ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ
ਮਾਨਸਾ :18 ਸੰਤਬਰ
ਸਵਾਈਨ ਫਲੂ ਤੋਂ ਬਚਾਅ ਸਬੰਧੀ ਸਿਵਲ ਸਰਜਨ ਡਾ. ਹਰਦੇਵ ਸਿੰਘ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਦੌਰਾਨ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਨੇ ਸੂਬੇ ਅੰਦਰ ਦਸਤਕ ਦੇ ਦਿੱਤੀ ਹੈ, ਲੁਧਿਆਣਾ ਜ਼ਿਲੇ੍ਹ ਵਿਚ ਸਵਾਈਨ ਫਲੂ ਦੇ ਪਾਜ਼ੀਟਿਵ ਕੇਸ ਪਾਏ ਗਏ ਹਨ। ਉਨ੍ਹਾਂ ਇਸ ਬਿਮਾਰੀ ਤੋਂ ਬਚਾਓ ਸਬੰਧੀ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਉਚੇਚੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਗੋਂ ਇਸ ਤੋਂ ਬਚਣ, ਤੁਰੰਤ ਇਲਾਜ਼ ਦੇ ਉਪਰਾਲੇ ਕਰਨ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਵਾਇਨ ਫਲੂ ਐਚ-1.ਐਨ-1 ਨਾਮ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਹੁੰਦਾ ਹੈ ਜੋ ਕਿ ਇੱਕ ਤੋਂ ਦੂਜੇ ਮਨੁੱਖ ਵਿਚ ਸਾਹ ਰਾਹੀਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ, ਆਪ...








