ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧਾਰ ਤੇ ਕਰਵਾਇਆ ਜਾ ਰਿਹਾ ਹੈ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ
ਨਵਾਂ ਗਾਓਂ (ਐਸ ਏ ਐਸ ਨਗਰ), 06 ਸਤੰਬਰ, 2024:
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ, ਅਨਮੋਲ ਗਗਨ ਮਾਨ ਨੇ ਕਿਹਾ ਕਿ ਖਰੜ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਬਹੁਤ ਸਾਰੇ ਪ੍ਰਮੁੱਖ ਪ੍ਰੋਜੈਕਟ ਜੰਗੀ ਪੱਧਰ ਤੇ ਚੱਲ ਰਹੇ ਹਨ ਜੋ ਜਲਦੀ ਹੀ ਪੂਰੇ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਅੱਜ ਨਵਾਂ ਗਾਓਂ ਵਿਖੇ 18.5 ਐਮ ਐਲ ਡੀ (ਮਿਲੀਅਨ ਲੀਟਰਜ਼ ਪ੍ਰਤੀ ਦਿਨ) ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਅਤੇ 4.2 ਕਿਲੋਮੀਟਰ ਲੰਬੀ ਸੀਵਰ ਲਾਈਨ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨਾਲ ਉਨ੍ਹਾਂ ਦੇ ਵਿਧਾਇਕ ਤੋਂ ਸਾਰੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਚੋਣਾਂ ਦੌਰਾਨ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਹਰ ਹਾਲਤ ਚ ਨਿਭਾਇਆ ਜਾਵੇਗਾ ਅਤੇ ਅੱਜ ਸ਼ੁਰੂ ਕੀਤਾ ਗਿਆ 58.10 ਕਰੋੜ ਦੀ ਲਾਗਤ ਨਾਲ ਇਹ ਪ੍ਰਾਜੈਕਟ, ਫਰਵਰੀ 2026 ਤੱਕ ਪੂਰਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰਾਜੈਕ...








