ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 18 ਸਤੰਬਰ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾ ਸਬਸਿਡੀ ਤੇ ਲੈਣ ਲਈ ਅਪਲਾਈ ਕਰਨ ਲਈ 19 ਸਤੰਬਰ ਆਖਰੀ ਮਿਤੀ ਹੈ ਤੇ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ www.agrimachinerypb.com ਤੇ ਅਪਲਾਈ ਕੀਤਾ ਜਾ ਸਕਦਾ ਹੈ।
ਅੱਜ ਇੱਥੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਲੈਣ ਤੋਂ ਵਾਂਝੇ ਰਹੇ ਗਏ ਹਨ ਉਨ੍ਹਾਂ ਲਈ ਇਹ ਆਖਰੀ ਮੌਕਾ ਹੈ ਅਤੇ ਜੋ ਲੋਕ ਇਹ ਮਸ਼ੀਨਾਂ ਲੈਣ ਦੇ ਚਾਹਵਾਨ ਹਨ ਉਹ ਅੱਜ਼ ਹੀ ਅਪਲਾਈ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤੋਂ ਪਹਿਲਾਂ ਪਰਾਲੀ ਦੀਆਂ ਗਠਾਂ ਬਣਾਉਣ ਲਈ ਬੇਲਰ ਲੈਣ ਸਬੰਧੀ ਜੋ ਅਰਜੀਆਂ ਆਈਆਂ ਸਨ ਉਹ ਸਾਰੀਆਂ ਪ੍ਰਵਾਨ ਕਰ ਲਈਆਂ ਗਈਆਂ ਹਨ ਅਤੇ ਹੁਣ ਵੀ ਬੇਲਰ ਅਤੇ ਰੇਕਰ ਲੈਣ ਲਈ ਅਰਜੀਆਂ ਆਨਲਾਈਨ ਦੇ ਸਕਦੇ ਹਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਰਬ ਮਾਸਟਰ/ਰੋਟਰੀ ਸਲੈਸ਼ਰ, ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇ ਪਲਾਓ, ਪੈਡੀ ਸਟਰਾਅ ਚੌਪਰ...








