Friday, March 13
Shadow

Politics

ਡਿਪਟੀ ਕਮਿਸ਼ਨਰ ਨੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ 334 ਨੋਡਲ ਅਫਸਰਾਂ ਤੇ 22 ਕਲਸਟਰ ਅਫਸਰਾਂ ਦੀਆਂ ਬਣਾਈਆਂ ਟੀਮਾਂ

ਡਿਪਟੀ ਕਮਿਸ਼ਨਰ ਨੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ 334 ਨੋਡਲ ਅਫਸਰਾਂ ਤੇ 22 ਕਲਸਟਰ ਅਫਸਰਾਂ ਦੀਆਂ ਬਣਾਈਆਂ ਟੀਮਾਂ

National, Politics, Punjab
ਮੋਗਾ, 10 ਸਤੰਬਰ, ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਇਸਨੂੰ ਅੱਗ ਲਗਾਏ ਜਾਣ  ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਨੋਡਲ ਅਫਸਰ ਅਤੇ ਕਲਸਟਰ ਅਫਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਬਲਾਕ ਮੋਗਾ-1 ਵਿੱਚ 4, ਮੋਗਾ-2 ਵਿੱਚ 2, ਨਿਹਾਲ ਸਿੰਘ ਵਾਲਾ ਵਿੱਚ 4, ਧਰਮਕੋਟ ਵਿੱਚ 6, ਬਾਘਾਪੁਰਾਣਾ ਵਿੱਚ 6 ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ।  334 ਨੋਡਲ ਅਫਸਰ 22 ਕਲੱਸਟਰ ਅਫਸਰਾਂ ਦੀ ਨਿਗਰਾਨੀ ਵਿੱਚ ਕੰਮ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉਪ...
ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

National, Politics, Punjab
ਮੋਗਾ, 10 ਸਤੰਬਰ (000) - ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜੋ ਕੰਮ ਸੈਂਕਸ਼ਨ ਹੋ ਗਏ ਹਨ ਅਤੇ ਉਹਨਾਂ ਦੇ ਫੰਡ ਪ੍ਰਾਪਤ ਹੋ ਚੁੱਕੇ ਹਨ, ਉਹਨਾਂ ਵਿੱਚ ਦੇਰੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰੇਕ ਕੰਮ ਚਾਲੂ ਕਰਨ ਅਤੇ ਮੁਕੰਮਲ ਕਰਨ ਲਈ ਤੈਅ ਕੀਤੀ ਸਮਾਂ ਸੀਮਾ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਬਹੁਤ ਜ਼ਰੂਰੀ ਹੈ। ਮੀਂਹਾਂ ਕਾਰਨ ਛੱਪੜ ਭਰੇ ਪਏ ਹਨ, ਉਹਨਾਂ ਨੂੰ ਤੁਰੰਤ ਖਾਲੀ ਕਰਵਾ ਕੇ ਗਾਰ ਵੀ ਕਢਵਾਈ ਜਾਵੇ। ਜ਼ਿਲ੍ਹਾ ਮੋਗਾ ਵਿੱ...
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 10 ਸਤੰਬਰ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ ਦੀ ਅਪੀਲ ਕੀਤੀ ਹੈ। ਸ. ਧਾਲੀਵਾਲ ਨੇ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ‘ਤੇ ਰੱਖਣ ਦੀ ਮੰਗ ਵੀ ਉਠਾਈ ਹੈ, ਜੋ ਕਿ ਲੋਕਾਂ ਵਿੱਚ ਬਹੁਤ ਸਤਿਕਾਰੇ ਜਾਂਦੇ ਹਨ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਰਾਮਦਾਸ ਸਟੇਸ਼ਨ ਨੂੰ ਮੁੜ ਉਸਾਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਵਿਖੇ ਉੱਚ ਪੱਧਰੀ ਪੱਕਾ ਪਲੇਟਫਾਰਮ ਬਣਾਉਣ, ਰੇਲਗੱਡੀਆਂ ਦੀ ਉਡੀਕ ਕਰ ਰਹੇ ਯਾਤਰੀਆਂ ਲਈ ਆਸਰਾ/ਸ਼ੈਡ, ਰੋਸ਼ਨੀ ਅਤੇ ਪੱਖੇ ਵਰਗੀਆਂ ਜਨਤਕ ਸਹੂਲਤਾਂ ...
ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਚੋਂ ਨਿਕਲਦਾ ਹੈ-ਸੰਧਵਾਂ

ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਚੋਂ ਨਿਕਲਦਾ ਹੈ-ਸੰਧਵਾਂ

National, Politics, Punjab
ਵਿਧਾਇਕ ਸ. ਸੇਖੋਂ ਵੱਲੋਂ ਕਿਤਾਬ ਹਾੜੀ ਦੀਆਂ ਸ਼ਿਫਾਰਸ਼ਾਂ ਰਿਲੀਜ ਫਰੀਦਕੋਟ 10 ਸਤੰਬਰ () ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਇਤਿਹਾਸਕ ਪਹਿਲ ਹੋਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵੀ.ਸੀ ਡਾ. ਐਸ. ਐਸ. ਗੋਸਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਖੇਤੀ ਵਿਗਿਆਨੀ ਤੇ ਕਿਸਾਨ ਹਾਜ਼ਰ ਸਨ। ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਵੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨਾਂ ਦੇ ਖੇਤਾਂ ਵਿੱਚੋਂ ਨਿਕਲਦਾ ਹੈ ਪਰ ਇਸ ਗੱਲ ਦਾ ਅਫਸੋਸ ਹੈ ਕਿ ਹੁਣ ਤੱਕ ਕੇਂਦਰ ਸਰਕ...
ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੋਨੀਟਿੰਗ ਕਮੇਟੀ ਦੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੋਨੀਟਿੰਗ ਕਮੇਟੀ ਦੀ ਮੀਟਿੰਗ ਕੀਤੀ

National, Politics, Punjab
ਮਾਨਸਾ, 10 ਸਤੰਬਰ: ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਾਲ 2024 ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸ ਦੀ ਸੁਚੱਜੀ ਸਾਂਭ ਸੰਭਾਲ ਯਕੀਨੀ ਬਣਾਉਣ ਅਤੇ ਪਰਾਲੀ ਦੇ ਨਿਪਟਾਰੇ ਲਈ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਭੂਮੀ ਦੀ ਉਪਜਾਊ ਸ਼ਕਤੀ ਲਈ ਲੋੜੀਂਦੇ ਪੋਸ਼ਟਿਕ ਤੱਤ ਅਤੇ ਮਿੱਤਰ ਜੀਵ ਜੰਤੂ ਨਸ਼ਟ ਹੁੰਦੇ ਹਨ ਅਤੇ ਧੂੰਏਂ ਨਾਲ ਪੈਦਾ ਹੋਣ ਵਾਲੀਆਂ ਗੈਸਾਂ ਦਿਲ, ਫੇਫੜੇ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦੀਆ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਮੁਸਤੈਦੀ ਨਾਲ ਕੰਮ ਕਰਨ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਸ੍ਰ ਕੁਲਵੰਤ ਸਿੰਘ ...
ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ

ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 10 ਸਤੰਬਰ: ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਤਾਂ ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਹੁਣ ਤੱਕ 5,534 ਸੀ.ਆਰ.ਐਮ ਮਸ਼ੀਨਾਂ ਖ਼ਰੀਦੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 4,640 ਮਸ਼ੀਨਾਂ ਵਿਅਕਤੀਗਤ ਕਿਸਾਨਾਂ ਵੱਲੋਂ, 745 ਰਜਿਸਟਰਡ ਕਿਸਾਨ ਸਮੂਹਾਂ ਵੱਲੋਂ, 119 ਸਹਿਕਾਰੀ ਸਭਾਵਾਂ ਵੱਲੋਂ ਅਤੇ 30 ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇ਼ਨਜ਼ ਵੱਲੋਂ ਖਰੀਦੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ ਮਸ਼ੀਨਾਂ ਵਿੱਚ ਸੁਪਰ ਸੀਡਰ ਮਸ਼ੀਨਾ...
ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 10 ਸਤੰਬਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ, ਜਿੱਥੇ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਿੱਲੇ ਸੁੱਕੇ ਕੂੜੇ ਦੇ 100 ਫ਼ੀਸਦੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਵੀ ਆਦੇਸ਼ ਦਿੱਤੇ। ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਜੋ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਪੈਂਦੇ ਜਨਤਕ ਥਾਵਾਂ ’ਤੇ ਕੂੜਾ ਸ...
ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

National, Politics, Punjab
ਫਾਜਿਲਕਾ 10 ਸਤੰਬਰ             ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਣਵਾ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਵਿਜੈ ਪਾਲ ਖੇਤੀਬਾੜੀ ਵਿਕਾਸ ਅਫਸਰ ਕੱਲਰ ਖੇੜਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਦੇ ਹੋਏ ਪਰਾਲੀ ਨੂੰ ਬਿਨਾ ਸਾੜੇ ਖੇਤੀ ਸੰਦਾਂ ਦੀ ਵਰਤੋਂ ਨਾਲ ਖੇਤ ਵਿੱਚ ਹੀ ਜਜਬ ਕਰਨ ਜਾਂ ਬਾਗਾਂ ਵਿੱਚ ਮਲਚਿੰਗ ਕਰਨ ਅਤੇ ਵੱਖ ਵੱਖ ਖੇਤੀ ਸੰਦਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ ਅਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਨਾਲ ਉਨ੍ਹਾਂ ਵੱਲੋਂ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।          ਸ਼੍ਰੀ ਗੁਰਵਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ ਵੱਲੋਂ ਨਰਮੇ ਅਤੇ ਝੋਨੇ ਦੀ ਕਾਸ਼ਤ ਸੰਬੰਧੀ ਨੁਕਤਿਆਂ ਦੇ ਨਾਲ ਨਾਲ ਇਨ੍ਹਾਂ ਫਸਲਾਂ ਦੇ ਕੀੜਿਆਂ ਅਤੇ ਬਿਮਾਰੀਆਂ ਅਤੇ ਉਨ੍ਹਾਂ ਦੀ ਰੋ...
ਡੋਰ ਸਟੈਪ ਡਲਿਵਰੀ ਸੇਵਾ ਹੁਣ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਹੀ ਕੀਤੀ ਜਾ ਸਕੇਗੀ ਪ੍ਰਾਪਤ –ਡਿਪਟੀ ਕਮਿਸ਼ਨਰ

ਡੋਰ ਸਟੈਪ ਡਲਿਵਰੀ ਸੇਵਾ ਹੁਣ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਹੀ ਕੀਤੀ ਜਾ ਸਕੇਗੀ ਪ੍ਰਾਪਤ –ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ, 10 ਸਤੰਬਰ ਪੰਜਾਬ ਸਰਕਾਰ ਵਲੋਂ ਸਰਕਾਰੀ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਡੋਰ ਸਟੈਪ ਡਲਿਵਰੀ ਸੇਵਾ ਰਾਹੀਂ 1076 ਹੈਲਪਲਾਈਨ ਨੰਬਰ 'ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਜਿਸ ਲਈ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਜ਼ਰੂਰਤ ਨਹੀਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਲਿਵਰੀ ਸੇਵਾ ਲਈ ਸਹਾਇਕ ਨੂੰ ਆਪਣੇ ਘਰ ਬੁਲਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੇਵਾਵਾਂ ਰਜਿਸਟ੍ਰੇਸ਼ਨ ਕਰਵਾਉਣ 'ਤੇ ਉਸੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਸੇਵਾ ਸਹਾਇਕ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਤੁਹਾਡੀ ਸੇਵਾ ਅਪਲਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਆਉਣ-ਜਾਣ ਦੇ ਸਮੇਂ ਦੀ ਬਚਤ ਹੋ ਰਹੀ ਹੈ ਤੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਇਹ ਡੋਰ ਸਟੈਪ ਡਲਿਵਰੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ,...
ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ ਮਾਲੀ ਸਹਾਇਤਾ-ਡਿਪਟੀ ਕਮਿਸ਼ਨਰ

ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ ਮਾਲੀ ਸਹਾਇਤਾ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 10 ਸਤੰਬਰ: ਪੰਜਾਬ ਸਰਕਾਰ ਦੇਸ਼ ਦੀ ਰਾਖੀ ਕਰਨ ਵਾਲੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਐਕਸ ਗਰੇਸ਼ੀਆ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਤਰਫ਼ੋਂ ਸ਼ਾਦੀ ਸ਼ੁਦਾ ਅਤੇ ਕੁਆਰੇ ਸੈਨਿਕ ਸ਼ਹੀਦ, ਜਿੰਨ੍ਹਾਂ ਨੂੰ ਆਰਮੀ ਅਥਾਰਟੀ ਵੱਲੋਂ ਸ਼ਹੀਦ ਕਰਾਰ ਦਿੱਤਾ ਗਿਆ ਹੋਵੇ, ਦੇ ਵਾਰਿਸ ਨੂੰ 01 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸੈਨਿਕ, ਜੋ ਯੁੱਧ ਅਤੇ ਓਪਰੇਸ਼ਨਾਂ ਵਿਚ ਡਿਊਟੀ ਦੌਰਾਨ ਸਰੀਰਿਕ ਤੌਰ ’ਤੇ ਅਸਮਰਥ ਹੋ ਜਾਂਦੇ ਹਨ, ਨੂੰ ਵੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 76 ਫ਼ੀਸਦੀ ਤੋਂ 100 ਫ਼ੀਸਦੀ ਸਰੀਰਿਕ ਅਸਮਰਥਾ ਵਾਲੇ ਸੈਨਿਕ ਨੂੰ 40 ਲੱਖ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਸਰ...