ ਸਮਾਜ ਦਾ ਸ਼ਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਜਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਸਿ...
ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਲਗਾਏ ਬੂਟੇ

National, Politics, Punjab
ਕੋਟਕਪੂਰਾ 11 ਸਤੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੰਦਿਆ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ । ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਢਿੱਲੋਂ ਕੰਪਲੈਕਸ ਦੇ ਵਿੱਚ ਹੀ 750 ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ । ਅਤੇ 51 ਹਜ਼ਾਰ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ, ਫੁੱਲਦਾਰ ਅਤੇ ਰਵਾਇਤੀ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਧੁੰਦਾਂ ਪੈਣ ਤੋਂ ਪਹਿਲਾਂ ਪਹਿਲਾਂ ਇਹ ਟੀਚਾ ਮੁਕੰਮਲ ਕਰ ਲਿਆ ਜਾਵੇਗਾ ।  ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਿੰਨੇ ਬੂਟੇ ਲਗਾਏ ਗਏ ਹਨ ਉਨ੍ਹਾਂ ਦੀ ਸਾਂਭ ਸੰਭਾਲ ਵੀ ਲਗਾਤਾਰ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਅਤੇ ਹ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2 ਵਿਖੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਸਬੰਧੀ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2 ਵਿਖੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਸਬੰਧੀ ਸੈਮੀਨਾਰ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ: ਜ਼ਿਲ੍ਹਾ ਸਿੱਖਿਆ ਵਿਭਾਗ, ਐਸ.ਏ.ਐਸ. ਨਗਰ ਵਲੋਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਕੰਮ ਵਾਲੀ ਥਾਂ ਤੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ, ਵਿਸ਼ੇ ਤੇ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ। ਸ਼੍ਰੀਮਤੀ ਸੁਰਭੀ ਪਰਾਸ਼ਰ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਅਤੇ ਗਿਆਨ ਜੋਤੀ ਇੰਸਟੀਚਿਊਟ ਦੇ ਫੈਕਲਟੀ ਮੈਂਬਰਾਂ ਨੂੰ ਪ੍ਰੀਵੈਨਸ਼ਨ ਆਫ਼ ਸੈਕਸੁਅਲ ਹਰਾਸਮੈਂਟ ਐਕਟ ਦੇ ਉਪਬੰਧਾਂ ਬਾਰੇ ਜਾਣੂ ਕਰਵਾਇਆ ਅਤੇ ‘ਵਿਸ਼ਾਖਾ ਅਤੇ ਹੋਰ ਬਨਾਮ ਰਾਜਸਥਾਨ ਰਾਜ’ ਦੇ ਕੇਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ‘ਔਰੇਲੀਆਨੋ ਫਰਨਾਂਡਿਸ ਬਨਾਮ ਗੋਆ ਰਾਜ ਅਤੇ ਹੋਰ’ ਦੇ ਮਾਮਲੇ ਵਿੱਚ ਮਹੱਤਵਪੂਰਨ ਫੈਸਲੇ ਦੀ ਚਰਚਾ ਕੀਤੀ, ਜਿਸ ਵਿੱਚ ਮਾਣਯੋਗ ਸੁ...
ਨਵੀਆਂ ਪੰਚਾਇਤਾਂ ਦੇ ਹੋਂਦ ’ਚ ਆਉਣ ਤੱਕ ਸਰਪੰਚ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਹੋਵੇਗੀ ਮੰਨਣਯੋਗ-ਡਿਪਟੀ ਕਮਿਸ਼ਨਰ

ਨਵੀਆਂ ਪੰਚਾਇਤਾਂ ਦੇ ਹੋਂਦ ’ਚ ਆਉਣ ਤੱਕ ਸਰਪੰਚ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਹੋਵੇਗੀ ਮੰਨਣਯੋਗ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 11 ਸਤੰਬਰ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਨਵੀਆਂ ਪੰਚਾਇਤਾਂ ਦੇ ਹੋਂਦ ਵਿਚ ਆਉਣ ਤੱਕ ਜਿਹੜੇ ਵੀ ਦਸਤਾਵੇਜ਼ਾਂ ’ਤੇ ਸਰਪੰਚ ਦੀ ਤਸਦੀਕ ਜ਼ਰੂਰੀ ਹੋਵੇ, ਉਨ੍ਹਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਮੰਨਣਯੋਗ ਹੋਵੇਗੀ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ ਲੋਕਾਂ/ਵਿਦਿਆਰਥੀਆਂ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਗਰਾਮ ਪੰਚਾਇਤਾਂ ਭੰਗ ਹੋਣ ਕਾਰਨ ਵੱਖ-ਵੱਖ ਦਸਤਾਵੇਜ਼ਾਂ ਨੂੰ ਸਬੰਧਤ ਪਿੰਡ ਦੇ ਸਰਪੰਚ ਵੱਲੋਂ ਤਸਦੀਕ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ।...
ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ  ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਅਤੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

National, Politics, Punjab
ਸ੍ਰੀ ਮੁੁਕਤਸਰ ਸਾਹਿਬ, 11 ਸਤੰਬਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਸੀਨੀਅਰ ਸਕੈਂਡਰੀ ਸਕੂਲ, ਉਦੇਕਰਨ ਵਿਖੇ ਇੱਕ ਪੇੜ ਮਾਂ ਦੇ ਨਾਮ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਵਿਚ ਜਿਲ੍ਹਾਂ ਕਚਿਰਹੀ ਸ੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਜੂਡੀਸ਼ੀਅਲ ਅਫਸਰਾਂ ਵਲੋਂ ਇੱਕ-ਇੱਕ ਪੇੜ ਮਾਂ ਦੇ ਨਾਮ   ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਜਿਨ੍ਹਾਂ ਵਿਚ ਸ੍ਰੀਮਤੀ ਅਮਿਤਾ ਸਿੰਘ, ਮਿਸ. ਗਿਰੀਸ਼ ਵਧੀਕ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, ਸ੍ਰੀ ਅਮਰੀਸ਼ ਕੁਮਾਰ ਸਿਵਲ ਜੱਜ ਸੀਨੀਅਰ ਡਵੀਜ਼ਨ, ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਨੀਰਜ ਕੁਮਾਰ ਸਿੰਗਲਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਮਿਸ. ਗੁਰਪ੍ਰੀਤ ਕੌਰ ਜੇ.ਐਮ.ਆਈ.ਸੀ. ਤੇ ਦੋ ਨਵ-ਨਿਯੁਕਤ ਜੂਡੀਸ਼ੀਅਲ ਅਫਸਰ ਸਾਹਿਬਾਨ ਨੇ ਵੀ ਭਾਗ ਲਿਆ। ਉਸ ਉਪਰੰਤ ਸੀਨੀਅਰ ਸਕੈਂਡਰੀ ਸਕੂਲ ਉਦੇਕਰਨ ਦੇ ਵਿਦਿਆਰਥੀਆਂ ਵਲੋਂ ਇਕ ਨਸ਼ਾ ਵਿਰੋਧੀ ਰੈਲੀ ਤਿਆਰ ਕੀਤੀ ਗਈ, ਇਸ ਰੈਲੀ ਨੂੰ ਜਿਲ੍ਹਾਂ ਅਤੇ ਸ਼ੈਸ਼ਨ ਜੱਜ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਬੱਚਿਆਂ ਵਲੋਂ ਵੱਖ-ਵੱਖ ਗਲੀਆਂ ਅਤੇ ...
ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ‘ਜਨ ਸੁਣਵਾਈ ਕੈਂਪਾਂ’ ਦਾ ਆਮ ਲੋਕ ਲੈ ਰਹੇ ਨੇ ਲਾਹਾ-ਡਿਪਟੀ ਕਮਿਸ਼ਨਰ

ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ‘ਜਨ ਸੁਣਵਾਈ ਕੈਂਪਾਂ’ ਦਾ ਆਮ ਲੋਕ ਲੈ ਰਹੇ ਨੇ ਲਾਹਾ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 11 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨਜ਼ਦੀਕ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ, ਇੰਨ੍ਹਾਂ ਕੈਂਪਾਂ ਦਾ ਆਮ ਲੋਕ ਭਰਪੂਰ ਲਾਹਾ ਲੈ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਝੇਰਿਆਂਵਾਲੀ ਵਿਖੇ ਲਗਾਏ ਜਨ ਸੁਣਵਾਈ ਕੈਂਪ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਰ ਦੁਰਾਡੇ ਪਿੰਡਾਂ ’ਚ ਬੈਠੇ ਲੋਕਾਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਦਫ਼ਤਰਾਂ ਵਿਚ ਨਾ ਆਉਣਾ ਪਵੇ ਇਸ ਦੇ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਪਿੰਡ ਪੱਧਰ ’ਤੇ ਕੈਂਪਾਂ ਵਿਚ ਖੁਦ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਬਿਨੈਕਾਰਾਂ ਕੋਨੋਂ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕਰਦੇ ਹਨ। ਉਨ੍ਹਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਿਨੈਕਾਰਾਂ ਦੀਆਂ ਯੋਗ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪ...
ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜਲਦ ਹੋਵੇਗਾ ਸਥਾਪਿਤ-ਡਿਪਟੀ ਕਮਿਸ਼ਨਰ

ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜਲਦ ਹੋਵੇਗਾ ਸਥਾਪਿਤ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 11 ਸਤੰਬਰ : ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 2 ਐਮ.ਐਲ.ਡੀ. ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਜਿਸਦੇ ਲੱਗਣ ਨਾਲ ਬਰਸਾਤਾਂ ਤੇ ਮੌਸਮ ਦੌਰਾਨ ਜਿੱਥੇ ਪਿੰਡ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਉਥੇ ਪਾਣੀ ਦਾ ਟਰੀਟਮੈਂਟ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਜੋਗਾ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਹੈ, ਜਿਸ ਦੀ ਲੜੀ ਤਹਿਤ ਗੰਦੇ ਪਾਣੀ ਦੀ ਨਿਕਾਸੀ ਲਈ ਇਹ ਸੀਵਰੇਜ਼ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਇਸ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਕਰਵਾਇਆ ਜਾਵੇ ਤਾਂ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾ...
ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ

ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ

National, Politics, Punjab
ਮਾਨਸਾ, 11 ਸਤੰਬਰ: ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਬਾਲ ਭਲਾਈ ਕਮੇਟੀ, ਰੈੱਡ ਕਰਾਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਦਮ ਸਦਕਾ ਕਰਵਾਏ ਪੇਂਟਿੰਗ ਮੁਕਾਬਲੇ ’ਚ ਸ਼ਿਰਕਤ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਤੋਂ ਹੀ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚੇ ਜ਼ਿਲ੍ਹਾ ਪੱਧਰ, ਡਵੀਜ਼ਨਲ ਪੱਧਰ ਅਤੇ ਨੈਸ਼ਨਲ ਪੱਧਰ ’ਤੇ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਇਨਾਮ, ਸਕਾਲਰਸ਼ਿਪ ਅਤੇ 18 ਸਾਲ ਤੱਕ ਮੁਫ਼ਤ ਪੜ੍ਹਾਈ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੇਂਟਿੰਗ ਮੁਕਾਬਲਿਆਂ ਨੂੰ ਮੁੜ ਸੁਰਜੀਤ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦਾ ਅਹਿਮ ਉਪਰਾਲਾ ਹੈ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਪੇਂਟਿੰਗ ਮੁਕਾਬਲੇ ਵਿਚ 500 ਤੋਂ ਵਧੇਰੇ ਬੱਚਿਆਂ ਵੱਲੋਂ ਭਾਗ ਲਿਆ ਗਿਆ ਹੈ ਕਿ ਜੋ ਬਹੁਤ ਵਧੀਆ ਪਹਿਲਕਦਮੀ ਹੈ। ਉਨ੍ਹਾਂ ਪੇਂਟਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲ...