Thursday, March 12
Shadow

Politics

ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

National, Politics, Punjab
ਮਾਨਸਾ, 29 ਅਗਸਤ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਰਕਾਰ ਖੇਤੀਬਾੜੀ ਕਿੱਤੇ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਸ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਹਰ ਕਿਸਮ ਦੀ ਮਦਦ ਕਰਨ ਲਈ ਤਤਪਰ ਹੈ। ਖੇਤੀ ਦੇ ਕਿੱਤੇ ਵਿੱਚ ਕੰਮ ਕਰਦਿਆਂ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਉਸ ਦੀ ਆਰਥਿਕ ਮਦਦ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਮਾਰਕੀਟ ਕਮੇਟੀ, ਬੁਢਲਾਡਾ ਵਿਖੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਵੇਲੇ ਕੀਤਾ। ਵਿਧਾਇਕ ਨੇ ਕਿਹਾ ਕਿ ਥਰੈਸ਼ਰ ਹਾਦਸੇ ਨਾਲ ਪਿੰਡ ਦੋਦੜਾ ਦੇ ਗੁਰਪ੍ਰੀਤ ਸਿੰਘ, ਬੁਢਲਾਡਾ ਦੇ ਸੀਹਾਂ ਪੱਤੀ ਵਾਸੀ ਜੀਤ ਸਿੰਘ, ਬੀਰੋਕੇ ਕਲਾਂ ਦੇ ਸੁਖਵਿੰਦਰ ਸਿੰਘ, ਪਿੰਡ ਫਫੜੇ ਭਾਈਕੇ ਦੇ ਜਗਜੀਤ ਸਿੰਘ ਦੇ ਹੱਥਾਂ ਦੀ ਇੱਕ-ਇੱਕ ਉਂਗਲ ਕਟ ਗਈ ਸੀ। ਅੰਗਾਂ ਦਾ ਸਰੀਰਿਕ ਨੁਕਸਾਨ ਹੋਣ ਕਰਕੇ ਹਰੇਕ ਨੂੰ 10,000 ਰੂਪੈ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹ...
ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

National, Politics, Punjab
ਲੁਧਿਆਣਾ, 29 ਅਗਸਤ (000) - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲ੍ਹੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਰਾਧਿਕਾ ਪੁਰੀ ਵੀ ਮੌਜੂਦ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੀ ਸਮੀਖਿਆ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ...
ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ

National, Politics, Punjab
ਲੁਧਿਆਣਾ, 29 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ 24×7 ਨਹਿਰੀ ਪਾਣੀ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਤਹਿਤ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਤ ਕਰਨ ਲਈ ਜ਼ਮੀਨਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ ਅਤੇ ਇਸ ਨੂੰ ਕਾਰਜਕਾਰੀ ਏਜੰਸੀ ਵਜੋਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਮਿਲ ਕੇ ਅਮਰੁਤ 2.0 ਸਕੀਮ ਅਧੀਨ ਚਲਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ) ਨਵਦੀਪ ਕੌਰ, ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਖੰਨਾ, ਦੋਰਾਹਾ, ਪਾਇਲ, ਜਗਰਾਉਂ, ਮੁੱਲਾਂਪੁਰ ਦਾਖਾ, ਸਮਰਾਲਾ, ਮਾਛੀਵਾੜਾ, ਰਾਏਕੋਟ, ਸਾਹਨੇਵਾਲ, ਅਤੇ ਨਗਰ ਪੰਚਾਇਤ ਮਲੌਦ ਸਮੇਤ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਜ਼ਮੀਨ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਚ...
14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 29 ਅਗਸਤ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਸ਼ੈਸ਼ਨ ਡਵੀਜਨ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਜੂਡੀਈਸ਼ਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ।  ਇਸ ਮੌਕੇ ਸਾਰੇ ਅਫ਼ਸਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਵਾਉਣ ਅਤੇ ਉਸਦਾ ਆਪਸੀ ਸਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ ਦੇ ਉਪਰਾਲੇ ਕਰਨ। ਇਸ ਤੋ ਇਲਾਵਾ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ। ਸ਼ੈਸ਼ਨ ਜੱਜ ਨੇ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨੂੰ ਅਪੀਲ ਕੀਤੀ ਕਿ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ...
ਮੋਹਾਲੀ ਪ੍ਰਸ਼ਾਸਨ 9ਵੀਂ ਤੋਂ ਬਾਅਦ ਦੇ ਵਿਦਿਆਰਥੀਆਂ ਨੂੰ ਏ ਆਈ ਤਕਨੀਕ ਨਾਲ ਲੈਸ ਕਰਨ ਲਈ ਕੋਡਿੰਗ ਮਾਹਿਰਾਂ ਦੀ ਮਦਦ ਲਵੇਗਾ

ਮੋਹਾਲੀ ਪ੍ਰਸ਼ਾਸਨ 9ਵੀਂ ਤੋਂ ਬਾਅਦ ਦੇ ਵਿਦਿਆਰਥੀਆਂ ਨੂੰ ਏ ਆਈ ਤਕਨੀਕ ਨਾਲ ਲੈਸ ਕਰਨ ਲਈ ਕੋਡਿੰਗ ਮਾਹਿਰਾਂ ਦੀ ਮਦਦ ਲਵੇਗਾ

National, Politics, Punjab
ਐਸ.ਏ.ਐਸ.ਨਗਰ, 29 ਅਗਸਤ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੋਡਿੰਗ ਕਲਾਸਾਂ ਰਾਹੀਂ ਤਕਨੀਕੀ ਗਿਆਨਵਾਨ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ, ਕੋਡ ਯੋਗੀ, ਇੱਕ ਸਾਫਟਵੇਅਰ ਕੰਪਨੀ ਨਾਲ ਸਹਿਯੋਗ ਕਰਨ ਜਾ ਰਿਹਾ ਹੈ, ਜੋ *ਵਿੱਤੀ ਤੌਰ ਤੇ ਕਮਜ਼ੋਰ* ਵਿਦਿਆਰਥੀਆਂ ਨੂੰ ਏਆਈ ਤਕਨਾਲੋਜੀ ਨਾਲ ਲੈਸ ਕਰਨ ਲਈ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਭਾਸ਼ਾਵਾਂ, ਗਣਿਤ ਅਤੇ ਵਿਗਿਆਨ ਵਿਸ਼ਿਆਂ ਵਿੱਚ ਨਿਪੁੰਨ ਬਣਾਉਣ ਲਈ ਮਾਈਂਡ ਸਪਾਰਕ ਨਾਲ ਕੰਮ ਕੀਤਾ ਸੀ। ਹੁਣ, ਏ ਆਈ ਤਕਨੀਕਾਂ ਦੇ ਇਸ ਵਿਕਾਸਸ਼ੀਲ ਸੰਸਾਰ ਵਿੱਚ, ਇਹ ਮਹਿਸੂਸ ਕੀਤਾ ਗਿਆ ਹੈ ਕਿ ਸਰਕਾਰੀ ਸਕੂਲਾਂ ਅਤੇ ਸਰਕਾਰੀ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਵੀ ਬਾਕੀ ਦੁਨੀਆ ਨਾਲ ਮੁਕਾਬਲਾ ਕਰਨ ਲਈ ਆਪਣੇ ਭਵਿੱਖ ਨੂੰ ਆਕਾਰ ਦੇਣ ਲਈ ਇਸ ਕਿਸਮ ਦੇ ਹੁਨਰ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਪਹਿਲੀ ਮੀਟਿੰਗ ਵਿੱਚ ਸਾਫਟਵੇਅਰ ਕੰਪਨੀ ਕੋਡ ਯੋਗੀ ਦੇ ਮੁੱਖ ਸੰਚਾਲਨ ਅਧਿਕਾਰੀ, ਸ਼੍ਰੀ ਰਾਕੇਸ਼ ਸਹਿਗਲ ਨੇ ਸਿਖਲਾਈ ਦੇ ਮਾਡਿਊਲ ਬਾਰੇ...
ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮੁੱਹਈਆ ਕਰਵਾਈ ਮਸ਼ੀਨਰੀ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ-ਐਮ ਐਲ ਏ ਡਾ. ਚਰਨਜੀਤ ਸਿੰਘ

ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮੁੱਹਈਆ ਕਰਵਾਈ ਮਸ਼ੀਨਰੀ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ-ਐਮ ਐਲ ਏ ਡਾ. ਚਰਨਜੀਤ ਸਿੰਘ

National, Politics, Punjab
ਐਸ.ਏ.ਐਸ.ਨਗਰ, 29 ਅਗਸਤ, 2024: ਆਤਮਾ ਸਕੀਮ ਅਧੀਨ ਪਿੰਡ ਦੇਹ ਕਲਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ, ਜਿਸ ਵਿਚ ਹਲਕਾ ਐਮ. ਐਲ. ਏ. ਡਾ. ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈੰਪ ਵਿਚ ਐਮ. ਐਲ. ਏ. ਡਾ. ਚਰਨਜੀਤ ਸਿੰਘ ਨੇ ਇਲਾਕੇ ਦੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਅਧਿਕਾਰੀਆਂ ਨੂੰ ਹੱਲ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮਸ਼ੀਨਰੀ ਮੁੱਹਈਆ ਕਰਵਾਈ ਗਈ ਹੈ, ਜਿਸਦਾ ਲਾਭ ਸਮੁੱਚੇ ਕਿਸਾਨਾਂ ਨੂੰ ਲੈਣਾ ਚਾਹੀਦਾ ਹੈ ਤਾਂ ਜੋ ਇਸ ਸਾਲ ਕਿਸੇ ਵੀ ਖੇਤ ਵਿਚ ਅੱਗ ਲਾਉਣ ਦੀ ਥਾਂ ਮਸ਼ੀਨ ਰਾਹੀਂ ਪਰਾਲੀ ਦੀ ਸੰਭਾਲ ਹੋ ਸਕੇ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਜ਼ਿਲ੍ਹੇ ਵੱਲੋਂ ਦਿੱਤੀ ਗਈ ਖੇਤੀ ਮਸ਼ੀਨਰੀ ਤੋਂ ਜਾਣੂ ਕਰਵਾਇਆ ਅਤੇ ਵਿਭਾਗ ਦੀਆ ਚਲ ਰਹੀਆਂ ਕਵਾਲਟੀ ਕੰਟਰੋਲ ਗਤਿਵਿਧਿਆਂ ਬਾਰੇ ਦੱਸਿਆ। ਐਸ. ਡੀ. ਐਮ. ਖਰੜ ਗੁਰਮੰਦਰ ਸਿੰਘ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦਾ ਜ਼ਿਕਰ ਕਰਦਿਆਂ ਪਰਾਲੀ ਨੂੰ ਅੱਗ ਲਾਉਣ ‘ਤੇ ਹੋ...
ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਨੇ ਕਰਵਾਇਆ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ

ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਨੇ ਕਰਵਾਇਆ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ

National, Politics, Punjab
ਅੰਮ੍ਰਿਤਸਰ 29 ਅਗਸਤ 2024:---ਮੁਕਾਬਲਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ  ਕਾਲਜ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਵਿੱਚੋਂ ਵਿਦਿਆਰਥੀਆਂ ਨੇ ਏਡਜ਼, ਬਲੱਡ ਡੋਨੇਸ਼ਨ ਅਤੇ ਨਸ਼ਾ ਵਿਰੋਧੀ ਵਿਸ਼ਿਆਂ ਉੱਪਰ ਰੀਲਾਂ ਬਣਾ ਕੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ । ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਸ੍ਰੀ ਰਵੀ ਦਾਰਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਰੈੱਡ ਰਿਬਨ ਕਲੱਬਾਂ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਬਾਰੇ ਵਿਦਿਆਰਥੀਆਂ ਨਾਲ਼ ਜਾਣਕਾਰੀ ਸਾਂਝੀ ਕੀਤੀ ਇਸ ਤੋਂ ਬਾਅਦ ਵਿਦਿਆਰਥੀਆਂ ਦੇ ਸਨਮੁਖ ਰੀਲ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲਾ ਸਥਾਨ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਨਿਸ਼ਾਨ ਸਿੰਘ ਨੇ ਕੀਤਾ, ਦੂਸਰਾ ਸਥਾਨ ਸਰੂਪ ਰਾਣੀ ਸਰਕਾਰੀ ਕਾਲਜ ਦੀ ਕਰੀਸ਼ਿਕਾ ਨੇ ਅਤੇ ਤੀਸਰਾ ਸਥਾਨ GNDU Verka ਦੀ ਨਵਜੋਤ ਕੌਰ ਨੇ ਹਾਸਿਲ ਕੀਤਾ।  ਇਨ੍ਹਾਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਸਟਾਫ ਅਤੇ ਵਿਦ...
ਬੱਚਿਆ ਨੂੰ ਟ੍ਰੈਫਿਕ ਨਿਯਮਾ ਬਾਰੇ ਜਾਗਰੂਗ ਕੀਤਾ

ਬੱਚਿਆ ਨੂੰ ਟ੍ਰੈਫਿਕ ਨਿਯਮਾ ਬਾਰੇ ਜਾਗਰੂਗ ਕੀਤਾ

National, Politics, Punjab
ਅੰਮ੍ਰਿਤਸਰ 29 ਅਗਸਤ 2024:--ਏ.ਡੀ.ਜੀ.ਪੀ. ਟ੍ਰੈਫਿਕ, ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ  ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਵੱਖ ਵੱਖ ਸਕੂਲਾਂ ਵਿਚ ਜਾ ਕੇ ਬੱਚਿਆ ਅਤੇ ਸਟਾਫ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਡਰਾਈਵਿੰਗ ਕਰਨ ਤੇ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਸਜ਼ਾ ਹੋਣ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਨਾਲ ਸਬੰਧਿਤ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਸਕੂਲਾ ਦੇ ਅੰਦਰ ਫਲੈਕਸ ਬੋਰਡ ਲਗਾਏ ਗਏ ਤਾ ਜੋ ਸਕੂਲ ਸਟਾਫ ,ਬੱਚੇ ਅਤੇ ਬੱਚਿਆ ਨੂੰ ਸਕੂਲ ਛਡਣ ਅਤੇ ਲੈਣ ਆਏ ਮਾਪਿਆ ਨੂੰ ਇਸ ਕਾਨੂੰਨ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਨਾ ਬਾਲਗ ਬੱਚਿਆ ਨੂੰ 2 ਵੀਲਰ ਅਤੇ 4 ਵੀਲਰ ਨਾ ਚਲਾਉਣ।...
ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ

ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ

National, Politics, Punjab
ਬਠਿੰਡਾ, 29 ਅਗਸਤ:- ਪੰਜਾਬ ਸਟੇਟ ਖੇਡਾਂ ਤਹਿਤ ਜ਼ਿਲ੍ਹਾ ਪੱਧਰ ਖੇਡ ਮੁਕਾਬਲਿਆਂ ਵਿੱਚ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ । ਇਸ ਸਕੂਲ ਦੇ ਵਿਦਿਆਰਥੀਆਂ ਜਿਮਨਾਸਟਿਕ (ਅੰਡਰ-17) ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।ਕਿੱਕ ਬਾਕਸਿੰਗ ਵਿੱਚ ਵੰਸ਼ਦੀਪ ਸਿੰਘ ਨੇ ਚਾਂਦੀ ਤਮਗਾ ਜਿੱਤ ਕੇ ਆਪਣੇ ਨਾਮ ਕੀਤਾ। ਜੂਡੋ (ਲੜਕੇ) ਵਿੱਚ ਤਿੰਨ ਕਾਂਸੀ ਤਮਗੇ ਜਿੱਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਕੋਚ ਏ.ਐਸ.ਆਈ . ਸ਼ੇਰ ਸਿੰਘ ਤੇ ਏ.ਐਸ.ਆਈ ਤਰਸੇਮ ਸਿੰਘ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ।...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 28 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਉਹ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਿਊਜ ਚੈਨਲ ਨਾਲ ਜੁੜੇ ਹੋਏ ਸਨ। ਜ਼ਿਕਰਯੋਗ ਹੈ ਕਿ ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਚੌਹਾਨ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਕੀਤੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...