ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼
ਚੰਡੀਗੜ੍ਹ, 8 ਸਤੰਬਰ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ 'ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ 'ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।
ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਚੈਕਿੰਗ ਬਾਰੇ...








