Saturday, March 7
Shadow

Politics

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ। ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵੱਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਅਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾ...
ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਰਾਸ਼ਟਰ ਬਾਗਬਾਨੀ ਮਾਡਲ ਦੇ  ਸਫ਼ਲ ਅਭਿਆਸਾਂ ਨੂੰ ਅਪਣਾਏਗਾ ਤਾਂ ਜੋ ਸੂਬੇ ਦੇ ਕਿਸਾਨ ਸੰਗਠਿਤ ਖੇਤੀ, ਪ੍ਰੋਸੈਸਿੰਗ ਅਤੇ ਬਿਹਤਰ ਮਾਰਕੀਟ ਲਿੰਕੇਜ ਰਾਹੀਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਦੱਸਿਆ ਕਿ ਸਿਖਲਾਈ ਅਤੇ ਸੰਸਥਾਗਤ ਸਹਾਇਤਾ ਰਾਹੀਂ ਪੰਜਾਬ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.) ਨੂੰ ਮਜ਼ਬੂਤ ਕਰਨ ਲਈ ਸਹਿਯਾਦਰੀ ਨਾਲ ਸਮਝੌਤਾ ’ਤੇ ਵੀ ਹਸਤਾਖਰ ਕੀਤੇ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬਹੁਤ ਸਫ਼ਲ ਰਿਹਾ ਕ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Politics
ਚੰਡੀਗੜ੍ਹ, 18 ਫਰਵਰੀ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿੱਚ ਜੀਵੰਤ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।...
ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Politics, Punjab
ਚੰਡੀਗੜ੍ਹ/ਮੋਹਾਲੀ, 17 ਫਰਵਰੀ: ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ। ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ। ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਐਸ.ਪੀ. ਨ...
ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

Crime, Politics, Punjab
ਚੰਡੀਗੜ੍ਹ 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ  ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ  ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ  ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ  ਉਕਤ ਜੂਨ...
ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

Politics
ਚੰਡੀਗੜ੍ਹ, 17 ਫਰਵਰੀ 2026 ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਜਨਤਕ ਸੰਕਲਪ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਰਚ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ।ਵੱਡੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ, ਕੇਸ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਸ...
‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

Politics, Punjab
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਵਿਰੋਧੀਆਂ ਨੂੰ ਇੰਨੀ ਤਕਲੀਫ਼ ਹੋ ਰਹੀ ਹੈ ਕਿ ਉਨ੍ਹਾਂ ਨੇ ਬਿਨਾਂ ਵਜ੍ਹਾ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਪੰਨੂ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਅੱਜ ਸਰਕਾਰੀ ਪੈਸੇ ਦੀ ਵਰਤੋਂ 'ਤੇ ਰੋਣਾ ਰੋ ਰਹੀਆਂ ਹਨ, ਸ਼ਾਇਦ ਉਹ ਆਪਣਾ ਸ਼ਰਮਨਾਕ ਇਤਿਹਾਸ ਭੁੱਲ ਗਈਆਂ ਹਨ। ਉਨ੍ਹਾਂ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਸਰਕਾਰ ਦੇ ਪੈਸੇ ਦੀ ਗੱਲ ਕਰਨ ਵਾਲੇ ਦੱਸਣ ਕਿ ਜਦੋਂ ਤੁਹਾਡੀਆਂ ਸਰਕਾਰਾਂ ਸਨ, ਉਦੋਂ ਕੀ ਸਰਕਾਰੀ ਗੱਡੀਆਂ ਵਿੱਚ 'ਚਿੱਟਾ' ਸਪਲਾਈ ਨਹੀਂ ਹੁੰਦਾ ਸੀ? ਜਨਤਾ ਭੁੱਲੀ ਨਹੀਂ ਹੈ ਕਿ ਕਿਵੇਂ ਸੱਤਾ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਫਲਿਆ-ਫੁੱਲਿਆ ਸੀ। ਉਨ੍ਹਾਂ ਕਿਹਾ ਕਿ 'ਆਪ'...
“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

Politics
ਚੰਡੀਗੜ੍ਹ, 14 ਫ਼ਰਵਰੀ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ-ਮਰਯਾਦਾ ਦਿਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕੀਤੀ। ਸ਼ਰਮਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਹਮੇਸ਼ਾ ਆਪਣੀ ਮਾਂ-ਭੂਮੀ ਦੀ ਰੂਹ ਨੂੰ ਆਪਣੇ ਦਿਲ ਵਿੱਚ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਸਨਮਾਨ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਇਜ਼ਜ਼ਤ ਵਧੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਸੰਬੰਧੀ ਐਨਆਰਆਈ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਸੁਣਨਾ ਹੈ। ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਗੀ ...
ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

Politics
ਚੰਡੀਗੜ੍ਹ ਫਰਵਰੀ 13 — ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੀ ਭੂਮਿਕਾ ਸਰਾਹਣਯੋਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਪੂਰਾ ਭਾਜਪਾ ਪਰਿਵਾਰ ਕੈਪਟਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਾਪਤ ਕਰਨ।...