ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ
ਧੂਰੀ/ਸੰਗਰੂਰ, 12 ਦਸੰਬਰ:
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ, ਈਸੜਾ ਤੇ ਭਸੌੜ ਵਿੱਚ ਚੋਣ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਹਲਕਾ ਵਾਸੀਆਂ ਨੂੰ ਅਪੀਲ ਕੀਤੀ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਮੌਜੂਦ ਸਨ।
ਚੋਣ ਰੈਲੀਆਂ ਵਿੱਚ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਪਿੰਡਾਂ ਦੇ ਵਿਕਾਸ ਲਈ ਸਭ ਤੋਂ ਅਹਿਮ ਹੁੰਦੀਆਂ ਹਨ, ਕਿਉਂਕਿ ਸਰਕਾਰ ਦੀਆਂ ਸਕੀਮਾਂ ਨੂੰ ਪਿੰਡ ਪੱਧਰ ਉੱਤੇ ਲਾਗੂ ਕਰਨ ਅਤੇ ਵਿਕਾਸ ਲਈ ਫ਼ੰਡਾਂ ਨੂੰ ਲਿਆਉਣ ਲਈ ਤਜਵੀਜ਼ਾਂ ਬਣਾਉਣ ਲਈ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੁੱਖ ਭੂਮਿਕਾ ਨਿਭਾਉਂਦੀਆਂ ਹਨ। ...








