ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ
ਫਿਰੋਜ਼ਪੁਰ 12 ਸਤੰਬਰ 2024.......
ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਮਿਤੀ 12 ਸਤੰਬਰ 2024 ਨੂੰ ਚੌਥੇ ਦਿਨ ਜ਼ਿਲ੍ਹੇ ਦੀਆਂ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਬਲਾਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਹੋਈਆਂ ਬਲਾਕ ਫਿਰੋਜ਼ਪੁਰ ਦੀਆਂ ਖੇਡਾਂ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਵਧੀਆ ਉਪਰਾਲਾ ਹੈ। ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਸਿਰਤੋੜ ਯਤਨ ਕਰ ਰਹੀ ਹੈ। ਨੌਜਵਾਨਾਂ ਬਲਾਕ ਪੱਧਰੀ ਖੇਡਾਂ ਤੋਂ ਜਿੱਤ ਕੇ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈ ਕੇ ਜਿੱਤ ਕੇ ਆਪਣੇ ਮਾਤਾ ਪਿਤਾ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਵੀ ਜੁੜ ਰਹੇ ਹਨ।
ਇਸ ਤੋਂ ਇਲਾ...








