ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ
ਚੰਡੀਗੜ੍ਹ, 9 ਸਤੰਬਰ:
ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦੇ ਦੋ ਦਿਨ ਉਪਰੰਤ, ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦੋਂ ਕਿ ਨੌਜਵਾਨ ਲੜਕੀ ਸਮੇਤ ਦੋ ਹੋਰ ਪੀੜਤ ਜਵਾਬੀ ਗੋਲੀਬਾਰੀ ਦੌਰਾਨ ਅਣਜਾਣੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ।
ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪ੍ਰਿੰਸ ਵਾਸੀ ਪਿੰਡ ਕੁੰਡੇ, ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਵਜੋਂ ਹੋਈ ਹੈ।
ਇਹ ਗ੍ਰਿਫ਼ਤਾਰੀਆਂ ਔਰੰਗਾਬਾਦ ਦੇ ਹਿਰਦੈ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਫਿਰੋਜ਼ਪੁਰ ਜ਼ਿਲ੍ਹਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਵੱਲੋਂ ਮਿਲ ਕੇ ਸਾਂਝੇ ਤੌਰ 'ਤੇ ਕੀਤ...








