Thursday, March 12
Shadow

Politics

ਸਾਹਿਤ ਅਤੇ ਕੋਮਲ ਕਲਾਵਾਂ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ-ਪ੍ਰਿੰਸੀਪਲ ਭੁੱਲਰ

ਸਾਹਿਤ ਅਤੇ ਕੋਮਲ ਕਲਾਵਾਂ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ-ਪ੍ਰਿੰਸੀਪਲ ਭੁੱਲਰ

National, Politics, Punjab
ਮਾਨਸਾ, 05 ਸਤੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਬੱਚਿਆਂ ਵਿੱਚ ਸਾਹਿਤਕ ਰੁੱਚੀਆਂ ਪੈਦਾ ਕਰਨ ਲਈ ਕੋਮਲ ਕਲਾਵਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਤਹਿਤ ਬੱਚਿਆਂ ਦੀ ਸਾਹਿਤਕ ਰੁੱਚੀਆਂ ਅਤੇ ਰੁਝਾਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਧਿਆਪਕ ਦਿਵਸ ਮੌਕੇ ਕੰਧ ਪੱਤ੍ਰਿਕਾ ਦਾ ਉਦਘਾਟਨ ਕੀਤਾ ਗਿਆ। ਕੰਧ ਪੱਤ੍ਰਿਕਾ ਨੂੰ ਬੱਚਿਆਂ ਦੇ ਸਪੁਰਦ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ਼੍ਰੀ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸਾਹਿਤ ਅਤੇ ਕੋਮਲ ਕਲਾਵਾਂ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਬੱਚੇ ਸਾਹਿਤ ਸਿਰਜਣ ਸਮੇਂ ਆਪਣੇ ਭਾਵਾਂ ਦਾ ਪ੍ਰਗਟਾਵਾ ਵੱਖ-ਵੱਖ ਵੰਨਗੀਆਂ ਜਿਵੇਂ ਪੇਟਿੰਗ, ਡਰਾਇੰਗ, ਪੋਸਟਰ ਆਦਿ ਰਾਹੀਂ ਕਰਦੇ ਹਨ। ਉਨ੍ਹਾਂ ਕਿਹਾ ਕਿ ਕੰਧ ਪੱਤ੍ਰਿਕਾ ਲਈ ਸਕੂਲ ਦੇ ਅਧਿਆਪਕ ਬਲਵਿੰਦਰ ਸਿੰਘ (ਸਟੇਟ ਐਵਾਰਡੀ) ਪੰਜਾਬੀ ਮਾਸਟਰ ਮੁੱਖ ਸੰਪਾਦਕ ਦੇ ਤੌਰ ’ਤੇ ਕਾਰਜ ਕਰ ਰਹੇ ਹਨ। ਬਲਵਿੰਦਰ ਸਿੰਘ ਪੰਜਾਬੀ ਮਾਸਟਰ ਨੇ ਕਿਹਾ ਕਿ ਕੰਧ ਪੱਤ੍ਰਿਕਾ ਦੇ ਵਿਦਿਆਰਥੀ ਸੰਪਾਦਕ ਲਈ ਅਮਾਨਤ ਕੌਰ, ਹਰਮੀਤ ਕੌਰ, ਰਾਜਵਿੰਦਰ ਕੌਰ, ਮ...
ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਇੱਕ ਵੀ ਮਾਮਲਾ ਸਹਿਣਯੋਗ ਨਹੀਂ, ਡੀ ਸੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ

ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਇੱਕ ਵੀ ਮਾਮਲਾ ਸਹਿਣਯੋਗ ਨਹੀਂ, ਡੀ ਸੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ

National, Politics, Punjab
ਐਸ.ਏ.ਐਸ.ਨਗਰ, 05 ਸਤੰਬਰ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਐਸ.ਐਸ.ਪੀ ਦੀਪਕ ਪਾਰੀਕ ਨਾਲ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ- ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਤੋਂ ਰੋਕਣ ਅਤੇ ਸਮਝਾਉਣ ਲਈ ਅਗਾਊਂ ਦੌਰਾ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਦੇ 133 ਕੇਸਾਂ ਨੂੰ ਇਸ ਵਾਰ ਜ਼ੀਰੋ ‘ਤੇ ਲਿਆਉਣ ਲਈ ਤਾਇਨਾਤ ਕੀਤੇ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਅਫ਼ਸਰਾਂ ਦੀ ਸਾਂਝੀ ਮੀਟਿੰਗ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 1.25 ਲੱਖ ਮੀਟਰਿਕ ਟਨ ਝੋਨੇ ਦੀ ਪਰਾਲੀ ਦੇ ਉਤਪਾਦਨ ਦੇ ਮੁਕਾਬਲੇ ਸਾਡੇ ਕੋਲ ਉਪਲਬਧ ਉਦਯੋਗਿਕ ਬਾਇਲਰਾਂ ਨਾਲ ਫਸਲਾਂ ਦੀ ਰਹਿੰਦ-ਖੂੰਹਦ ਦੀ 2 ਲੱਖ ਮੀਟਰਕ ਟਨ ਖਪਤ ਕਰਨ ਦੀ ਸਮਰੱਥਾ ਹੈ। ਇਸ ਦੇ ਬਾਵਜੂਦ, ਸਾਨੂੰ ਹਰ ਸਾਲ ਫਸਲਾਂ ਦੀ ਰਹਿੰਦ-ਖੂੰ...
ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਐੱਸ. ਡੀ ਕਾਲਜ ਫ਼ਾਰ ਵੋਮੈਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਐੱਸ. ਡੀ ਕਾਲਜ ਫ਼ਾਰ ਵੋਮੈਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

National, Politics, Punjab
ਮੋਗਾ, 5 ਸਤੰਬਰ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਐੱਸ.ਡੀ ਕਾਲਜ ਫਾਰ ਵੋਮੈਨ ਮੋਗਾ ਦੀ ਇੰਟਰਨਲ ਕੰਮਪਲੇਂਟ ਕਮੇਟੀ-ਕਮ-ਵਿਜੀਲੈਂਸ ਸੈੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਆਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕ ਪ੍ਰੋਗਰਾਮ ਦਾ ਆਯੋਜਨ ਕੀਤਾ। ਕਾਲਜ ਪ੍ਰਿੰਸੀਪਲ ਡਾ.ਨੀਨਾ ਅਨੇਜਾ ਨੇ ਆਧਿਆਪਕ ਦਿਵਸ ਦੀ ਵਧਾਈ ਦਿੰਦਿਆ ਕਿਹਾ ਕਿ ਆਧਿਆਪਕ ਵਰਗ ਆਪਣੇ ਆਪ ਵਿੱਚ ਇੱਕ ਪਰਉਪਕਾਰੀ ਸੰਸਥਾ ਹੈ ਆਧਿਆਪਕ ਦਿਵਸ ਹਰ ਵਰ੍ਹੇ ਮਹਾਨ ਸਿੱਖਿਅਕ ਅਤੇ ਫਿਲਾਸਫਰ ਸਰਵਪੱਲੀ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਤੇ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਜਾਗਰੂਕਤਾ ਪ੍ਰੋਗਰਾਮ ਦੇ ਮੁਖ ਮਹਿਮਾਨ ਮਾਣਯੋਗ ਮੈਡਮ  ਕਿਰਨ ਜਯੋਤੀ  ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਮੁਖ ਬੁਲਾਰੇ ਨੈਸ਼ਨਲ ਐਵਾਰਡੀ ਸ੍ਰੀ ਰਾਜੇਸ਼ ਸ਼ਰਮਾ ਪੈਨਲ ਐਡਵੋਕੇਟ ਸਨ।  ਮਿਸ਼ਿਜ ਰਮਨਪ੍ਰੀਤ ਕੌਰ ਨੇ ਸਾਰਿਆ ਨੂੰ ਰਸਮੀ ਤੌਰ ਤੇ ਜੀ ਆਇਆਂ ਆਖਿਆ। ਮੁਖ ਬੁਲਾਰੇ ਨੇ ...
ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸਰੋਤ ਸੰਭਾਲ ਤਕਨੀਕ ਹੈ ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਅਗਲੀ ਕਣਕ ਦੀ ਫਸਲ ਦਾ ਵੀ ਜ਼ਿਆਦਾ ਝਾੜ ਆਉਂਦਾ ਹੈ। ਇਸ ਲਈ ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ।  ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰਫੈਸਰ (ਫਸਲ ਵਿਗਿਆਨ) ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਦੱਸਿਆ ਕਿ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਜ਼ਰੂਰੀ ਨੁਕਤੇ ਜਿਵੇਂ ਕਿ ਦਰਮਿਆਨੀ ਤੋਂ ਭਾਰ...
ਬਲਾਕ ਮਾਨਸਾ ਵਿਖੇ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਬਲਾਕ ਮਾਨਸਾ ਵਿਖੇ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

National, Politics, Punjab
ਮਾਨਸਾ, 05 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਵਿਖੇ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅੱਜ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਨੇ ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਅੱਜ ਦੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਫੁਟਬਾਲ ਅੰਡਰ-14 ਵਿਚ ਕੋਚਿੰਗ ਸੈਂਟਰ ਮਾਨਸਾ ਨੇ ਪਹਿਲਾ ਅਤੇ ਰੈਜ਼ੀਡੈਂਸ਼ਲ ਵਿੰਗ ਮਾਨਸਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁਟਬਾਲ ਅੰਡਰ-17 ਵਿਚ ਬਰਨਾਲਾ ਪਹਿਲੇ ਅਤੇ ਕੋਚਿੰਗ ਸੈਂਟਰ ਮਾਨਸਾ ਦੂਜੇ ਸਥਾਨ ’ਤੇ ਰਿਹਾ। ਅੰਡਰ-21 ਫੁਟਬਾਲ ਵਿਚ ਦਸਮੇਸ਼ ਕਲੱਬ ਮਾਨਸਾ ਨੇ ਪਹਿਲਾ ਅਤੇ ਬਰਨਾਲਾ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਤੋਂ 30 ਫੁਟਬਾਲ ਵਿਚ ਜਵਾਹਰਕੇ ਪਹਿਲੇ ਅਤੇ ਬਰਨਾਲਾ ਦੂਜੇ ਸਥਾਨ ’ਤੇ ਰਿਹਾ। ਫੁਟਬਾਲ ਅੰਡਰ-14 ਲੜਕੀਆਂ ਵਿਚ ਬਰਨਾਲਾ ਪਹਿਲੇ ਅਤੇ ਨਰਾਇਣ ਸਕੂਲ ਮਾਨਸਾ ਦੂਜੇ ਸਥਾਨ ’ਤੇ ਰਿਹਾ। ਫੁਟਬਾਲ ਅੰਡਰ-17 ਵਿਚ ਬਰਨਾਲਾ...
ਡੇਂਗੂ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਯਤਨ – ਸਾਕਸ਼ੀ ਸਾਹਨੀ

ਡੇਂਗੂ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਯਤਨ – ਸਾਕਸ਼ੀ ਸਾਹਨੀ

National, Politics, Punjab
ਲੁਧਿਆਣਾ, 5 ਸਤੰਬਰ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਣ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਡੇਂਗੂ ਦੇ 54 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਟੀਮਾਂ ਡੇਂਗੂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ 632 ਚਲਾਨ ਵੀ ਕੱਟੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਜ਼ਿਲ੍ਹੇ ਭਰ ਵਿੱਚ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਕਦਮਾਂ ਨੂੰ ਹੋਰ ਤੇਜ਼ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਮਾਂ ਘਰ-ਘਰ ਜਾ ਕੇ ਫੋਗਿੰਗ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਮੱਛਰ ਪ੍ਰਜਣਨ ਕਰਨ ਵਾਲੀਆਂ ਥਾਵਾਂ ਜਿਵੇਂ ਕਿ ਘਰਾਂ ਵ...
ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ’ਚ ਰੌਣਕ ਪਰਤੀ-ਵਿਧਾਇਕ ਬੁੱਧ ਰਾਮ

ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ’ਚ ਰੌਣਕ ਪਰਤੀ-ਵਿਧਾਇਕ ਬੁੱਧ ਰਾਮ

National, Politics, Punjab
ਮਾਨਸਾ, 05 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ਵਿਚ ਰੋਣਕ ਪਰਤੀ ਹੈ। ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਖੇਡਾਂ ਨਾਲ ਜੁੜਨਾ ਸਰ੍ਹਾਹੁਣਯੋਗ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿਖੇ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ’ਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਨੇ ਦੱਸਿਆ ਕਿ 01 ਸਤੰਬਰ ਨੂੰ ਸੰਗਰੂਰ ਤੋਂ ਸ਼ੁਰੂ ਹੋਈਆਂ ਖੇਡਾਂ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਕਲੱਬਾਂ ਦੇ ਖਿਡਾਰੀ ਵੀ ਹਿੱਸਾ ਲੈ ਰਹੇ ਹਨ, ਜਿੰਨ੍ਹਾਂ ਵਿਚ 14 ਸਾਲ ਤੋਂ ਲੈ ਕੇ 21 ਸਾਲ ਤੱਕ ਦੇ ਸਕੂਲੀ ਵਿਦਿਆਰਥੀ ਅਤੇ ਹੋਰ ਖਿਡਾਰੀ 70 ਕਿਲੋ ਵਰਗ ਤੱਕ ਦੇ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਬੁਢਲਾਡਾ ਵਿੱਚ ਦੋ ਖੇਡ ਨਰਸਰੀਆਂ ਬਹਾਦਰਪੁਰ ਅਤੇ ਅੱਕਾਂਵਾਲੀ ਵਿੱਚ ਅਤੇ ਆਰਚਰੀ ਦੀ ਨਰਸਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿੱਚ ਮਨਜੂਰ ਹੋ ਚੁੱਕੀਆਂ ਹਨ। ਉਨਾ...
ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ ਤੇ ਅਯੋਗ ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 4 ਸਤੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਮੇਂ-ਸਮੇਂ ਤੇ ਸਰਵੇ ਕਰਵਾਇਆ ਗਿਆ। ਸਰਵੇ  ਰਿਪੋਰਟ ਅਨੁਸਾਰ 2.44 ਲੱਖ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023-24 ਦੌਰਾਨ ਸਟੇਟ ਪੈਨ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ

National, Politics, Punjab
ਐਸ.ਏ.ਐਸ. ਨਗਰ, 04 ਸਤੰਬਰ,2024: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ  ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਇਲਾਕੇ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਉਚੇਚੇ ਤੌਰ ’ਤੇ ਧਿਆਨ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵੱਖੋ-ਵੱਖ ਟਿਊਬਵੈੱਲ ਪ੍ਰੋਜੈਕਟ ਜਲਦੀ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਂਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ

National, Politics, Punjab
ਅੰਮ੍ਰਿਤਸਰ 4 ਸਤੰਬਰ 2024-- ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ। ਬਲਾਕ ਅਜਨਾਲਾ :- ਖੇਡਾਂ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਫੁਟੱਬਾਲ ਵਿੱਚ ਅੰ-21 ਲੜਕੀਆਂ ਦੇ ਮਕਾਬਲੇ ਵਿੱਚ ਬੀ.ਐਲ.ਡੀ.ਸਕੂਲ ਅਜਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਗ੍ਰਾਮ ਪੰਚ...