ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ
ਮੋਗਾ 6 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ।
ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ
ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ।
ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ
ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ...








