ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ
ਜਲਾਲਾਬਾਦ (ਫਾਜ਼ਿਲਕਾ) 12 ਸਤੰਬਰ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਸਾਂਝੇ ਤੌਰ ਤੇ ਜਲਾਲਾਬਾਦ ਉਪਮੰਡਲ ਅਧੀਨ ਪੈਂਦੇ ਤਿੰਨ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਾਡਾ ਕਿਸਾਨ ਜਾਗਰੂਕ ਹੋ ਰਿਹਾ ਹੈ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਲਗਾਤਾਰ ਕਮੀ ਆ ਰਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਨ ਸੁਰੱਖਿਆ, ਕਿਸਾਨਾਂ ਦੀ ਆਪਣੀ ਸਿਹਤ ਅਤੇ ਜਮੀਨ ਦੀ ਸਿਹਤ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਪਹਿਲਾਂ ਦੁਸ਼ ਪ੍ਰਭਾਵ ਕਿਸਾਨ ਅਤੇ ਉਸਦੇ ਪਰਿਵਾਰ ਦੀ ਸਿਹਤ ਅਤੇ ਕਿਸਾਨ ਦੀ ਜਮੀਨ ਦੀ ਸਿਹਤ ਤੇ ਪੈਂਦਾ ਹੈ। ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਲਈ ਪਰਾਲੀ ਨੂੰ ਜਮੀਨ ਵਿਚ ਮਿਲਾ ਕੇ ਹੀ ਇਸਦਾ ਪ੍ਰਬੰਧ ਕੀਤਾ ਜਾਵੇ ਤਾ...








