ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ
ਐਸ.ਏ.ਐਸ.ਨਗਰ, 17 ਸਤੰਬਰ, 2024:
ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।
ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਭਲੇ ਲਈ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਤਨਦੇਹੀ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 90 ਦਿਨਾਂ ਦੀ ਮਨਰੇਗਾ ਲੇਬਰ (ਜੇਕਰ ਲਾਭ ਪਾਤ...








