ਡੀ ਸੀ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਲਈ ਪ੍ਰੇਰਿਤ ਕੀਤਾ
ਐਸ.ਏ.ਐਸ.ਨਗਰ, 11 ਸਤੰਬਰ, 2024:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਦੀ ਅਪੀਲ ਕੀਤੀ ਹੈ।
ਇੱਥੇ ਉਦਯੋਗਿਕ ਇਕਾਈਆਂ ਅਤੇ ਬੇਲਰ ਅਪਰੇਟਰਾਂ ਦੇ ਆਪਸੀ ਤਾਲਮੇਲ ਅਤੇ ਸੁਵਿਧਾ ਲਈ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਥਾਨਕ ਪੱਧਰ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਘੱਟ ਵਰਤੋਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਨਅਤਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਉਦਯੋਗਾਂ ਕੋਲ 2 ਲੱਖ ਮੀਟਰਕ ਟਨ ਦੀ ਸਮਰੱਥਾ ਵਾਲੇ ਪਰਾਲੀ ਦੀ ਖਪਤ ਵਾਲੇ ਛੇ ਬਾਇਲਰ ਯੂਨਿਟ ਹਨ ਜਦੋਂ ਕਿ ਜ਼ਿਲ੍ਹੇ ਵਿੱਚ ਉਤਪਾਦਨ 1.25 ਲੱਖ ਮੀਟਰਕ ਟਨ ਹੈ, ਇਸ ਲਈ ਉਦਯੋਗਾਂ ਨੂੰ ਵਧ ਤੋਂ ਵਧ ਪਰਾਲੀ ਸਥਾਨਕ ਕਿਸਾਨਾਂ ਕੋਲੋਂ ਹਾਸਲ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਲਾਲੜੂ, ਡੇਰਾਬੱਸੀ ਅਤੇ ਬਨੂੜ ਵਿੱਚ ਇਹ ਯੂਨਿਟ ਹਨ, ਇਸ ਲਈ ਇਨ੍ਹਾਂ ਖੇਤਰਾਂ ਦੇ ਐਸ.ਡੀ.ਐਮਜ਼ ਨ...








