ਐਸ ਸੀ/ਐਸ ਟੀ ਐਕਟ ਤਹਿਤ ਦਰਜ ਐਫ ਆਈ ਆਰਜ਼ ਦੀ ਜਾਂਚ ਡੀ ਐਸ ਪੀ ਪੱਧਰ ਦਾ ਆਈ ਓ ਹੀ ਕਰੇ- ਏ ਡੀ ਸੀ
ਐਸ.ਏ.ਐਸ.ਨਗਰ, 11 ਸਤੰਬਰ, 2024:
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਅੱਜ ਐਸ.ਸੀ./ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਬਣਾਏ ਗਏ ਉਪਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਦਫ਼ਤਰ, ਡੀਏਸੀ ਮੋਹਾਲੀ ਤੱਕ ਮੁਆਵਜ਼ੇ ਅਤੇ ਹੋਰ ਮੱਦਦ ਲਈ ਪਹੁੰਚ ਕਰ ਸਕਣ।
ਅੱਜ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨੀ ਕਮੇਟੀ (ਐਸਸੀ/ਐਸਟੀ ਐਕਟ ਅਧੀਨ) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਨ੍ਹਾਂ ਨੇ ਐਸਸੀ/ਐਸਟੀ ਐਕਟ ਨਾਲ ਸਬੰਧਤ ਕੇਸਾਂ ਦੀ ਸਮੀਖਿਆ ਕੀਤੀ ਤਾਂ ਜੋ ਐਕਟ ਦੇ ਉਪਬੰਧਾਂ ਅਨੁਸਾਰ ਮੁਆਵਜ਼ੇ ਦੀ ਵੰਡ ਕੀਤੀ ਜਾ ਸਕੇ।
ਉਨ੍ਹਾਂ ਨੇ ਐਕਟ ਦੀਆਂ ਇਨ੍ਹਾਂ ਧਾਰਾਵਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ ਕਿ ਜੇਕਰ ਅਜਿਹਾ ਕੋਈ ਮਾਮਲਾ ਥਾਣੇ ਵਿੱਚ ਦਰਜ ਹੁੰਦਾ ਹੈ, ਤਾਂ ਜਾਂਚ ਅਧਿਕਾਰੀ ਡੀਐਸਪੀ ਪੱਧਰ ਦਾ ਅਧਿਕਾਰੀ ਹੋਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਕਿ ਐਸਸੀ/ਐਸਟੀ(ਅੱਤਿਆਚਾਰ ਦੀ ਰੋਕਥਾਮ) ਐਕਟ 1989 ਅਧੀਨ ਐਫਆਈਆਰ ਦਰਜ ਕੀਤੀ ਜਾਂਦੀ ਹੈ, ਉਸ ਵੇਲੇ ਪੀੜਤ/ਪਰਿਵਾਰਕ ਮੈਂਬਰਾ...








