Thursday, March 12
Shadow

Politics

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 28 ਅਗਸਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਆਖਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਮੁਫਤ ਪਾਠ ਪੁਸਤਕਾਂ ਸਕੀਮ ਅਧੀਨ ਇਹ ਰਾਸ਼ੀ ਇਸ ਸ਼ਰਤ ਤੇ ਜਾਰੀ ਕੀਤੀ ਗਈ ਹੈ ਕਿ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਲਈ ਵ...
ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

National, Politics, Punjab
ਐਸ.ਏ.ਐਸ ਨਗਰ (ਮੁਹਾਲੀ), 28 ਅਗਸਤ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈਲਪਲਾਈਨ  ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ। ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕਰਨ ਅਤੇ ਹੈਲਪਲਾਈਨ ਦੀ ਸ਼ੁਰੂਆਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ' ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਜੋਂ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੈੱਲ ਪੁਲਿਸ ਸਟੇਸ਼ਨ ਸੋਹਾਣਾ, ਸੈਕਟਰ-79 ਐਸ.ਏ.ਐਸ.ਨਗਰ ਦੀ ਦੂਜੀ ਮੰਜ਼ਿਲ 'ਤੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਸ਼...
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

National, Politics, Punjab
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ 14 ਮੈਂਬਰੀ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਜਿਵੇਂ ਟਰਾਂਸਪੋਰਟ ਪ੍ਰਸ਼ਾਸਨ ਦੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਬਣਾਉਣ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਸਣੇ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਜਾਂਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਅਤੇ ਜਨਤਕ ਸੁਰੱਖਿਆ ਦੇ ਅਹਿਮ ਮੁੱਦੇ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਮੀਟਿੰਗ ਦੌਰਾਨ ਪੰਜਾਬ ਵਿੱਚ ਲਾਇਸੈਂਸ...
ਸਾਰੇ ਆਂਗਣਵਾੜੀ ਸੈਂਟਰਾਂ ਦੀ ਵੀ ਫੂਡ ਸੇਫਟੀ ਐਕਟ ਅਧੀਨ ਕਰਵਾਈ ਜਾਵੇ ਰਜਿਸਟ੍ਰੇਸ਼ਨ-ਏ.ਡੀ.ਸੀ. ਚਾਰੂ ਮਿਤਾ

ਸਾਰੇ ਆਂਗਣਵਾੜੀ ਸੈਂਟਰਾਂ ਦੀ ਵੀ ਫੂਡ ਸੇਫਟੀ ਐਕਟ ਅਧੀਨ ਕਰਵਾਈ ਜਾਵੇ ਰਜਿਸਟ੍ਰੇਸ਼ਨ-ਏ.ਡੀ.ਸੀ. ਚਾਰੂ ਮਿਤਾ

National, Politics, Punjab
ਮੋਗਾ, 28 ਦਸੰਬਰ: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।  ਲੋਕਾਂ ਦੀ ਸਿਹਤ ਨੂੰ ਅੱਖੋਂ ਪਰੋਖੇ ਕਰਕੇ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂ ਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਫੂਡ ਸੇਫਟੀ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ। ਜ਼ਿਲ੍ਹਾ ਸਿਹਤ ਅਫ਼ਸਰ-ਕਮ-ਡੈਜੀਗਨੇਟਡ ਅਫ਼ਸਰ ਫੂਡ ਸੇਫਟੀ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਫੂਡ ਸੇਫਟੀ ਸਬੰਧੀ ਟ੍ਰੇਨਿੰਗ ਅਤੇ ਜਾਗਰੂਕਤਾ ਲਈ ਜੁਲਾਈ ਮਹੀਨੇ ਵਿੱਚ 3 ਕੈਂਪ ਲਗਾਏ ਗਏ ਹਨ। 68 ਲਾਇਸੰਸ ਅਤੇ 724 ਰਜਿਸਟ੍ਰੇਸ਼ਨਜ ਕੀਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਨੂੰ ਹਦਾਇਤ ਕੀਤ...
ਆਯੂਸ਼ਮਾਨ ਭਾਰਤ ਡਿਜ਼ੀਟਲ ਅਕਾਊਂਟ (ਆਭਾ) ਮਰੀਜ਼ ਲਈ ਹੋ ਰਿਹੈ ਵਰਦਾਨ ਸਾਬਤ—ਡਾ: ਰਾਜਵਿੰਦਰ ਕੌਰ

ਆਯੂਸ਼ਮਾਨ ਭਾਰਤ ਡਿਜ਼ੀਟਲ ਅਕਾਊਂਟ (ਆਭਾ) ਮਰੀਜ਼ ਲਈ ਹੋ ਰਿਹੈ ਵਰਦਾਨ ਸਾਬਤ—ਡਾ: ਰਾਜਵਿੰਦਰ ਕੌਰ

National, Politics, Punjab
ਫਿ਼ਰੋਜ਼ਪੁਰ, 28 ਅਗਸਤ ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਯੋਜਨਾ ਤਹਿਤ ਬੇਹਤਰੀਨ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਮਰੀਜਾਂ ਦਾ ਸਾਰਾ ਡਾਟਾ ਹੋਵੇਗਾ ਆਨ-ਲਾਈਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਫਿ਼ਰੋਜ਼ਪੁਰ ਡਾ: ਰਾਜਵਿੰਦਰ ਕੌਰ ਨੇ ਦੱਸਿਆ ਕਿ ਸਮੂਹ ਸਿਵਲ ਹਸਪਤਾਲਾਂ ਵਿਚ ਜਿਥੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਮਸ਼ੀਨਾਂ ਨਾਲ ਇਲਾਜ ਕੀਤਾ ਜਾਂਦਾ ਹੈ, ਉਥੇ ਹੀ ਇਲਾਜ ਲਈ ਇਕ ਹੋਰ ਕਦਮ ਵਧਾਉਂਦਿਆਂ ਇਲਾਜ ਨੂੰ ਆਯੁਸ਼ਮਾਨ ਭਾਰਤ ਡਿਜ਼ੀਟਲ ਅਕਾਊਂਟ (ਆਭਾ) ਯੋਜਨਾ ਤਹਿਤ ਆਨ-ਲਾਈਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਭਾ ਵਿਚ ਆਈ.ਡੀ ਬਣਾਉਣ ਨਾਲ ਮਰੀਜ ਨੂੰ ਇਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗਜ਼ਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ਼ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ, ਕਿਉਂਕਿ ਇਹ ਸਾਰਾ ਡਾਟਾ ਮਨੁੱਖ ਦੀ ਬਣੀ ਆਭਾ ਆਈ.ਡੀ ਤੋਂ ਆਟੋਮੈਟਿਕ ਡਾਕਟਰ ਚੈੱਕ ਕਰਨ ਦੇ ਸਮਰਥ ਹੋਣਗੇ ਅਤੇ ਮਰੀਜ ਨੂੰ ਇਕ ਤੋਂ ਦੂਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ...
ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

National, Politics, Punjab
ਬਠਿੰਡਾ, 28 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3 ਦੇ ਮੱਦੇਨਜ਼ਰ ਜ਼ਿਲ੍ਹਾ ਮੁਕਤਸਰ ਸਾਹਿਬ ਤੋਂ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਪਹੁੰਚਣ ਵਾਲੀ ਮਸ਼ਾਲ ਮਾਰਚ ਦਾ ਸਵਾਗਤ ਕਰਨ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੋਂ ਇਲਾਵਾ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਖੇਡਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆ ਕਿਹਾ ਕਿ ਖੇਡਾਂ ਜਿੱਥ...
ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

National, Politics, Punjab
ਮਾਨਸਾ, 28 ਅਗਸਤ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ.ਗਰੇਵਾਲ, ਸਿਵਲ ਜੱਜ ਸੀਨੀਅਰ ਡਵੀਜ਼ਨ, ਮਾਨਸਾ ਸ੍ਰੀ ਪੁਸ਼ਪਿੰਦਰ ਸਿੰਘ ਅਤੇ ਸੀ.ਜੇ.ਐੱਮ ਮਿਸ. ਗੁਰਜੀਤ ਕੌਰ ਢਿੱਲੋ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਕੈਦੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕਿਹਾ ਅਤੇ ਕੁੱਝ ਕੁ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਇਕਬਾਲ ਸਿੰਘ ਬਰਾੜ, ਸੁਪਰਡ...
ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰਿਫਿਕੇਸ਼ਨ ਦਾ ਕੰਮ ਸ਼ੁਰੂ : ਜਸਪ੍ਰੀਤ ਸਿੰਘ

ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰਿਫਿਕੇਸ਼ਨ ਦਾ ਕੰਮ ਸ਼ੁਰੂ : ਜਸਪ੍ਰੀਤ ਸਿੰਘ

National, Politics, Punjab
ਬਠਿੰਡਾ, 28 ਅਗਸਤ : ਭਾਰਤ ਚੋਣ ਕਮਿਸ਼ਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਦਾ ਕੰਮ ਸ਼ੂਰੁ ਹੋ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਭਾਗ ਦੀ ਵੋਟਰ ਸੂਚੀ ਦੀ ਪੜਤਾਲ ਦਾ ਕੰਮ ਮਿਤੀ  20 ਸਤੰਬਰ 2024 ਤੱਕ ਮੁਕੰਮਲ ਕਰਨਗੇ। ਉਨ੍ਹਾਂ ਆਮ ਜਨਤਾ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ /ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੰਤਵ ਨੂੰ ਪੂਰਾ ਕਰਨ ਲਈ ਬੂਥ ਲੈਵਲ ਅਫ਼ਸਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਜਿਸ ਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਇਸ ਮੁਹਿੰਮ ਦੌਰਾਨ ਆਪਣੀ ਵੋਟ ਰਜਿਸਟਰਡ ਕਰਵਾਉਣ ਲਈ ਫਾਰਮ ਨੰਬਰ 6, ਪਹਿਲਾਂ ਬਣੀ ਵੋਟ ਦੀ ਕਟੌਤੀ ਲਈ ਫਾਰਮ ਨੰਬਰ 7 ਅਤੇ ਵੋਟ ਦੇ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਦਰੁਸਤੀ ਲਈ ਫਾਰਮ ਨੰਬਰ 8 ਵਿੱਚ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ...
ਡਿਪਟੀ ਕਮਿਸ਼ਨਰ ਮੋਗਾ ਨੇ ਰਾਈਟ ਟੂ ਬਿਜਨਸ ਐਕਟ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੁਲਾਈ ਮੀਟਿੰਗ

ਡਿਪਟੀ ਕਮਿਸ਼ਨਰ ਮੋਗਾ ਨੇ ਰਾਈਟ ਟੂ ਬਿਜਨਸ ਐਕਟ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੁਲਾਈ ਮੀਟਿੰਗ

National, Politics, Punjab
ਮੋਗਾ, 28 ਅਗਸਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ।  ਉਦਯੋਗ ਵਿਭਾਗ ਦੇ ਬਿਜਨਸ ਫਸਟ ਪੋਰਟਲ ਉੱਪਰ ਐਕਟ ਅਧੀਨ ਵੱਖ ਵੱਖ ਤਰ੍ਹਾਂ ਦੇ ਜ਼ਿਲ੍ਹਾ ਮੋਗਾ ਵਿੱਚ 2 ਕੇਸ ਪ੍ਰਾਪਤ ਹੋਏ ਸਨ।  ਇਸ ਐਕਟ ਦੀ ਪ੍ਰੋਵੀਜਨ ਅਨੁਸਾਰ ਇਹ ਸਾਰੀਆਂ ਐਨ.ਓ.ਸੀ ਇੰਡਸਟਰੀਅਲ ਫੋਕਲ ਪੁਆਇੰਟ ਵਿੱਚ 3 ਦਿਨਾਂ ਦੇ ਅੰਦਰ-ਅੰਦਰ ਅਤੇ ਫੋਕਲ ਪੁਆਇੰਟ ਤੋਂ ਬਾਹਰ 15 ਦਿਨਾਂ ਦੇ ਵਿੱਚ ਦੇਣੀ ਹੁੰਦੀ ਹੈ। ਇਸ ਨੂੰ ਅਮਲੀ ਰੂਪ ਦਿੰਦੇ ਹੋਏ ਸ੍ਰੀ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਮੋਗਾ ਵੱਲੋਂ 1  ਇਕਾਈ ਨੂੰ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਅਤੇ 1 ਵਿਸ਼ੇਸ਼ ਕਾਰਨ ਕਰਕੇ ਰੱਦ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਲਈ ਪ੍ਰੋਤਸ਼ਾਹਿਤ ਕੀਤਾ ਜਾ ਰਿਹਾ ਹੈ। ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਨੇ ਦੱਸਿਆ ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

National, Politics, Punjab
ਚੰਡੀਗੜ੍ਹ 28 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ  ਰਜਿੰਦਰ ਸਿੰਘ ਦੀ ਚੋਣ ਹੋਈ ਹੈ।...