ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ
ਜਲਾਲਾਬਾਦ 17 ਸਤੰਬਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ ਡਵੀਜ਼ਨ ਫਾਜ਼ਿਲਕਾ ਦੇ ਅਧੀਨ ਪੈਂਦੇ ਬਲਾਕ ਜਲਾਲਾਬਾਦ ਵਿੱਚ ਕੀਤੀ ਗਈ| ਇਸ ਦੀ ਸ਼ੁਰੂਆਤ ਮੌਕੇ ਪਿੰਡ ਗੁਮਾਨੀ ਵਾਲਾ ਵਿਖ਼ੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ| ਇਸ ਦੌਰਾਨ ਪਿੰਡਾਂ ਦੇ ਸਰਪੰਚ, ਪੰਚ ਅਤੇ ਵਲੰਟੀਅਰ ਮੌਜੂਦ ਸਨ ।
ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿੱਚ ਸਾਫ਼ ਸੁਥਰਾ ਚੌਗਿਰਦਾ ਦੇਣ ਲਈ ਵਚਨਬੱਧ ਹੈ, ਇਸ ਲਈ ਸਮੇਂ ਸਮੇਂ ਤੇ ਅਭਿਆਨ ਚਲਾ ਕੇ ਲੋਕਾਂ ਨੂੰ ਸਾਫ ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਦੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਵੱਖ-ਵੱਖ ਗਤੀਵਿਧੀਆਂ ਉਲੀਕ ਕੇ ਆਲਾ ਦੁਆਲਾ ਸਾਫ ਸੁਥਰਾ ਅਤੇ ਬਿਮਾਰੀਆਂ ਮੁਕਤ ਬਣਾਉਣ ਦਾ ...








