ਬਾਲ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਬੱਚੇ ਤੱਕ ਪਹੁੰਚਾਉਣਾ ਲਾਜ਼ਮੀ-ਐਸ.ਡੀ.ਐਮ.
ਬੁਢਲਾਡਾ/ਮਾਨਸਾ, 13 ਸਤੰਬਰ:
ਬਾਲ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਬੱਚਿਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਦੇ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਮਨਾਏ ਸਪੋਂਸਰਸ਼ਿਪ ਦਿਵਸ ਮੌਕੇ 52 ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ।
ਇਸ ਮੌਕੇ ਐਸ.ਡੀ.ਐਮ. ਨੇ ਕਿਹਾ ਕਿ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਆ ਕਿ ਜਿੰਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਮੋਹ...







