ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ 1 ਸਤੰਬਰ ਤੋਂ 15 ਸਤੰਬਰ ਤੱਕ ਮਨਾਇਆ ਜਾਏਗਾ ਸਵੱਛਤਾ ਪਖਵਾੜਾ
ਫਿਰੋਜ਼ਪੁਰ, 2 ਸਤੰਬਰ 2024:
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਇੱਕ ਸਤੰਬਰ ਤੋਂ 15 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਕੋਮਲ ਅਰੋੜਾ ਨੇ ਦੱਸਿਆ ਕਿ ਸਵੱਛਤਾ ਪਖਵਾੜਾ ਵਿਦਿਆਰਥੀਆਂ, ਅਧਿਆਪਕਾਂ ਅਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਬਣਾਇਆ ਜਾਂਦਾ ਹੈ। ਜਿਸ ਦਾ ਉਦੇਸ਼ ਸਕੂਲਾਂ ਵਿੱਚ ਸਫਾਈ ਅਤੇ ਸਵੱਛਤਾ ਨੂੰ ਲੰਮੇ ਸਮੇਂ ਤੱਕ ਬਣਾਈ ਰੱਖਣਾ ਹੈ। ਸਵੱਛਤਾ ਪਖਵਾੜਾ ਮਨਾਉਣ ਲਈ ਭਾਰਤ ਸਰਕਾਰ ਵੱਲੋਂ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ, ਜਿਸ ਅਨੁਸਾਰ 1 ਸਤੰਬਰ ਤੋਂ 15 ਸਤੰਬਰ ਤੱਕ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ 01 ਸਤੰਬਰ 2024 ਨੂੰ ਸਵੱਛਤਾ ਸਹੁੰ ਚੁੱਕ ਦਿਵਸ ਮਨਾਇਆ ਗਿਆ। ਉਨ੍ਹਾਂ ਦੱਸਿਆ ...








