ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ “ਸਵੱਛਤਾ ਹੀ ਸੇਵਾ 2024” ਮੁਹਿੰਮ ਦੀ ਕਰਵਾਈ ਸ਼ੁਰੂਆਤ
ਮੋਗਾ, 17 ਸਤੰਬਰ,
ਆਲੇ ਦੁਆਲੇ ਦੀ ਸਫਾਈ ਅਤੇ ਕੂੜਾ ਕਰਕਟ ਦੀ ਸਹੀ ਸੈਗਰੀਗੇਸ਼ਨ ਦੀ ਆਦਤ ਜੇਕਰ ਹਰੇਕ ਨਾਗਰਿਕ ਗ੍ਰਹਿਣ ਕਰੇ ਤਾਂ ਇਹ ਸਵੱਛਤਾ ਵੱਲ ਇੱਕ ਵੱਡਾ ਕਦਮ ਸਾਬਿਤ ਹੋਵੇਗਾ। ਨਾਗਰਿਕਾਂ ਨੂੰ ਸਵੱਛਤਾ ਵੱਲ ਪ੍ਰੇਰਿਤ ਕਰਨ ਲਈ ਹੀ "ਸਵੱਛਤਾ ਹੀ ਸੇਵਾ 2024" ਮੁਹਿੰਮ ਦਾ ਆਗਾਜ ਕੀਤਾ ਗਿਆ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹੇ ਵਿੱਚ ਅੱਜ "ਸਵੱਛਤਾ ਹੀ ਸੇਵਾ 2024" ਮੁਹਿੰਮ ਦੀ ਰਸਮੀ ਤੌਰ ਉਪਰ ਸ਼ੁਰੂਆਤ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਹ ਮੁਹਿੰਮ ਅੱਜ 17 ਸਤੰਬਰ ਤੋਂ ਸ਼ੂਰੂ ਹੋ ਕੇ 2 ਅਕਤੂਬਰ, 2024 ਤੱਕ ਚੱਲੇਗੀ ਜਿਸ ਤਹਿਤ ਸਬੰਧਤ ਸਰਕਾਰੀ ਵਿਭਾਗ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕਰਕੇ ਸ਼ਹਿਰ, ਪਿੰਡ, ਕਸਬਿਆਂ ਦੀ ਸਵੱਛਤਾ ਵਿੱਚ ਵਾਧਾ ਕਰਨਗੇ। ਇਸ ਮੌਕੇ ਉਹਨਾਂ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਇੰਜਨੀਅਰ ਅਦਰਸ਼ ਨਿਰਮਲ, ਕਾਰਜਕਾਰੀ ਇੰਜਨੀਅਰ ਸੁਨੀਲ ਗਰਗ, ਜਲ ਸਪਲਾਈ ਵਿਭਾਗ ਦੇ ਸਮੂਹ ਜੇ.ਈ. ਤੇ ਹੋਰ ਵੀ ਅਧਿਕਾਰੀ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗ...








