ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 31 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ 'ਇੱਕ ਪੌਦਾ ਆਪਣੀ ਮਾਂ ਦੇ ਨਾਮ' ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ–ਇਕ ਪੌਦਾ ਆਪਣੀ ਮਾਂ ਦੇ ਨਾਮ- ਪੋਸ਼ਣ ਮਾਹ ਦੌਰਾਨ ਮੁੱਖ ਵਿਸ਼ਾ ਰੱਖਿਆ ਗਿਆ ਹੈ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ। ਇਸ ਲਈ ਜਰੂਰੀ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵ...








