ਸਿੱਖਿਆ ਦਾ ਮਿਆਰ ਉਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ- ਭੁੱਲਰ
ਫਿਰੋਜ਼ਪੁਰ 7 ਸਤੰਬਰ 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਹੈ। ਇਸ ਮਕਸਦ ਲਈ 'ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ ਕਰਨ ਮੌਕੇ ਕੀਤਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਉਪਰ ਚਰਚਾ ਕੀਤੀ ਤੇ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਉਨਾਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਨੂੰ ਕਿਹਾ ਕਿ ਜੇਕਰ ਸਕੂਲ ਵਿੱਚ ਕੋਈ ਵੀ ਕੰਮ ਅਧੂਰਾ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਧੂਰੇ ਪਏ ਕੰਮ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਕੂਲ ਦੀ ਹੋਰ ਬਿਹਤਰੀ ਲਈ ਸਕੂਲ ਦੇ ਅਧਿਆਪਕਾਂ ਤੋਂ ਸੁਝਾਅ ਲਏ ਅਤੇ ਕਿਹਾ ਕਿ ਜੇਕਰ ਸਕੂਲ ਵਿੱਚ ਹੋਰ ਸਟਾਫ ਜਾਂ ਕਿਸੇ ਵੀ ਚੀਜ਼ ਦੀ ਲੋੜ ਹੈ ਤਾਂ ਉਹ ਉਹਨਾਂ ਨੂੰ ਦੱਸਣ।
ਵਿ...








