Thursday, March 12
Shadow

Politics

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

National, Politics, Punjab
ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਐਸ ਏ ਐਸ ਨਗਰ, 2 ਅਗਸਤ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰੀ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਨਗਰ ਪੁਲਿਸ ਵੱਲੋਂ ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ  ਐਸ.ਏ.ਐਸ. ਨਗਰ, ਤਲਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਦੀਪਕ ਪਾਰਿਕ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ,  ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ...
ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ

ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ

National, Politics, Punjab
ਮੋਗਾ/ਨਿਹਾਲ ਸਿੰਘ ਵਾਲਾ, 2 ਸਤੰਬਰ ( 000) - ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਖੇਡਾਂ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਪਿੰਡ ਬਿਲਾਸਪੁਰ ਵਿਖੇ ਸ਼ੁਰੂ ਹੋ ਗਈਆਂ। ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਖਿਡਾਰੀਆਂ ਅਤੇ ਖੇਡ ਅਮਲੇ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਖੇਡਾਂ ਦੌਰਾਨ ਸੁਰੱਖਿਆ, ਪਾਣੀ ਦਾ ਪ੍ਰਬੰਧ, ਮੈਡੀਕਲ ਸਹੂਲਤ, ਸਫ਼ਾਈ ਪ੍ਰਬੰਧ, ਆਰਜੀ ਪਖਾਨੇ ਅਤੇ ਹੋਰ ਪ੍ਰਬੰਧ ਕਰਨ ਲਈ ਵੱਖ ਵੱਖ ਵਿਭਾਗਾਂ ਦੀ ਡਿਊਟੀ ਲਗਾਈ ਗਈ ਹੈ। ਇਹਨਾਂ ਖੇਡਾਂ ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਖੇਡ ਅਫ਼ਸਰ ...
ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ 2 ਸਤੰਬਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਜਿਲ੍ਹਾਂ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਵੱਲੋ ਕੀਤੀ ਜਾਵੇਗੀ। ਸੀ.ਜੀ.ਐੱਮ / ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿ...
ਲੋਕਾਂ ਨੂੰ ਕੁਪੋਸ਼ਣ ਤੇ ਚੰਗੀ ਖੁਰਾਕ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਵੱਲੋਂ ਕੌਮੀ ਸੰਤੁਲਿਤ ਖੁਰਾਕ ਹਫਤੇ ਦਾ ਆਗਾਜ਼

ਲੋਕਾਂ ਨੂੰ ਕੁਪੋਸ਼ਣ ਤੇ ਚੰਗੀ ਖੁਰਾਕ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਵੱਲੋਂ ਕੌਮੀ ਸੰਤੁਲਿਤ ਖੁਰਾਕ ਹਫਤੇ ਦਾ ਆਗਾਜ਼

National, Politics, Punjab
ਫ਼ਿਰੋਜ਼ਪੁਰ, 2 ਸਤੰਬਰ 2024: ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਣ ਦੇਣ ਦੇ ਨਾਲ-ਨਾਲ ਫਲ ਅਤੇ ਘਰ ਦਾ ਬਣਿਆ ਖਾਣਾ ਦੇਣਾ ਚਾਹੀਦਾ ਹੈ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਸ ਲਈ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲਣਾ ਅੱਜ ਸਮੇ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕੌਮੀ ਸੰਤੁਲਿਤ ਖੁਰਾਕ ਹਫਤੇ ਦੀ ਸ਼ੁਰੂਆਤ ਕਰਦਿਆਂ ਕੀਤਾ।                    ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹਰ ਸਾਲ 74 ਲੱਖ ਬੱਚੇ ਘੱਟ ਵਜਣ ਵਾਲੇ ਪੈਦਾ ਹੁੰਦੇ ਹਨ ਜੋ ਕਿ ਵਿਕਾਸਸ਼ੀਲ ਦੇਸ਼ਾਂ ਵਿੱਚ ਪੈਦਾ ਹੋਣ ਵਾਲੇ ਘੱਟ ਵਜਨ ਵਾਲੇ ਬੱਚਿਆਂ ਦਾ 40 ਫੀਸਦੀ ਹਨ। ਇਹ ਆਕੜੇ ਸਾਹਮਣੇ ਆਉਣ ਦਾ ਮੁੱਖ ਕਾਰਨ ਸੰਤੁਲਿਤ ਭੋਜਣ ਦੀ ਘਾਟ ਹੈ ਸਿਹਤਮੰਦ ਸਮਾਜ ਦੀ ਸਿਰਜਣਾ ਹੋਣਾ ਅਤਿ ਜ਼ਰੂਰੀ ਹੈ ਅਤੇ ਅਜੋਕੀ ਭਜਦੋੜ ਵਾਲੀ ਜਿੰਦਗੀ ਵਿਚ ਮਾਪੇ ਆਪਣੇ ਬੱਚਿਆਂ ਨੂੰ ਸਹੀ ਸਮੇਂ ਤੇ ਖੁਰਾਕ ਲੈਣ ਲਈ ਜਾਗਰੂਕ ਬਨਾਉਣ ਤਾਂ ਜੋ ਆਉਣ ਵਾਲੀ ਪੀੜ੍ਹੀ ਕੁਪੋਸ਼ਣ ਦਾ ਸਿ਼ਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕਈ ਵਾਰ ਬੱਚੇ ਦਾ ਜਨਮ ਸਮੇਂ ਵਜ਼ਨ ਘੱਟ ਹੁੰਦਾ ਹੈ, ਪ੍ਰੰਤੂ ਬੱਚੇ ਦੀ ਤੰ...
ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮੁਹਿੰਮ ਤਹਿਤ ਸਰਗਰਮੀਆਂ ਜ਼ਾਰੀ

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮੁਹਿੰਮ ਤਹਿਤ ਸਰਗਰਮੀਆਂ ਜ਼ਾਰੀ

National, Politics, Punjab
ਬੁਢਲਾਡਾ/ਮਾਨਸਾ, 02 ਸਤੰਬਰ: ਸਿਵਲ ਸਰਜਨ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਅਧੀਨ ਪੈਂਦੇ ਸੈਕਟਰ ਬਰੇ੍ਹ ਅਧੀਨ ਪੈਂਦੇ ਪਿੰਡਾਂ ਅਹਿਮਦਪੁਰ, ਬਰੇ੍ਹ, ਟਾਹਲੀਆਂ, ਮੰਢਾਲੀ, ਮੱਲ ਸਿੰਘ ਵਾਲਾ ਵਿਖੇ ਅਸ਼ਵਨੀ ਕੁਮਾਰ ਸੁਪਰਵਾਈਜਰ ਦੀ ਅਗਵਾਈ ਵਿੱਚ ਡੇਂਗੂ ਤੋਂ ਬਚਾਅ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਕਰਮਚਾਰੀ ਨਿਰਭੈ ਸਿੰਘ ਅਤੇ ਕ੍ਰਿਸ਼ਨ ਕੁਮਾਰ ਵੱਲੋਂ ਲੋਕਾਂ ਨੂੰ ਡੇਂਗੂ ਦੇ ਕਾਰਨ ਅਤੇ ਲੱਛਣਾਂ  ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨਵਦੀਪ ਕਾਠ ਅਤੇ ਰਾਹੁਲ ਕੁਮਾਰ ਨੇ ਦੱਸਿਆ ਕਿ ਬਾਰਿਸ਼ ਦਾ ਜਿਹੜ੍ਹਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਫੁੱਟੇ ਸਮਾਨ ਵਿੱਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਕਿਉਂਕਿ ਉੱਥੇ ਲਾਰਵਾ ਬਣ ਜਾਂਦਾ ਹੈ ਜੋ ਡੇਂਗੂ ਦਾ ਕਾਰਨ ਹੈ। ਇਹ ਮੱਛਰ ਇਕ ਚਮਚ ਪਾਣੀ ਵਿੱਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾਤਰ ਸਵੇਰ ਵੇਲੇ ਸੂਰਜ ਚੜ੍ਹਨ...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

National, Politics, Punjab
ਅੰਮ੍ਰਿਤਸਰ 2 ਸਤੰਬਰ 2024— ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।  ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਖਾਲਸਾ ਕਾਲਜੀਏਟ:ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਸ੍ਰੀਮਤੀ ਸੁਹਿੰਦਰ ਕੌਰ ਪਤਨੀ ਮਾਣਯੋਗ ਕੈਬਨਿਟ ਮੰਤਰੀ  ਸ੍ਰ: ਹਰਭਜਨ ਸਿੰਘ ਈ.ਟੀ.ਓ ਜੀ ਵੱਲੋ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਜਿਮਨਾਸਟਿਕ ਦਾ ਸੋ਼ਅ ਮੈਚ ਅਤੇ ਸਭਿਆਚਾਰਕ ਪ੍ਰੋਗਰਾਮ ਭੰਗੜਾ ਅਤੇ ਗਿੱਧਾ ਕਰਵਾਇਆ ਗਿਆ। ਇਸ ਮੌਕੇ ਉਤੇ  ਡੀ.ਈ.ਓ ਸ੍ਰ: ਹਰਭਗਵੰਤ ਸਿੰਘ, ਪ੍ਰਿੰਸੀ...
ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ

National, Politics, Punjab
ਮਾਨਸਾ, 02 ਸਤੰਬਰ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਆਪਣੀ ਪਹਿਚਾਣ ਬਣਾਉਣ ਲਈ ਨਿਰੰਤਰ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਹਰ ਖਿਡਾਰੀ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਵਰਗੀਆਂ ਅਲ੍ਹਾਹਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਉਣ, ਕਿਉਂਕਿ ਖੇਡਾਂ ਜਿੱਥੇ ਨੌਜਵਾਨਾਂ ਦਾ ਮਾਨਸਿਕ ਤੇ ਸਰੀਰਿਕ ਵਿਕਾਸ ਕਰਦੀਆਂ ਹਨ ਉਥੇ ਹੀ ਉਨ੍ਹਾਂ ਨੂੰ ਇਕ ਚੰਗਾ ਇਨਸਾਨ ਵੀ ਬਣਾਉਂਦੀਆਂ ਹਨ ਜਿਸ ਤਹਿਤ ਉਹ ਦੁਨੀਆਦਾਰੀ ਵਿਚ ਵਿਚਰ ਕੇ ਉਹ ਆਪਣੀ ਵਿਲੱਖਣ ਪਹਿਚਾਣ ਬਣਾ ਸਕਦੇ ਹਨ ਅਤੇ ਆਪਣੇ ਪ...
ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਪਾਰਕਾਂ, ਖੇਡ ਸਟੇਡੀਅਮ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਪਾਰਕਾਂ, ਖੇਡ ਸਟੇਡੀਅਮ ਦਾ ਲਿਆ ਜਾਇਜਾ

National, Politics, Punjab
ਸ਼੍ਰੀ ਮੁਕਤਸਰ ਸਾਹਿਬ 2 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ, ਮਾਤਾ ਭਾਗ ਕੌਰ ਯਾਦਗਾਰੀ ਪਾਰਕ, ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਅਤੇ ਸਥਾਨਕ ਵਾਟਰ ਵਰਕਸ ਦੀਆਂ ਡਿੱਗੀਆਂ ਦਾ ਅਚਨਚੇਤ ਦੌਰਾ ਕਰਕੇ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸੈਰ ਕਰਨ ਆਏ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਗਿਆ ਕਿ ਇਸ ਪਾਰਕ ਦੀ ਸੁੰਦਰਤਾ ਨੂੰ ਵਧਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਪਖਾਨਿਆਂ,ਸੈਰ ਕਰਨ ਲਈ ਟਰੈਕ ਨੂੰ ਉਚੱਾ ਚੁੱਕਣ ਅਤੇ ਬੱਚਿਆਂ ਲਈ ਝੂਲਿਆਂ ਦਾ ਨਵੀਨੀਕਰਨ ਜਲਦੀ ਕੀਤਾ ਜਾਵੇਗਾ। ਮਾਤਾ ਭਾਗ ਕੌਰ ਯਾਦਗਾਰੀ ਪਾਰਕ ਦਾ ਜਾਇਜਾ ਲੈਂਦਿਆਂ  ਉਹਨਾਂ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਇਸ ਪਾਰਕ ਵਿੱਚ ਸਫਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਇਸ ਸਬੰਧੀ ਰਿਪੋਰਟ ਉਹਨਾਂ ਦੇ ਦਫਤਰ ਵਿਖੇ ਜਮ੍ਹਾਂ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਖੇਡ ਸਟੇਡੀਅਮ ਅਤੇ ਵਾਟਰ ਵਰਕਸ ਦੀ ਸਫਾਈ ਦਾ ਜਾਇਜ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਸਾਫ ਸਫਾਈ...
“ਖੇਡਾਂ ਵਤਨ ਪੰਜਾਬ ਦੀਆਂ 2024” ਦੇ ਪਹਿਲੇ ਦਿਨ ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਵਿਲੱਖਣ ਉਤਸ਼ਾਹ

“ਖੇਡਾਂ ਵਤਨ ਪੰਜਾਬ ਦੀਆਂ 2024” ਦੇ ਪਹਿਲੇ ਦਿਨ ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਵਿਲੱਖਣ ਉਤਸ਼ਾਹ

National, Politics, Punjab
ਮੋਗਾ, 2 ਸਤੰਬਰ, ਖੇਡਾਂ ਵਤਨ ਪੰਜਾਬ ਦੀਆਂ-2024 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਵਿੱਚ ਅੱਜ ਖਿਡਾਰੀਆਂ ਵਿੱਚ ਵਿਲੱਖਣ ਜਜਬਾ ਦੇਖਣ ਨੂੰ ਮਿਲਿਆ। ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਪੰਜਾਬ ਦੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਦੀ ਗਵਾਹੀ ਭਰ ਰਿਹਾ ਸੀ। ਨਸ਼ਿਆਂ ਦਾ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਲਈ ਵੀ ਇਹ ਖੇਡਾਂ ਚੰਗਾ ਮੀਲ ਪੱਥਰ ਸਾਬਿਤ ਹੋ ਰਹੀਆਂ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵਤ ਰਾਜਦਾਨ ਨੇ ਦੱਸਿਆ ਕਿ ਅੱਜ ਦੇ ਫੁੱਟਬਾਲ ਅੰਡਰ 14 ਦੇ ਮੁਕਾਬਲਿਆਂ ਵਿੱਚ ਬਿਲਾਸਪੁਰ ਤੇ ਦੀਨਾ ਸਾਹਿਬ ਦੀ ਟੀਮ ਫਾਈਨਲ ਵਿੱਚ ਪੁੱਜ ਚੁੱਕੀ ਹੈ। ਅੰਡਰ 17 ਲੜਕੇ ਮੁਕਾਬਲਿਆਂ ਵਿੱਚ ਹਿੰਮਤਪੁਰਾ, ਸੈਦੋਕੇ, ਬਿਲਾਸਪੁਰ ਤੇ ਲੋਪੋਂ ਸਕੂਲ ਦੀਆਂ ਟੀਮਾਂ ਸੈਮੀਫਾਈਨਲ ਵਿੱਚ ਪੁੱਜ ਚੁੱਕੀਆਂ ਹਨ। ਅੰਡਰ 21 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੋਪੋ ਤੇ ਬੱਧਨੀਂ ਕਲਾਂ ਫਾਈਨਲ ਵਿੱਚ ਪੁੱਜ ਗਈਆਂ ਹਨ। ਇਸੇ ਤਰ੍ਹਾਂ ਐਥਲੈਟਿਕਸ (600 ਮੀਟਰ) ਅੰਡਰ 14  ਲੜਕਿਆਂ ਦੇ ਮੁਕਾਬਲਿਆਂ ਵਿੱਚ ਗੁਰਮਨਪ੍ਰੀਤ ਸਿੰਘ ਮੱਲੇਆਣਾ ਨੇ ਪਹਿਲਾ, ਅਨਮੋਲ ਸਿੰਘ ਦ...
ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

National, Politics, Punjab
ਖਰੜ (ਐਸ ਏ ਐਸ  ਨਗਰ), 2 ਸਤੰਬਰ, 2024: ਜ਼ਿਲ੍ਹੇ ’ਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਖਰੜ ਬਲਾਕ ਦੇ ਮੁਕਾਬਲੇ ਅੱਜ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ ਫਿਜ਼ੀਕਲ ਐਜੁਕੇਸ਼ਨ, ਭਾਗੋ ਮਾਜਰਾ ਵਿਖੇ ਸ਼ੁਰੂ ਹੋਏ। ਉਦਘਾਟਨੀ ਰਸਮ ਖਰੜ ਦੇ ਉਪ ਮੰਡਲ ਮੈਜਿਸਟ੍ਰੇਟ (ਐਸ ਡੀ ਐਮ) ਗੁਰਮੰਦਰ ਸਿੰਘ ਨੇ ਨਿਭਾਈ ਜਦਕਿ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਦੀ ਤਰਫ਼ੋਂ ਉਨ੍ਹਾਂ ਦੇ ਪਿਤਾ ਜੋਧਾ ਸਿੰਘ ਮਾਨ ਖਿਡਾਰੀਆਂ ਲਈ ਸ਼ੁੱਭ ਇਛਾਵਾਂ ਲੈ ਕੇ ਪੁੱਜੇ। ਐਸ ਡੀ ਐਮ ਗੁਰਮੰਦਰ ਸਿੰਘ ਨੇ ਆਪਣੇ ਸੰਬੋਧਨ ’ਚ ਖਿਡਾਰੀਆਂ ਨੂੰ ਜਿੱਤ ਲਈ ਸ਼ੁਭ-ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਬਲਾਕ ਪੱਧਰੀ ਖੇਡਾਂ ਉਨ੍ਹਾਂ ਦੀ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ’ਚ ਜਾਣ ਦੀ ਇੱਛਾ ਨੂੰ ਖੰਭ ਲਾਉਣਗੀਆਂ ਅਤੇ ਉਹ ਬਲਾਕ ਪੱਧਰ ਤੋਂ ਬਾਅਦ ਜ਼ਿਲ੍ਹਾ ਪੱਧਰ ਅਤੇ ਉਸ ਤੋਂ ਅੱਗੇ ਸੂਬਾ ਪੱਧਰ ’ਤੇ ਮੁਕਾਬਲਿਆਂ ’ਚ ਭਾਗ ਲੈ ਕੇ ਭਵਿੱਖ ’ਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ’ਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਖ਼ਤ ਸਰੀਰਕ ਅਭਿਆਸ ਹੀ ਸਫ਼ਲਤਾ ਦੀ ਕੁੰਜੀ ਹੁੰਦਾ ਹੈ ਅਤੇ ਸਾਨੂੰ ਕਿਸੇ ਵੀ ਤਰ੍ਹਾਂ ਦੇ ਸ਼ਾਰਟ-ਕੱਟ ਤੋਂ...