ਪੰਜਾਬ ‘ਚ ਬਿਜਲੀ ਚੋਰੀ ‘ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ
ਚੰਡੀਗੜ੍ਹ, 10 ਸਤੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ।
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿੱਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਇਹ ਐਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪ...








